Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:58 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤੀ ਸਾਲ 2023-24 ’ਚ ਮੁੱਲ ਦੇ ਸਬੰਧ ’ਚ ਸਵਦੇਸ਼ੀ ਰੱਖਿਆ ਉਤਪਾਦਨ ’ਚ ਹੁਣ ਤੱਕ ਸਭ ਤੋਂ ਵੱਧ ਵਾਧਾ ਹਾਸਲ ਕੀਤਾ ਹੈ :  ਰਾਜਨਾਥ ਸਿੰਘ

ਵਿੱਤੀ ਸਾਲ 2023-24 ’ਚ ਮੁੱਲ ਦੇ ਸਬੰਧ ’ਚ ਸਵਦੇਸ਼ੀ ਰੱਖਿਆ ਉਤਪਾਦਨ ’ਚ ਹੁਣ ਤੱਕ ਸਭ ਤੋਂ ਵੱਧ ਵਾਧਾ ਹਾਸਲ ਕੀਤਾ ਹੈ : ਰਾਜਨਾਥ ਸਿੰਘ

ਵਿੱਤੀ ਸਾਲ 2023-24 ’ਚ ਮੁੱਲ ਦੇ ਸਬੰਧ ’ਚ ਸਵਦੇਸ਼ੀ ਰੱਖਿਆ ਉਤਪਾਦਨ ’ਚ ਹੁਣ ਤੱਕ ਸਭ ਤੋਂ ਵੱਧ ਵਾਧਾ ਹਾਸਲ ਕੀਤਾ ਹੈ : ਰਾਜਨਾਥ ਸਿੰਘ
ਨਵੀਂ ਦਿੱਲੀ, 6 ਜੁਲਾਈ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਦਾ ਸਾਲਾਨਾ ਰੱਖਿਆ ਉਤਪਾਦਨ 2023-24 ਵਿੱਚ ਲਗਪਗ 1.27 ਲੱਖ ਕਰੋੜ ਰੁਪਏ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ ਅਤੇ ਇਹ ‘ਮੇਕ ਇਨ ਇੰਡੀਆ’ ਪ੍ਰੋਗਰਾਮ ’ਚ ਇੱਕ ਹੋਰ ਵੱਡਾ ਮਾਅਰਕਾ ਹੈ। ਵਿੱਤੀ ਸਾਲ 2022-23 ’ਚ ਰੱਖਿਆ ਉਤਪਾਦਨ ਮੁੱਲ 1,08,684 ਕਰੋੜ ਰੁਪਏ ਸੀ। ਰਾਜਨਾਥ ਨੇ ‘ਐਕਸ’ ਉੱਤੇ ਪੋੋਸਟ ’ਚ ਕਿਹਾ, ‘‘ਭਾਰਤ ਨੂੰ ਮੋਹਰੀ ਆਲਮੀ ਰੱਖਿਆ ਉਤਪਾਦਨ ਕੇਂਦਰ ਵਜੋਂ ਵਿਕਸਿਤ ਕਰਨ ਲਈ ਅਸੀਂ ਵਚਨਬੱਧ ਹਾਂ। ਇਹ ਸਾਡੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰੇਗਾ ਤੇ ਸਾਨੂੰ ਆਤਮਨਿਰਭਰ ਬਣਾਏਗਾ।’’ ਮੰਤਰਾਲੇ ਨੇ ਇੱਕ ਬਿਆਨ ’ਚ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਤਰਜੀਹਾਂ ਨੂੰ ਲਾਗੂ ਕਰਕੇ ‘ਆਤਮਨਿਰਭਰ’ ਬਣਨ ’ਤੇ ਧਿਆਨ ਕੇਂਦਰਤ ਕਰਦਿਆਂ ਵਿੱਤੀ ਸਾਲ 2023-24 ’ਚ ਮੁੱਲ ਦੇ ਸਬੰਧ ’ਚ ਸਵਦੇਸ਼ੀ ਰੱਖਿਆ ਉਤਪਾਦਨ ’ਚ ਹੁਣ ਤੱਕ ਸਭ ਤੋਂ ਵੱਧ ਵਾਧਾ ਹਾਸਲ ਕੀਤਾ ਹੈ।
ਇਸ ਵਿੱਚ ਕਿਹਾ ਗਿਆ ਕਿ ਸਾਲ 2023-24 ਵਿੱਚ ਰੱਖਿਆ ਉਤਪਾਦਨ ਕਰੀਬ 1.27 ਲੱਖ ਕਰੋੜ ਰੁਪਏ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ। ਬਿਆਨ ਮੁਤਾਬਕ, ‘‘ਸਾਰੇ ਰੱਖਿਆ ਜਨਤਕ ਖੇਤਰ ਉੱਦਮੀਆਂ, ਰੱਖਿਆ ਉਤਪਾਦ ਬਣਾਉਣ ਵਾਲੇ ਜਨਤਕ ਖੇਤਰ ਦੇ ਹੋਰ ਉੱਦਮੀਆਂ ਤੇ ਨਿੱਜੀ ਕੰਪਨੀਆਂ ਤੋਂ ਪ੍ਰਾਪਤ ਅੰਕੜਿਆਂ ਮੁਤਾਬਕ ਦੇਸ਼ ’ਚ ਰੱਖਿਆ ਉਤਪਾਦਨ ਦਾ ਮੁੱਲ 1,26,887 ਕਰੋੜ ਰੁਪਏ ਦੇ ਰਿਕਾਰਡ ਪੱਧਰ ਤੱਕ ਪਹੁੰਚ ਗਿਆ ਹੈ। ਇਹ ਲੰਘੇ ਵਿੱਤੀ ਸਾਲ ਦੇ ਰੱਖਿਆ ਉਤਪਾਦਨ ਦੇ ਮੁਕਾਬਲੇ 16.7 ਫੀਸਦ ਵੱਧ ਹੈ।’’ ਇਸ ਤੋਂ ਇਲਾਵਾ ਵਧਦੇ ਰੱਖਿਆ ਉਤਪਾਦਾਂ ਦੀ ਬਰਾਮਦ ’ਚ ਵਾਧੇ ਨੇ ਵੀ ਸਵਦੇਸ਼ੀ ਰੱਖਿਆ ਉਤਪਾਦਨ ਦੇ ਸਮੁੱਚੇ ਵਾਧੇ ਨੂੰ ਕਾਫੀ ਹੁਲਾਰਾ ਦਿੱਤਾ ਹੈ। ਬਿਆਨ ’ਚ ਕਿਹਾ ਗਿਆ, ‘‘ਵਿੱਤੀ ਸਾਲ 2023-24 ’ਚ ਰੱਖਿਆ ਬਰਾਮਦ 32.5 ਫ਼ੀਸਦ ਵਧ ਕੇ 21,083 ਕਰੋੜ ਰੁਪਏ ਦੇ ਰਿਕਾਰਡ ਉੱਪਰਲੇ ਪੱਧਰ ਤੱਕ ਪਹੁੰਚ ਗਿਆ ਜੋ ਪਿਛਲੇ ਵਿੱਤੀ ਸਾਲ ’ਚ 15,920 ਕਰੋੜ ਰੁਪਏ ਸੀ।’

Advertisement
Advertisement
Advertisement
Advertisement
Scroll to Top