Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:55 am

+91 90915 01313 , +91 90916 01313

punjabbanni@gmail.com
punjabbani@yahoo.com

ਜੇਲ ਅਧਿਕਾਰੀਆਂ ਨੂੰ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ ਦੀ ਟ੍ਰੇਨਿੰਗ ਦਿੱਤੀ

ਜੇਲ ਅਧਿਕਾਰੀਆਂ ਨੂੰ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ ਦੀ ਟ੍ਰੇਨਿੰਗ ਦਿੱਤੀ

ਜੇਲ ਅਧਿਕਾਰੀਆਂ ਨੂੰ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ ਦੀ ਟ੍ਰੇਨਿੰਗ ਦਿੱਤੀ
ਪਟਿਆਲਾ, 5 ਜੁਲਾਈ : ਕੈਦੀਆਂ, ਘਰ ਪਰਿਵਾਰਾਂ ਦੇ ਮੈਂਬਰਾਂ ਅਤੇ ਮਾਨਵਤਾ ਦੀ ਸੁਰੱਖਿਆ, ਬਚਾਉ ਅਤੇ ਸੰਕਟ ਸਮੇਂ ਠੀਕ ਮਦਦ ਕਰਕੇ ਅਸੀਂ ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਬਚਾ ਸਕਦੇ ਹਾਂ ਇਸ ਲਈ ਵਿਦਿਆਰਥੀਆਂ, ਅਧਿਆਪਕਾਂ, ਨਾਗਰਿਕਾਂ, ਘਰੇਲੂ ਨੋਕਰਾਂ ਅਤੇ ਕਰਮਚਾਰੀਆਂ ਨੂੰ ਆਪਣੀ ਸੁਰੱਖਿਆ ਅਤੇ ਪੀੜਤਾਂ ਦੀ ਸਹਾਇਤਾ ਕਰਨ ਲਈ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਰਿਕਵਰੀ ਪੁਜੀਸ਼ਨ, ਵੈਂਟੀਲੇਟਰ ਬਣਾਉਟੀ ਸਾਹ ਕਿਰਿਆ, ਏ ਬੀ ਸੀ ਡੀ ਅਤੇ ਜ਼ਖਮੀਆਂ ਜਾਂ ਬੇਹੋਸ਼ ਦੀ ਸੇਵਾ ਸੰਭਾਲ ਦੀ ਟ੍ਰੇਨਿੰਗ ਲੈਂਦੇ ਰਹਿਣਾ ਚਾਹੀਦਾ ਹੈ, ਇਹ ਵਿਚਾਰ ਪੰਜਾਬ ਜੇਲ੍ਹ ਟਰੇਨਿੰਗ ਸਕੂਲ ਪਟਿਆਲਾ ਵਿਖੇ ਵੱਖ ਵੱਖ ਜੇਲ੍ਹਾਂ ਤੋਂ ਆਏ ਅਧਿਕਾਰੀਆਂ ਨੂੰ ਟ੍ਰੇਨਿੰਗ ਅਤੇ ਪ੍ਰੈਕਟਿਕਲ ਕਰਵਾਉਦੇ ਹੋਏ, ਸ਼੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ, ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਅਤੇ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਟ੍ਰੇਨਰ ਨੇ ਪ੍ਰਗਟ ਕੀਤੇ। ਉਨ੍ਹਾਂ ਨੇ ਦੱਸਿਆ ਕਿ 9 ਕਾਰਨਾਂ ਕਰਕੇ ਅਚਾਨਕ ਮੋਤਾਂ ਹੋ ਰਹੀਆਂ ਹਨ, ਪਰ ਮੌਕੇ ਤੇ ਤੁਰੰਤ ਫ਼ਸਟ ਏਡ ਦੀ ਏ ਬੀ ਸੀ ਡੀ, ਰਿਕਵਰੀ ਪੁਜੀਸ਼ਨ, ਵੈਂਟੀਲੇਟਰ ਬਣਾਉਟੀ ਸਾਹ ਕਿਰਿਆ ਅਤੇ ਦੂਸਰੇ ਜੀਵਨ ਬਚਾਓ ਕਾਰਜ਼ ਕਰਕੇ ਅਤੇ ਪੀੜਤਾਂ ਨੂੰ ਹਸਪਤਾਲ ਲੈਕੇ ਜਾਂਦੇ ਸਮੇਂ ਗੱਡੀਆਂ ਐਂਬੂਲੈਂਸਾਂ ਵਿਚ ਵੀ ਫ਼ਸਟ ਏਡ ਦੀ ਏ ਬੀ ਸੀ ਡੀ ਕਰਕੇ, ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਪੰਜਾਬ ਜੇਲ ਟਰੇਨਿੰਗ ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀ ਮੁਕੇਸ਼ ਕੁਮਾਰ ਸ਼ਰਮਾ, ਡਿਪਟੀ ਸੁਪਰਡੈਂਟ ਆਫ ਜੇਲ ਵਿਭਾਗ, ਸੀ ਡੀ ਆਈ, ਸ਼੍ਰੀ ਇਕਬਾਲ ਸਿੰਘ, ਸਹਾਇਕ ਹਰਮਿੰਦਰ ਅਤੇ ਟਰੇਨਿੰਗ ਲੈਣ ਵਾਲੇ ਅਧਿਕਾਰੀਆਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਫ਼ਸਟ ਏਡ, ਸੀ ਪੀ ਆਰ ਵੈਟੀਲੈਟਰ ਬਣਾਉਟੀ ਸਾਹ ਕਿਰਿਆ ਆਦਿ ਦੀ ਟ੍ਰੇਨਿੰਗ ਮਿਲਣ ਕਾਰਨ ਇਨਸਾਨਾਂ ਵਿੱਚ ਪੀੜਤਾਂ ਦੀ ਮਦਦ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਹੌਸਲੇ, ਹਿੰਮਤ ਵੱਧ ਜਾਂਦੇ ਹਨ ਅਤੇ ਠੀਕ ਢੰਗ ਤਰੀਕਿਆਂ ਨਾਲ ਕੀਤੀ ਸਹਾਇਤਾ, ਕੀਮਤੀ ਜਾਨਾਂ ਬਚਾਉਣ ਲਈ ਮਦਦਗਾਰ ਸਿੱਧ ਹੁੰਦੀ ਹੈ।

Advertisement
Advertisement
Advertisement
Advertisement
Scroll to Top