Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:24 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀਆਂ ਦਾ ਪ੍ਰਿੰਸੀਪਲ ਤੇ ਸਟਾਫ ਵੱਲੋਂ ਭਰਵਾਂ ਸਵਾਗਤ

ਵਿਦਿਆਰਥੀਆਂ ਦਾ ਪ੍ਰਿੰਸੀਪਲ ਤੇ ਸਟਾਫ ਵੱਲੋਂ ਭਰਵਾਂ ਸਵਾਗਤ

ਵਿਦਿਆਰਥੀਆਂ ਦਾ ਪ੍ਰਿੰਸੀਪਲ ਤੇ ਸਟਾਫ ਵੱਲੋਂ ਭਰਵਾਂ ਸਵਾਗਤ
– ਗਰਮੀਆਂ ਦੀਆਂ ਛੁੱਟੀਆਂ ਮਗਰੋਂ ਖੁਸ਼ੀ-ਖੁਸ਼ੀ ਸਕੂਲ ਪੁੱਜੇ ਵਿਦਿਆਰਥੀ
ਪਟਿਆਲਾ, 1 ਜੁਲਾਈ : ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਸਕੂਲ ਪੁੱਜਣ ’ਤੇ ਵਿਦਿਆਰਥੀਆਂ ਦਾ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਦੇ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਹੇਠ ਫੁੱਲਾਂ ਦੇ ਗੁਲਦਸਤੇ ਭੇਟ ਕਰਦਿਆਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਵੀ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਹੇ ਸਨ।
ਇਸ ਮੌਕੇ ਸਕੂਲ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜਰ ਇਸ ਵਾਰ ਪੰਜਾਬ ਸਰਕਾਰ ਨੇ 21 ਮਈ ਤੋਂ ਹੀ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਸਨ। ਜਿਸ ਮਗਰੋਂ 1 ਜੁਲਾਈ ਸੋਮਵਾਰ ਨੂੰ ਸਕੂਲ ਮੁੜ ਖੁੱਲ੍ਹੇ ਹਨ। ਉਨ੍ਹਾਂ ਆਖਿਆ ਕਿ ਵਿਦਿਆਰਥੀ ਵੀ ਬੜ੍ਹੇ ਹੀ ਚਾਅ ਤੇ ਉਤਸ਼ਾਹ ਨਾਲ ਸਕੂਲ ਆਏ ਹਨ ਅਤੇ ਵਿਦਿਆਰਥੀਆਂ ਦੀ ਹਾਜਰੀ ਵੀ ਭਰਵੀਂ ਰਹੀ ਹੈ। ਇਸ ਤੋਂ ਇਲਾਵਾ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ (ਸੈ.ਸਿੱ.) ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਵਿਖੇ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ, ਵਾਟਰ ਕੂਲਰ, ਪੱਖੇ, ਟਿਊਬ ਲਾਈਟ, ਕਲਾਸਰੂਮ, ਪਖਾਨੇ, ਖੇਡ ਦੇ ਮੈਦਾਨ, ਪਾਰਕ ਤੇ ਵੱਖ-ਵੱਖ ਲੈਬਜ਼ ਆਦਿ ਪੂਰੀ ਤਰਾਂ ਸਾਫ ਕਰਵਾ ਦਿੱਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀ ਬਿਨਾ ਕਿਸੇ ਦਿੱਕਤ ਪਰੇਸ਼ਾਨੀ ਤੋਂ ਸਿੱਖਿਆ ਹਾਸਲ ਕਰਨ ਸਕਣ। ਉਨ੍ਹਾਂ ਆਖਿਆ ਕਿ ਸਕੂਲ ਦੇ ਸਟਾਫ ਮੈਂਬਰ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਅ ਰਹੇ ਹਨ। ਇਸ ਮੌਕੇ ਸਟਾਫ ਮੈਂਬਰ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ, ਜਤਿੰਦਰਪਾਲ ਸਿੰਘ, ਸਵਰਨ ਲਾਲ, ਪੁਸ਼ਪਿੰਦਰ ਕੌਰ, ਰਛਪਾਲ ਸਿੰਘ, ਹਰਿੰਦਰ ਕੌਰ, ਸੁਖਵਿੰਦਰ ਕੌਰ, ਮਲਕੀਤ ਕੌਰ, ਜਪਿੰਦਰਪਾਲ ਸਿੰਘ, ਰਣਜੀਤ ਸਿੰਘ ਬੀਰੋਕੇ ਤੇ ਆਸ਼ਾ ਕਿਰਨ ਸਮੇਤ ਹੋਰ ਹਾਜਰ ਸਨ।

Advertisement
Advertisement
Advertisement
Advertisement
Scroll to Top