Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:42 pm

+91 90915 01313 , +91 90916 01313

punjabbanni@gmail.com
punjabbani@yahoo.com

ਇਸਤਰੀ ਅਕਾਲੀ ਦਲ ਨੇ ਪ੍ਰਗਟਾਇਆ ਐਸ. ਏ. ਡੀ. ਦੇ ਪ੍ਰਧਾਨ ਬਾਦਲ ਦੀ ਲੀਡਰ਼ਸਿ਼ਪ ਤੇ ਭਰੋਸਾ

ਇਸਤਰੀ ਅਕਾਲੀ ਦਲ ਨੇ ਪ੍ਰਗਟਾਇਆ ਐਸ. ਏ. ਡੀ. ਦੇ ਪ੍ਰਧਾਨ ਬਾਦਲ ਦੀ ਲੀਡਰ਼ਸਿ਼ਪ ਤੇ ਭਰੋਸਾ

ਇਸਤਰੀ ਅਕਾਲੀ ਦਲ ਨੇ ਪ੍ਰਗਟਾਇਆ ਐਸ. ਏ. ਡੀ. ਦੇ ਪ੍ਰਧਾਨ ਬਾਦਲ ਦੀ ਲੀਡਰ਼ਸਿ਼ਪ ਤੇ ਭਰੋਸਾ
ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਵਜੋਂ ਕਮਾਨ ਮੌਜੂਦਾ ਚੱਲ ਰਹੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਾ ਦੇ ਕੇ ਕਿਸੇ ਹੋਰ ਪੰਥ ਪ੍ਰਸਤ ਸ਼ਖਸੀਅਤ ਨੂੰ ਸੌਂਪੇ ਜਾਣ ਦੇ ਚੱਲ ਰਹੇ ਵਿਵਾਦ ਦੇ ਚਲਦਿਆਂ ਇਸਤਰੀ ਅਕਾਲੀ ਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਇਸ ਮੌਕੇ ਪਾਰਟੀ ਦੀ ਅਗਵਾਈ ਕਰਨ ਲਈ ਸਭ ਤੋਂ ਢੁਕਵੇਂ ਆਗੂ ਹਨ । ਇਸਤਰੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਪ੍ਰਭਾਵਸ਼ਾਲੀ ਮੁਹਿੰਮ ਚਲਾ ਕੇ ਪ੍ਰੇਰਿਤ ਕਰਨ ਵਾਲੀ ਲੀਡਰਸ਼ਿਪ ਦਿੱਤੀ। ਮੈਂਬਰਾਂ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਨੇ ਮਹਿਲਾਵਾਂ ਤੱਕ ਪਹੁੰਚ ਕੀਤੀ ਅਤੇ ਬਠਿੰਡਾ ਵਿਚ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਸਖ਼ਤ ਮਿਹਨਤ ਕੀਤੀ ਜਿਸਦਾ ਚੰਗਾ ਨਤੀਜਾ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਵੱਡੀ ਜਿੱਤ ਦੇ ਰੂਪ ਵਿਚ ਮਿਲਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੇ ਇਸਤਰੀ ਅਕਾਲੀ ਦਲ ਦੇ ਵਿਸਥਾਰ ਦੀ ਯੋਜਨਾ ਬਣਾਈ ਹੈ ਤਾਂ ਜੋ ਹਰ ਪਿੰਡ ਤੇ ਹਰ ਬੂਥ ਤੱਕ ਪਹੁੰਚਿਆ ਜਾ ਸਕੇ। ਉਹਨਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਬੂਥ, ਪਿੰਡ, ਸਰਕਲ ਤੇ ਹਲਕਾ ਪੱਧਰ ’ਤੇ ਇਹਨਾਂ ਦੀਆਂ ਪ੍ਰਧਾਨਾਂ ਦੀ ਅਗਵਾਈ ਵਿਚ ਚੋਣਾਂ ਕਰਵਾਈਆਂ ਜਾਣ ਅਤੇ ਅਸੀਂ ਜ਼ਿਲ੍ਹਾ ਪੱਧਰ ’ਤੇ ਵੀ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ । ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੇ ਇਸਤਰੀ ਅਕਾਲੀ ਦਲ ਦੇ ਵਿਸਥਾਰ ਦੀ ਯੋਜਨਾ ਬਣਾਈ ਹੈ ਤਾਂ ਜੋ ਹਰ ਪਿੰਡ ਤੇ ਹਰ ਬੂਥ ਤੱਕ ਪਹੁੰਚਿਆ ਜਾ ਸਕੇ। ਉਹਨਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਬੂਥ, ਪਿੰਡ, ਸਰਕਲ ਤੇ ਹਲਕਾ ਪੱਧਰ ’ਤੇ ਇਹਨਾਂ ਦੀਆਂ ਪ੍ਰਧਾਨਾਂ ਦੀ ਅਗਵਾਈ ਵਿਚ ਚੋਣਾਂ ਕਰਵਾਈਆਂ ਜਾਣ ਅਤੇ ਅਸੀਂ ਜ਼ਿਲ੍ਹਾ ਪੱਧਰ ’ਤੇ ਵੀ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।

Advertisement
Advertisement
Advertisement
Advertisement
Scroll to Top