Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:44 am

+91 90915 01313 , +91 90916 01313

punjabbanni@gmail.com
punjabbani@yahoo.com

ਟਿੱਪਰ ਮੋਟਰਸਾਈਕਲ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਦਰਦਨਾਕ ਮੌਤ

ਟਿੱਪਰ ਮੋਟਰਸਾਈਕਲ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਦਰਦਨਾਕ ਮੌਤ

ਟਿੱਪਰ ਮੋਟਰਸਾਈਕਲ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਦਰਦਨਾਕ ਮੌਤ
ਪਟਿਆਲਾ, ਘੱਗਾ, 2 ਜੁਲਾਈ : ਪਾਤੜਾਂ-ਪਟਿਆਲਾ ਮੇਨ ਰੋਡ ’ਤੇ ਸਥਿਤ ਬੂਟਾ ਸਿੰਘ ਵਾਲਾ ਚੌਕ ਘੱਗਾ ਨਜ਼ਦੀਕ ਟਿੱਪਰ ਦੀ ਜ਼ਬਰਦਸਤ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਸਰਬਜੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਹੋਤੀਪੁਰ ਥਾਣਾ ਖਨੌਰੀ ਜ਼ਿਲ੍ਹਾ ਸੰਗਰੂਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਮੇਰੇ ਚਾਚੇ ਦਾ ਲੜਕਾ ਹਰਪਾਲ ਸਿੰਘ ਉਮਰ 27/28 ਸਾਲ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਹੋਤੀਪੁਰ ਆਪਣੇ ਮੋਟਰਸਾਈਕਲ ਨੰਬਰ ਪੀ ਬੀ 13 ਏ ਡੀ 8223 ’ਤੇ ਸਵਾਰ ਹੋ ਕੇ ਸਮਾਣਾ ਤੋਂ ਪਾਤੜਾਂ ਵੱਲ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਬੂਟਾ ਸਿੰਘ ਵਾਲਾ ਚੌਕ ਘੱਗਾ ਨਜ਼ਦੀਕ ਪੁੱਜਾ ਤਾਂ ਅੱਗੋਂ ਆ ਰਹੇ ਇਕ ਟਿੱਪਰ ਨੰਬਰ ਆਰ ਜੇ 07 ਜੀ ਈ 1514 ਦੇ ਡਰਾਈਵਰ ਧਰਮਪਾਲ ਵਾਸੀ ਫਰੀਦਕੋਟ ਨੇ ਆਪਣਾ ਟਿੱਪਰ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਲਿਆ ਕੇ ਹਰਪਾਲ ਸਿੰਘ ਦੇ ਮੋਟਰਸਾਈਕਲ ’ਚ ਮਾਰਿਆ। ਹਾਦਸੇ ’ਚ ਹਰਪਾਲ ਸਿੰਘ ਦੀ ਦਰਦਨਾਕ ਮੌਤ ਹੋ ਗਈ ਹੈ। ਥਾਣਾ ਘੱਗਾ ਦੇ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਕਥਿਤ ਦੋਸ਼ੀ ਧਰਮਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਫਰੀਦਕੋਟ ਖਿਲਾਫ ਮੁਕੱਦਮਾ ਨੰਬਰ 63, ਮਿਤੀ 30/6/2024, ਭਾਰਤੀ ਦੰਡਾਵਲੀ ਦੀ ਧਾਰਾ 279, 304-ਏ, 427 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top