Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:45 pm

+91 90915 01313 , +91 90916 01313

punjabbanni@gmail.com
punjabbani@yahoo.com

ਉਤਰ ਪ੍ਰਦੇਸ਼ ਦੇ ਹਾਥਰਸ ਵਿਚ ਸਤਿਸੰਗ ਦੌਰਾਨ ਮਚੀ ਭਗਦੜ ਵਿਚ 100 ਤੋਂ ਵੱਧ ਲੋਕਾਂ ਦੀ ਹੋਈ ਮੌਤ

ਉਤਰ ਪ੍ਰਦੇਸ਼ ਦੇ ਹਾਥਰਸ ਵਿਚ ਸਤਿਸੰਗ ਦੌਰਾਨ ਮਚੀ ਭਗਦੜ ਵਿਚ 100 ਤੋਂ ਵੱਧ ਲੋਕਾਂ ਦੀ ਹੋਈ ਮੌਤ

ਉਤਰ ਪ੍ਰਦੇਸ਼ ਦੇ ਹਾਥਰਸ ਵਿਚ ਸਤਿਸੰਗ ਦੌਰਾਨ ਮਚੀ ਭਗਦੜ ਵਿਚ 100 ਤੋਂ ਵੱਧ ਲੋਕਾਂ ਦੀ ਹੋਈ ਮੌਤ
ਉਤਰ ਪ੍ਰਦੇਸ਼, 2 ਜੁਲਾਈ : ਭਾਰਤ ਦੇਸ਼ ਦੀ ਸਭ ਤੋਂ ਵੱਡੀ ਸਟੇਟ ਮੰਨੀ ਜਾਣ ਵਾਲੀ ਉਤਰ ਪ੍ਰਦੇਸ਼ ਦੇ ਹਾਥਰਸ ਵਿਚ ਸਤਿਸੰਗ ਦੌਰਾਨ ਮਚੀ ਭਗਦੜ ਕਾਰਨ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਹੈ।ਸੀ. ਐਮ. ਓ. ਮੁਤਾਬਕ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ।ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਗਦੜ ਵਿੱਚ ਮਰਨ ਵਾਲਿਆਂ ਵਿਚ ਔਰਤਾਂ ਦੀ ਗਿਣਤੀ ਸਭ ਤੋਂ ਵਧ ਦੱਸੀ ਜਾ ਰਹੀ ਹੈ। ਉਕਤ ਘਟਨਾ ਕਰਕੇ ਚੁਫੇਰੇਓਂ ਹਾਹਾਕਾਰ ਮੱਚ ਗਈ ਹੈ। ਪੁਲਿਸ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿਚ ਜੰਗੀ ਪੱਧਰ ਤੇ ਲੱਗਿਆ ਹੋਇਆ ਹੈ। ਸੂਚਨਾ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ।ਦੱਸਣਯੋਗ ਹੈ ਕਿ ਉਕਤ ਸਤਿਸੰਗ ਹਾਥਰਸ ਦੇ ਫੁਲਰਾਏ ਮੁਗਲਗੜ੍ਰੀ ਵਿਖੇ ਕਰਵਾਇਆ ਜਾ ਰਿਹਾ ਸੀ ਤੇ ਇਹ ਸਤਿਸੰਗ ਨਰਾਇਣ ਵਿਸ਼ਵ ਹਰੀ ਭੋਲੇ ਬਾਬਾ ਦਾ ਦੱਸਿਆ ਜਾ ਰਿਹਾ ਹੈ। ਮੁੱਖ ਮੰਤਰੀ ਉਤਰ ਪ੍ਰਦੇਸ਼ ਯੋਗੀ ਆਦਿਤਯਨਾਥ ਨੇ ਹਾਥਰਸ ਵਿਚ ਵਾਪਰੇ ਹਾਦਸੇ ਦਾ ਸਖ਼ਤ ਨੋਟਿਸ ਲੈਂਦਿਆਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਅਧਿਕਾਰੀਆਂ ਨੂੰ ਤੁਰੰਤ ਮੌਕੇ ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਵੀ ਨਿਰਦੇਸ਼ ਚਾੜ੍ਹੇ ਹਨ ਅਤੇ ਜ਼ਖ਼ਮੀਆਂ ਦੇ ਵਧੀਆ ਇਲਾਜ ਲਈ ਨਿਰਦੇਸ਼ ਵੀ ਦਿੱਤੇ ਹਨ।

Advertisement
Advertisement
Advertisement
Advertisement
Scroll to Top