Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:22 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਅਹਿਮ ਮੁੱਦੇ ਉਠਾਏ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਅਹਿਮ ਮੁੱਦੇ ਉਠਾਏ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਅਹਿਮ ਮੁੱਦੇ ਉਠਾਏ
ਲੁਧਿਆਣਾ ਦੇ ਸੰਸਦ ਮੈਂਬਰ ਨੇ ਵਾਅਦਾ ਕੀਤਾ ਪੂਰਾ ਸੰਸਦ ‘ਚ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਆਵਾਜ਼ ਉੱਠਾਈ
ਨਵੀਂ ਦਿੱਲੀ/ਲੁਧਿਆਣਾ, 2 ਜੁਲਾਈ : ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਪੰਜਾਬ ਅਤੇ ਕੌਮੀ ਸੁਰੱਖਿਆ ਸਬੰਧੀ ਅਹਿਮ ਚਿੰਤਾਵਾਂ ਨੂੰ ਉਠਾਇਆ। ਆਪਣੇ ਵਾਅਦੇ ‘ਤੇ ਖਰਾ ਰਹੇ, ਐਮਪੀ ਵੜਿੰਗ ਨੇ ਆਪਣੇ ਭਾਸ਼ਣ ਦੌਰਾਨ ਕਈ ਅਹਿਮ ਮੁੱਦਿਆਂ ਨੂੰ ਉਜਾਗਰ ਕੀਤਾ ਤੇ ਤੁਰੰਤ ਕਾਰਵਾਈ ਅਤੇ ਨਿਆਂ ਦੀ ਲੋੜ ‘ਤੇ ਜ਼ੋਰ ਦਿੱਤਾ । ਸੰਸਦ ਮੈਂਬਰ ਵੜਿੰਗ ਨੇ ਪ੍ਰਸਿੱਧ ਗਾਇਕ ਅਤੇ ਯੂਥ ਆਈਕਨ ਸਿੱਧੂ ਮੂਸੇਵਾਲਾ ਦੇ ਦੁਖਦਾਈ ਕਤਲ ਵੱਲ ਧਿਆਨ ਦਿਵਾਇਆ, ਜਿਸ ਨੂੰ ਦਿਨ-ਦਿਹਾੜੇ ਬੇਰਹਿਮੀ ਨਾਲ ਗੋਲੀ ਮਾਰ ਦਿੱਤੀ ਗਈ ਸੀ। ਉਸ ਨੇ ਚਿੰਤਾਜਨਕ ਤੱਥ ਨੂੰ ਰੇਖਾਂਕਿਤ ਕੀਤਾ ਕਿ ਜੇਲ੍ਹ ਦੇ ਅੰਦਰੋਂ ਕੰਮ ਕਰ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਖੁੱਲ੍ਹੇਆਮ ਇਸ ਅਪਰਾਧ ਦੀ ਜਿੰਮੇਵਾਰ ਲਈ ਤੇ ਇਸ ਘਟਨਾ ਨੂੰ ਦੋ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ ਅਤੇ ਮੂਸੇਵਾਲਾ ਅਤੇ ਉਸ ਦੇ ਦੁਖੀ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਵੜਿੰਗ ਨੇ ਰਾਸ਼ਟਰੀ ਸੁਰੱਖਿਆ ਦੀ ਸਥਿਤੀ ‘ਤੇ ਸਵਾਲ ਉਠਾਏ, ਜਿੱਥੇ ਅਜਿਹੇ ਗੈਂਗਸਟਰ ਜੇਲ ‘ਚੋਂ ਸ਼ਰੇਆਮ ਇੰਟਰਵਿਊ ਦੇ ਸਕਦੇ ਹਨ ਅਤੇ ਆਪਣੀਆਂ ਘਿਨਾਉਣੀਆਂ ਹਰਕਤਾਂ ‘ਤੇ ਸ਼ੇਖੀ ਮਾਰ ਸਕਦੇ ਹਨ। ਉਨ੍ਹਾਂ ਮੂਸੇਵਾਲਾ ਦੇ ਵਿਛੋੜੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜੋ ਪੰਜਾਬ ਦੀ ਆਵਾਜ਼ ਸਨ ਅਤੇ ਵਿਸ਼ਵ ਪੱਧਰ ‘ਤੇ ਸੂਬੇ ਅਤੇ ਦੇਸ਼ ਦੀ ਨੁਮਾਇੰਦਗੀ ਕਰਦੇ ਸਨ । ਲੁਧਿਆਣਾ ਦੇ ਸਾਂਸਦ ਨੇ ਭਾਜਪਾ ਸਰਕਾਰ ਦੌਰਾਨ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰ ਲਈ ਪ੍ਰਸ਼ਾਸਨ ਦੀ ਆਲੋਚਨਾ ਕੀਤੀ, ਜਿਨ੍ਹਾਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪਿਆ। ਵੜਿੰਗ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਪ੍ਰਦਾਨ ਕਰਨ ਵਿੱਚ ਅਸਫਲਤਾ ਨੂੰ ਉਜਾਗਰ ਕੀਤਾ, ਜੋ ਪ੍ਰਧਾਨ ਮੰਤਰੀ ਮੋਦੀ ਦੁਆਰਾ ਕੀਤਾ ਗਿਆ ਵਾਅਦਾ ਸੀ ਜਿਸ ਕਰਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਹੋਏ। ਉਨ੍ਹਾਂ ਨੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਕੀਤੀ ਗਈ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ ਅਤੇ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਦੀਆਂ ਮੌਤਾਂ ‘ਤੇ ਸੋਗ ਪ੍ਰਗਟ ਕੀਤਾ । ਅਗਨੀਵੀਰ ਨੀਤੀ ‘ਤੇ ਚਿੰਤਾ ਜ਼ਾਹਰ ਕਰਦਿਆਂ, ਵੜਿੰਗ ਨੇ ਦਾਅਵਾ ਕੀਤਾ ਕਿ ਅਜਿਹਾ ਲੱਗਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਰੁੱਧ ਕੰਮ ਕਰ ਰਹੀ ਹੈ, ਪੰਜਾਬ ਜੋ ਕਿ ਸਭ ਤੋਂ ਵੱਧ ਸੈਨਿਕ ਮੁਹੱਈਆ ਕਰਵਾਉਣ ਅਤੇ ਦੇਸ਼ ਦਾ ਅੰਨਦਾਤਾ ਹੈ।ਸਰਕਾਰ ਹਮੇਸ਼ਾ ਪੰਜਾਬ ਨੂੰ ਅਣਗੋਲਿਆਂ ਕਰ ਰਹੀ ਹੈ । ਵੜਿੰਗ ਨੇ ਕੇਂਦਰ ਸਰਕਾਰ ਦੇ ਕੁਸ਼ਾਸਨ ਅਤੇ ਗੈਰ-ਯੋਜਨਾਬੱਧ ਕਾਨੂੰਨਾਂ ਨੂੰ ਵੀ ਸੰਬੋਧਿਤ ਕੀਤਾ, ਜਿਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਐਮਐਸਐਮਈ ਸੈਕਟਰ ਵਿੱਚ ਗਿਰਾਵਟ ਆਈ ਹੈ । ਸਰਕਾਰ ਵੱਲੋਂ ‘ਮੇਕ ਇਨ ਇੰਡੀਆ’ ਦੇ ਪ੍ਰਚਾਰ ਦੇ ਬਾਵਜੂਦ ਲੁਧਿਆਣਾ ਵਰਗੀਆਂ ਸਨਅਤੀ ਇਕਾਈਆਂ ਅੱਜ ਸੰਘਰਸ਼ ਕਰ ਰਹੀਆਂ ਹਨ, ਜਿਸ ਕਾਰਨ ਜ਼ਰੂਰੀ ਉਦਯੋਗ ਸ਼ਹਿਰ ਤੋਂ ਦੂਰ ਚਲੇ ਗਏ ਹਨ । ਆਪਣੀ ਸਮਾਪਤੀ ਟਿੱਪਣੀ ਵਿੱਚ, ਐਮਪੀ ਵੜਿੰਗ ਨੇ ਭਾਜਪਾ ਉੱਤੇ ਪਿਛਲੇ ਦਸ ਸਾਲਾਂ ਵਿੱਚ ਦੇਸ਼ ਅਤੇ ਇਸਦੇ ਲੋਕਾਂ ਨੂੰ ਵੰਡਣ ਲਈ ਕੰਮ ਕਰਨ ਦਾ ਦੋਸ਼ ਲਗਾਇਆ। ਉਂਝ ਉਨ੍ਹਾਂ ਸਰਕਾਰ ਅਤੇ ਹਾਜ਼ਰ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਕਦੇ ਵੀ ਅਜਿਹੀ ਫੁੱਟ ਪਾਊ ਸਿਆਸਤ ਅੱਗੇ ਝੁਕੇਗਾ ਨਹੀਂ। ਉਨ੍ਹਾਂ ਭਾਜਪਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਧਰਮ ਅਧਾਰਤ ਰਾਜਨੀਤੀ ਤੋਂ ਦੂਰ ਹੋ ਕੇ ਦੇਸ਼ ਅਤੇ ਇਸ ਦੇ ਲੋਕਾਂ ਦੀ ਅਸਲ ਬਿਹਤਰੀ ਵੱਲ ਧਿਆਨ ਦੇਣ ।

Advertisement
Advertisement
Advertisement
Advertisement
Scroll to Top