Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:54 pm

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨ-ਵਿਗਿਆਨੀ ਮਿਲਣੀ ਕਰਵਾਈ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨ-ਵਿਗਿਆਨੀ ਮਿਲਣੀ ਕਰਵਾਈ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨ-ਵਿਗਿਆਨੀ ਮਿਲਣੀ ਕਰਵਾਈ
ਪਟਿਆਲਾ, 26 ਜੁਲਾਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਅਸਰਪੁਰ ਵਿਖੇ ਟਮਾਟਰ ਦੀ ਫਸਲ ਦੀਆਂ ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਬਾਰੇ ਕਿਸਾਨ ਵਿਗਿਆਨੀ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਵਿਚ ਪਿੰਡ ਅਸਰਪੁਰ, ਜੋਗੀਪੁਰ, ਫਤਿਹਪੁਰ, ਕਰਤਾਰਪੁਰ ਅਤੇ ਪੂਨੀਆਂ ਦੇ ਤਕਰੀਬਨ 80 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਪ੍ਰੋਗਰਾਮ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਗਿਆਨੀਆਂ ਦੇ ਨਾਲ-ਨਾਲ ਪੀ.ਏ.ਯੂ., ਲੁਧਿਆਣਾ ਦੇ ਸਬਜ਼ੀ ਵਿਭਾਗ ਦੇ ਵਿਗਿਆਨੀਆਂ ਨੇ ਉਚੇਚੇ ਤੌਰ ਤੇ ਭਾਗ ਲਿਆ।
ਇਸ ਮੌਕੇ ਬੋਲਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਇੰਚਾਰਜ ਕਮ ਪ੍ਰੋਫੈਸਰ ਡਾ. ਗੁਰਉਪਦੇਸ਼ ਕੌਰ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕੇ.ਵੀ.ਕੇ. ਦੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਕਿੱਤਾ-ਮੁਖੀ ਸਿਖਲਾਈ ਪ੍ਰੋਗਰਾਮ, ਖੇਤ ਦਿਵਸ ਅਤੇ ਕਿਸਾਨ ਮੇਲਿਆਂ ਆਦਿ ਬਾਰੇ ਜਾਣਕਾਰੀ ਦਿੱਤੀ। ਪੀ.ਏ.ਯੂ. ਤੋਂ ਆਏ ਸਬਜ਼ੀ ਬਰੀਡਰ ਡਾ. ਸ਼ੈਲੇਸ਼ ਜਿੰਦਲ ਨੇ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀਆਂ ਟਮਾਟਰ ਦੀਆਂ ਸੁਧਰੀਆਂ ਕਿਸਮਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਅਤੇ ਟਮਾਟਰ ਦੀ ਫ਼ਸਲ ਦੇ ਉਤਪਾਦਨ ਦੀਆਂ ਵਿਗਿਆਨਕ ਸਿਫਾਰਸ਼ਾਂ ਬਾਰੇ ਜਾਣਕਾਰੀ ਦਿੱਤੀ ।
ਇਸੇ ਤਰ੍ਹਾਂ ਡਾ. ਅਭਿਸ਼ੇਕ, ਪੌਦਾ ਰੋਗ ਵਿਗਿਆਨੀ (ਸਬਜ਼ੀਆਂ), ਪੀ.ਏ.ਯੂ. ਨੇ ਟਮਾਟਰ ਦੀ ਫਸਲ ਤੇ ਹਮਲਾ ਕਰਨ ਵਾਲੇ ਵਿਸ਼ਾਣੂ ਰੋਗਾਂ ਦੀਆਂ ਨਿਸ਼ਾਨੀਆਂ ਅਤੇ ਸੁਚੱਜੀ ਰੋਕਥਾਮ ਦੀਆਂ ਤਕਨੀਕਾਂ ਬਾਰੇ ਚਾਨਣਾ ਪਾਇਆ। ਡਾ. ਐਚ. ਐਸ. ਭੁੱਲਰ, ਕੀਟ ਵਿਗਿਆਨੀ (ਸਬਜ਼ੀਆਂ) ਨੇ ਟਮਾਟਰ ਦੇ ਹਾਨੀਕਾਰਕ ਕੀੜਿਆਂ ਦੀ ਸਮੇਂ ਸਿਰ ਪਹਿਚਾਣ ਅਤੇ ਇਲਾਜ ਬਾਰੇ ਦੱਸਿਆ। ਇਸ ਪ੍ਰੋਗਰਾਮ ਵਿਚ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਟਮਾਟਰ ਦੀ ਸਿਹਤਮੰਦ ਨਰਸਰੀ ਤਿਆਰ ਕਰਨ ਦੇ ਨੁਕਤੇ ਸਾਂਝੇ ਕੀਤੇ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਟਮਾਟਰ ਦੀ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਦੇ ਮੁੱਲ ਵਾਧੇ ਵਾਸਤੇ ਵੀ ਉਪਰਾਲੇ ਕਰਨ । ਇਸ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਟਮਾਟਰ ਦੀ ਫਸਲ ਨੂੰ ਪੈਣ ਵਾਲੀ ਗੰਭੀਰ ਬਿਮਾਰੀ ਪਿਛੇਤੇ ਝੁਲਸ ਰੋਗ ਤੋਂ ਬਚਣ ਲਈ ਸਰਵਪੱਖੀ ਰੋਕਥਾਮ ਦੇ ਉਪਰਾਲੇ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਕਿਸਾਨ ਮਿਲਣੀ ਵਿਚ ਅਸਰਪੁਰ ਅਤੇ ਨਾਲ ਦੇ ਪਿੰਡਾਂ ਤੋਂ ਆਏ ਅਗਾਂਹਵੱਧੂ ਕਿਸਾਨਾਂ ਗੁਰਮੀਤ ਸਿੰਘ, ਬਰਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਨੇ ਟਮਾਟਰ ਦੀ ਫਸਲ ਦੇ ਉਤਪਾਦਨ ਸਬੰਧੀ ਦਰਪੇਸ਼ ਮੁਸ਼ਕਿਲਾਂ ਬਾਰੇ ਵਿਗਿਆਨੀਆਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਹੱਲ ਜਾਣੇ। ਪਿੰਡ ਦੇ ਕਿਸਾਨਾਂ ਨੇ ਵਿਗਿਆਨੀਆਂ ਦੀ ਟੀਮ ਦਾ ਇਸ ਪ੍ਰੋਗਰਾਮ ਦਾ ਆਯੋਜਨ ਕਰਨ ਲਈ ਧੰਨਵਾਦ ਵੀ ਕੀਤਾ।

Advertisement
Advertisement
Advertisement
Advertisement
Scroll to Top