Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:51 pm

+91 90915 01313 , +91 90916 01313

punjabbanni@gmail.com
punjabbani@yahoo.com

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ
ਤਿਰੂਵਨੰਤਪੁਰਮ (ਕੇਰਲਾ)/ਚੰਡੀਗੜ੍ਹ, 26 ਜੁਲਾਈ: ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ । ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ, ਜੋ ਮੌਜੂਦਾ ਸਮੇਂ ਸਿਰਫ਼ ਵਪਾਰਕ ਜ਼ਮੀਨ ਖਰੀਦਣ ਤੱਕ ਸੀਮਤ ਹੈ। ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਕੋਲ ਸਾਂਝੇ ਤੌਰ ‘ਤੇ ਇਹ ਮੁੱਦਾ ਉਠਾਉਣ ਦਾ ਫੈਸਲਾ ਕੀਤਾ । ਇਸ ਤੋਂ ਇਲਾਵਾ, ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਵਿਸ਼ਵ ਭਰ ਦੇ ਭਾਰਤੀ ਦੂਤਾਵਾਸਾਂ ਕੋਲ ਅਜਿਹਾ ਸਟਾਫ਼ ਮੌਜੂਦ ਹੋਵੇ ਜੋ ਪੰਜਾਬ ਅਤੇ ਕੇਰਲਾ ਦੀਆਂ ਮੂਲ ਭਾਸ਼ਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਵੇ ਤਾਂ ਜੋ ਇਨ੍ਹਾਂ ਸੂਬਿਆਂ ਦੇ ਪਰਵਾਸੀ ਭਾਰਤੀਆਂ ਨੂੰ ਬਿਹਤਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ । ਇਹ ਸਹਿਯੋਗ ਦੋਵਾਂ ਸੂਬਾ ਸਰਕਾਰਾਂ ਵੱਲੋਂ ਆਪਣੇ ਪਰਵਾਸੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਂ ਦੇ ਹੱਲ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ । ਪੰਜਾਬ ਦੇ ਵਫ਼ਦ ਵਿੱਚ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਦਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਪਰਮਜੀਤ ਸਿੰਘ ਅਤੇ ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਸ੍ਰੀ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top