ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 3,61,773 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 3,61,773 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
ਵਿਦਿਆਰਥਣਾਂ ਵਲੋ ਡੇਂਗੂ ਦੀ ਰੋਕਥਾਮ,ਲੱਛਣ ਅਤੇ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ ਪੇਸ਼
ਪਟਿਆਲਾ, 26 ਜੁਲਾਈ ( ) ਸਿਹਤ ਵਿਭਾਗ ਵਲੋ ਡੇਂਗੂ ਅਤੇ ਮਲੇਰੀਆਂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਸੰਜੇ ਗੋਇਲ ਅਤੇ ਮੈਡੀਕਲ ਸੁਪਰਡੈਂਟ ਡਾ ਜਗਪਾਲਇੰਦਰ ਸਿੰਘ ਦੀ ਰਹਿਨੁਮਾਈ ਵਿਚ ਨਰਸਿੰਗ ਸਕੂਲ ਮਾਤਾ ਕੁਸ਼ਲਿਆਂ ਹਸਪਤਾਲ ਦੀਆਂ ਵਿਦਿਆਰਥਣਾਂ ਵਲੋ ਡੇਂਗੂ ਦੀ ਰੋਕਥਾਮ,ਲੱਛਣ ਅਤੇ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਜ਼ਸਵਿੰਦਰ ਸਿੰਘ,ਸੀਨੀਅਰ ਮੈਡੀਕਲ ਅਫਸਰ ਡਾ ਵਿਕਾਸ ਗੋਇਲ ਅਤੇ ਡਾ ਅਸ਼ਰਫਜੀਤ ਸਿੰਘ ਚਾਹਲ,ਪਿ੍ਰੰਸੀਪਲ ਸੁਰਿੰਦਰਪਾਲ ਕੌਰ ਤੋ ਇਲਾਵਾ ਹੋਰ ਸਿਹਤ ਅਧਿਕਾਰ ਹਾਜ਼ਰ ਸਨ।
ਸਿਹਤ ਵਿਭਾਗ ਵਲੋ ਡੇਂਗੂ ਅਤੇ ਮਲੇਰੀਆਂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਜਿਲੇ ਭਰ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ । ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ। ਹਨਾਂ ਕਿਹਾ ਕਿ ਡੇਂਗੁ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਆਦਿ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਨਸ਼ਟ ਕਰਨ, ਗਮਲਿਆਂ,ਪੁਰਾਣੇ ਟਾਇਰਾਂ,ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਦੀ ਆਮ ਲੋਕਾਂ ਨੂੰ ਅਪੀਲ ਕੀਤੀ।
ਜਿਲ੍ਹਾ ਐਪੀਡੇਮਿਲੋਜਿਸਟ ਡਾ.ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਜਿਲ੍ਹੇ ਦੇ ਵੱਖ ਵੱਖ ਏਰੀਏ ਦੇ 38928 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 325 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।ਇਸ ਤੋ ਇਲਾਵਾ ਡੇਂਗੂ ਮਹੀਨਾ ਦੇ ਸਬੰਧ ਵਿਚ ਜਿਲੇ ਭਰ ਵਿਚ ਵੱਖ ਵੱਖ ਵਿਦਿਅਕ ਸੰਸਥਾਵਾਂ ਅਤੇ ਲੋਕਾਂ ਦਾ ਇਕੱਠ ਕਰਕੇ ਡੇਂਗੂ ਅਤੇ ਮਲੇਰੀਆਂ ਬਿਮਾਰੀ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 3,61,773 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 1154 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਉਹਨਾਂ ਕਿਹਾ ਕਿ ਬਰਸਾਤਾਂ ਵਿਚ ਹੋਣ ਵਾਲੀਆਂ ਬੀਮਾਰੀਆਂ ਜਿਵੇ ਕਿ ਡੇਗੂ ,ਮਲੇਰੀਆਂ, ਚਿਕਨਗੁਨੀਆਂ ਅਤੇ ਡਾਇਰੀਆਂ ਤੋਂ ਬਚਾਅ ਸਬੰਧੀ ਲੋੜੀਂਦੀਆਂ ਕਾਰਵਾਈਆਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ ।