Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:55 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਕਮਜੋਰ ਕਰਨ ਪਿੱਛੇ ਸਰਕਾਰਾਂ : ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਕਮਜੋਰ ਕਰਨ ਪਿੱਛੇ ਸਰਕਾਰਾਂ : ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਕਮਜੋਰ ਕਰਨ ਪਿੱਛੇ ਸਰਕਾਰਾਂ : ਪ੍ਰੋ. ਕਿਰਪਾਲ ਸਿੰਘ ਬਡੂੰਗਰ
ਵਿੱਤੀ ਸੰਕਟ ਦੇ ਨਾਲ ਅਧਿਆਪਕਾਂ ਦੀ ਘਾਟ ਤੇ ਵਿਭਾਗਾਂ ਦਾ ਰਲੇਵਾਂ ਵੱਡੀ ਚੁਣੌਤੀ
ਪਟਿਆਲਾ 26 ਜੁਲਾਈ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ ਨੂੰ ਕਮਜ਼ੋਰ ਕਰਨ ਪਿੱਛੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੋਵਾਂ ਯੂਨੀਵਰਸਿਟੀਆਂ ’ਚ ਵਿੱਤੀ ਸੰਕਟ ਅਤੇ ਅਧਿਆਪਕਾਂ ਦੀ ਘਾਟ ਦੇ ਚੱਲਦਿਆਂ ਕੀਤਾ ਜਾ ਰਿਹਾ ਵਿਭਾਗਾਂ ਦਾ ਰਲੇਵਾਂ ਇਹ ਦੱਸਦਾ ਹੈ ਕਿ ਸਰਕਾਰਾਂ ਪੰਜਾਬ ਦੀਆਂ ਦੋਵਾਂ ਯੂਨੀਵਰਸਿਟੀਆਂ ਨੂੰ ਕਮਜੋਰ ਕਰਨ ਪਿੱਛੇ ਸਾਜਿਸ਼ਾਂ ਕਰਨ ’ਤੇ ਲੱਗੀਆਂ ਹੋਈਆਂ ਹਨ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਮਾਲਵਾ ਖੇਤਰ ਅਧੀਨ ਆਉਂਦੀ ਅਜਿਹੀ ਯੂਨੀਵਰਸਿਟੀ ਹੈ, ਜਿਸ ਦਾ ਮੁੱਖ ਮੰਤਵ ਖੋਜ ਕਾਰਜ ਅਤੇ ਪੰਜਾਬੀ ਭਾਸ਼ਾ ਦਾ ਵਿਕਾਸ ਕਰਨਾ ਸੀ, ਪ੍ਰੰਤੂ ਲੰਮੇ ਸਮੇਂ ਤੋਂ ਸਰਕਾਰਾਂ ਦੀ ਬਦਨੀਤੀ ਕਾਰਨ ਦੋਵਾਂ ਯੂਨੀਵਰਸਿਟੀਆਂ ਅੰਦਰਲਾ ਵਿੱਤੀ ਸੰਕਟ ਜਿਥੇ ਬੇਹੱਦ ਗਹਿਰਾ ਹੋ ਰਿਹਾ, ਉਥੇ ਹੀ ਅਧਿਆਪਕਾਂ ਦੀ ਘਾਟ ਅਤੇ ਵਿਭਾਗਾਂ ਦੇ ਰਲੇਵੇਂ ਕਾਰਨ ਚੁਣੌਤੀਆਂ ਹੋਰ ਵੀ ਵੱਡੀਆਂ ਹੋ ਰਹੀਆਂ, ਜਿਸ ਪ੍ਰਤੀ ਸਰਕਾਰਾਂ ਦਾ ਕੋਈ ਧਿਆਨ ਨਹੀਂ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਿੱਖਿਆ ਦੇ ਖੇਤਰ ਦੀਆਂ ਰੀੜ ਦੀ ਹੱਡੀ ਹਨ ਪਰ ਅਫਸੋਸ ਹੈ ਕਿ ਯੋਜਨਾਬੱਧ ਢੰਗ ਨਾਲ ਦੋਵਾਂ ਯੂਨੀਵਰਸਿਟੀਆਂ ਨੂੰ ਕਮਜ਼ੋਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੀ ਹੈ ਅਤੇ ਵਿਭਾਗਾਂ ਦੇ ਰਲੇਵੇ ਕੀਤੇ ਜਾ ਰਹੇ ਹਨ, ਜਿਸ ਕਾਰਨ ਖੋਜਕਾਰਜ ਰੁਕਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਦੋਵਾਂ ਯੂਨੀਵਰਸਿਟੀਆਂ ਦੇ ਮੁਕਾਬਲੇ ਨਿੱਜੀ ਯੂਨੀਵਰਸਿਟੀਆਂ ਪ੍ਰਫੁੱਲਤ ਹੋ ਰਹੀਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰਾਂ ਜਿਥੇ ਆਪਣੀ ਜਿੰਮੇਵਾਰੀ ਤੋਂ ਭੱਜ ਰਹੀਆਂ, ਉਥੇ ਹੀ ਦੋਵਾਂ ਯੂਨੀਵਰਸਿਟੀਆਂ ਦੇ ਉਜਾੜੇ ਲਈ ਵੀ ਬੇਧਿਆਨੀ ਅਹਿਮ ਕਾਰਨ ਬਣੀ ਹੋਈ ਹੈ।

Advertisement
Advertisement
Advertisement
Advertisement
Scroll to Top