Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:18 am

+91 90915 01313 , +91 90916 01313

punjabbanni@gmail.com
punjabbani@yahoo.com

ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਵਣ ਮਹਾਂਉਤਸਵ ਮੌਕੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ

ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਵਣ ਮਹਾਂਉਤਸਵ ਮੌਕੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ

ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਵਣ ਮਹਾਂਉਤਸਵ ਮੌਕੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ
ਪਟਿਆਲਾ, 25 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਪ੍ਰਿੰਸੀਪਲ ਸਾਹਿਬ ਅਤੇ ਉਪ-ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ “ਵਣ ਮਹਾਂਉਤਸਵ ” ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਸੰਜੀਵ ਸ਼ਰਮਾ ਨੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ ਗਏ ਜਿਨ੍ਹਾਂ ਵਿੱਚ ਗੁਲਮੋਹਰ,ਅਮਲਤਾਸ, ਨਿੰਮ, ਪਿੱਪਲ,ਬੋਹੜ, ਅਮਰੂਦ, ਜਾਮਣ, ਟਾਹਲੀ ਆਦਿ ਦੇ ਬੂਟੇ ਸਕੂਲ ਦੇ ਵਿਹੜੇ ਵਿੱਚ ਲਗਾਉਣ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ, ਸਾਫ਼ ਸੁਥਰਾ ਅਤੇ ਕੁਦਰਤ ਦੀ ਗੋਦ ਨੂੰ ਹਰਿਆ ਭਰਿਆ ਰੱਖਣ ਲਈ ਇਹ ਇੱਕ ਛੋਟਾ ਜਿਹਾ ਉਪਰਾਲਾ ਹੈ, ਜਿਸ ਵਿੱਚ ਸਭ ਨੂੰ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ । ਇਸ ਮੌਕੇ ਸਕੂਲ ਇੰਚਾਰਜ ਗਗਨਦੀਪ ਬਾਂਸਲ ਅਤੇ ਈਕੋ ਕਲੱਬ ਦੇ ਇੰਚਾਰਜ ਮੈਡਮ ਵਿਪਨੀਤ ਕੌਰ, ਸਮੂਹ ਸਟਾਫ ਅਤੇ ਵਿਦਆਰਥੀ ਵੀ ਸ਼ਾਮਿਲ ਹੋਏ। ਬੂਟਿਆਂ ਦੇ ਪਾਲਣਹਾਰ ਮਾਲੀ ਜਗਤਾਰ ਸਿੰਘ ਤੇ ਰਾਜੇਸ਼ ਕੁਮਾਰ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਬੱਚਿਆਂ ਨੂੰ ਲਗਾਏ ਗਏ ਬੂਟਿਆਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top