Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:09 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਵਲੋਂ ਪੰਜਾਬੀ ਸ਼ਾਰਟਹੈਂਡ ਜਨਰਲ ਸ਼੍ਰੇਣੀ/ਤੇਜ਼ ਗਤੀ ਸ਼੍ਰੇਣੀ ਅਤੇ ਅਧਿਐਨ ਤੇ ਅਧਿਆਪਨ ਸ਼੍ਰੇਣੀ ਦੇ ਦਾਖ਼ਲੇ ਸ਼ੁਰੂ

ਭਾਸ਼ਾ ਵਿਭਾਗ ਵਲੋਂ ਪੰਜਾਬੀ ਸ਼ਾਰਟਹੈਂਡ ਜਨਰਲ ਸ਼੍ਰੇਣੀ/ਤੇਜ਼ ਗਤੀ ਸ਼੍ਰੇਣੀ ਅਤੇ ਅਧਿਐਨ ਤੇ ਅਧਿਆਪਨ ਸ਼੍ਰੇਣੀ ਦੇ ਦਾਖ਼ਲੇ ਸ਼ੁਰੂ

ਭਾਸ਼ਾ ਵਿਭਾਗ ਵਲੋਂ ਪੰਜਾਬੀ ਸ਼ਾਰਟਹੈਂਡ ਜਨਰਲ ਸ਼੍ਰੇਣੀ/ਤੇਜ਼ ਗਤੀ ਸ਼੍ਰੇਣੀ ਅਤੇ ਅਧਿਐਨ ਤੇ ਅਧਿਆਪਨ ਸ਼੍ਰੇਣੀ ਦੇ ਦਾਖ਼ਲੇ ਸ਼ੁਰੂ
-ਫਾਰਮ ਭਰਨ ਦੀ ਆਖਰੀ ਮਿਤੀ 20 ਅਗਸਤ
ਪਟਿਆਲਾ, 25 ਜੁਲਾਈ : ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਦੀਆਂ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਨੇ ਕਿਹਾ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਸ਼ਾਰਟਹੈਂਡ ਜਨਰਲ ਸ਼੍ਰੇਣੀ/ਤੇਜ਼ ਗਤੀ ਸ਼੍ਰੇਣੀ ਅਤੇ ਅਧਿਐਨ ਤੇ ਅਧਿਆਪਨ ਸ਼੍ਰੇਣੀਆਂ ਦੇ ਕੋਰਸ ਲਈ ਸੈਸ਼ਨ 2024-25 ਦੇ ਦਾਖਲੇ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾ ਰਹੀ ਹੈ। ਚਾਹਵਾਨ ਵਿਦਿਆਰਥੀ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਤੋਂ ਦਸਤੀ ਫਾਰਮ ਸਵੇਰੇ 9.00 ਵਜੇ ਤੋਂ ਦੁਪਹਿਰ 5.00 ਵਜੇ ਤੱਕ ਲੈ ਸਕਦੇ ਹਨ। ਫਾਰਮ ਭਰਨ ਦੀ ਅੰਤਿਮ ਮਿਤੀ 20 ਅਗਸਤ, 2024 ਹੈ ਅਤੇ ਇੰਟਰਵਿਊ ਦੀ ਮਿਤੀ 27 ਅਗਸਤ, 2024 ਹੈ। ਇਸ ਕੋਰਸ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ। ਪੰਜਾਬੀ ਸ਼ਾਰਟਹੈਂਡ ਸ਼੍ਰੇਣੀ ਲਈ ਕੋਈ ਟੈਸਟ ਪਾਸ ਕਰਨਾ ਲਾਜ਼ਮੀ ਨਹੀਂ ਹੋਵੇਗਾ ਪਰੰਤੂ ਸ਼ਾਰਟਹੈਂਡ ਤੇਜ਼ਗਤੀ/ਅਧਿਐਨ ਤੇ ਅਧਿਆਪਨ ਸ਼੍ਰੇਣੀ ਵਿਚ ਦਾਖਲੇ ਲਈ ਉਮੀਦਵਾਰ ਨੂੰ 80 ਸ਼ਬਦ ਪ੍ਰਤੀ ਮਿੰਟ ਦੀ ਸਪੀਡ ਤੇ ਪੰਜਾਬੀ ਸ਼ਾਰਟਹੈਂਡ ਦਾ ਟੈਸਟ ਪਾਸ ਕਰਨਾ ਲਾਜ਼ਮੀ ਹੋਵੇਗਾ। ਤੇਜ਼ ਗਤੀ/ਅਧਿਐਨ ਤੇ ਅਧਿਆਪਨ ਸ਼੍ਰੇਣੀ ਲਈ ਪੰਜਾਬੀ ਸ਼ਾਰਟਹੈਂਡ ਟੈਸਟ ਦੀ ਮਿਤੀ 21 ਅਗਸਤ, 2024 ਹੈ। ਉਮੀਦਵਾਰ ਵੱਲੋਂ ਦਸਵੀਂ ਪੱਧਰ ਦੀ ਪੰਜਾਬੀ ਲਾਜ਼ਮੀ ਵਿਸ਼ੇ ਨਾਲ ਪਾਸ ਕੀਤੀ ਹੋਵੇ ਅਤੇ ਪਟਿਆਲਾ ਜ਼ਿਲ੍ਹੇ ਦਾ ਵਾਸੀ ਹੋਵੇ। ਇਸ ਕੋਰਸ ਦਾ ਸਮਾਂ ਇਕ ਸਾਲ ਦਾ ਹੋਵੇਗਾ।

Advertisement
Advertisement
Advertisement
Advertisement
Scroll to Top