Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:02 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲ੍ਹਿਆ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਅੰਮ੍ਰਿਤਸਰ ਤੇ ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਵੀ ਸਮੀਖਿਆ
ਸੀ.ਐਮ.ਵਿੰਡੋ ਰਾਹੀਂ ਸਰਕਾਰੀ ਦਫ਼ਤਰਾਂ ਵਿੱਚੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਜਲਦ ਨਿਪਟਾਰਾ
ਜਲੰਧਰ, 25 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਵਿਕਾਸ ਪ੍ਰਾਜੈਕਟਾਂ ਦਾ ਲਾਭ ਮਿਲ ਸਕੇ । ਅੱਜ ਇਥੇ ਦੁਆਬਾ ਤੇ ਮਾਝਾ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ ਖਿੱਤੇ ਦੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਜਲੰਧਰ ਅਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਨਾਲ ਸਬੰਧਤ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਗਤੀ ਵਿੱਚ ਕੋਈ ਰੁਕਾਵਟ ਨਾ ਆਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮਾਝਾ ਅਤੇ ਦੁਆਬਾ ਦੇ ਬਾਕੀ ਸ਼ਹਿਰਾਂ ਦੇ ਵਿਕਾਸ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਦਫ਼ਤਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ ਸੁਣੀ ਜਾਵੇ ਅਤੇ ਜਦੋਂ ਤੱਕ ਦਫ਼ਤਰ ਪਹੁੰਚੇ ਹਰੇਕ ਵਿਅਕਤੀ ਦੀ ਸੁਣਵਾਈ ਨਹੀਂ ਹੁੰਦੀ, ਉਦੋਂ ਤੱਕ ਦਫ਼ਤਰ ਨਾ ਛੱਡਿਆ ਜਾਵੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਵੱਧ ਤਰਜੀਹ ਆਮ ਲੋਕਾਂ ਦੇ ਰੋਜ਼ਮਰ੍ਹਾ ਦੇ ਦਫ਼ਤਰੀ ਕੰਮਕਾਜ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ । ਲੋਕਾਂ ਦੇ ਰੋਜ਼ਮਰ੍ਹਾ ਦੇ ਦਫ਼ਤਰੀ ਕੰਮਕਾਜ ਦੇ ਫੌਰੀ ਨਿਪਟਾਰੇ ਲਈ ਇਕ ਹੋਰ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਆਖਿਆ ਕਿ ਜ਼ਿਲ੍ਹਾ ਪੱਧਰ ’ਤੇ ਸੀ.ਐਮ.ਵਿੰਡੋ ਸਥਾਪਤ ਕੀਤੀ ਜਾ ਰਹੀ ਹੈ, ਜਿਥੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਸਬੰਧਤ ਹਲਕੇ ਦੇ ਵਿਧਾਇਕ ਲੋਕਾਂ ਦੇ ਮਸਲੇ ਹੱਲ ਕਰਵਾਉਣ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰ ਲਿਆ ਜਾਵੇਗੀ ਜਦਕਿ ਬਾਕੀ ਮਸਲੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੇ ਜਾਣਗੇ । ਅੱਜ ਦੀ ਮੀਟਿੰਗ ਵਿੱਚ ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਜ਼ਿਲ੍ਹਿਆਂ ਦੇ ਸਿਵਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ ।

Advertisement
Advertisement
Advertisement
Advertisement
Scroll to Top