Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਦਰਸ਼ਨ ਸਿੰਘ ਆਸ਼ਟ ਨੂੰ ਕੌਮੀ ਬਾਲ ਸਾਹਿਤ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ

ਡਾ. ਦਰਸ਼ਨ ਸਿੰਘ ਆਸ਼ਟ ਨੂੰ ਕੌਮੀ ਬਾਲ ਸਾਹਿਤ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ

ਡਾ. ਦਰਸ਼ਨ ਸਿੰਘ ਆਸ਼ਟ ਨੂੰ ਕੌਮੀ ਬਾਲ ਸਾਹਿਤ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ
ਪਟਿਆਲਾ, 27 ਜੁਲਾਈ, ਪੰਜਾਬੀ ਯੂਨੀਵਰਸਿਟੀ,ਪਟਿਆਲਾ ਵਿਖੇ ਕਾਰਜਸ਼ੀਲ ਸਾਹਿਤ ਅਕਾਦਮੀ ਬਾਲ ਸਾਹਿਤ ਐਵਾਰਡੀ ਅਤੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ਆਸ਼ਟ` ਨੂੰ ਰਾਜਸਮੰਦ (ਰਾਜਸਥਾਨ) ਵਿਖੇ 16 ਅਗਸਤ ਤੋਂ 18 ਅਗਸਤ, 2024 ਨੂੰ ਹੋ ਰਹੇ ਕੌਮੀ ਬਾਲ ਸਾਹਿਤ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਜਿੱਥੇ ਉਹ ਹੋਰਨਾਂ ਜ਼ੁਬਾਨਾਂ ਦੇ ਬਾਲ ਸਾਹਿਤ ਦੇ ਨਾਲ ਨਾਲ ਪੰਜਾਬੀ ਵਿਚ ਲਿਖੇ ਜਾ ਰਹੇ ਬਾਲ ਸਾਹਿਤ ਦੀ ਵਿਸ਼ੇਸ਼ ਤੌਰ ਤੇ ਚਰਚਾ ਕਰਨਗੇ। ਇਹ ਸਮਾਗਮ ਪ੍ਰਸਿੱਧ ਬਾਲ ਰਿਸਾਲੇ ਬੱਚੋਂ ਕਾ ਦੇਸ਼` ਅਤੇ ਅੰਤਰਰਾਸ਼ਟਰੀ ਸੰਸਥਾਨ ਅਣੁਵ੍ਰਤ ਵਿਸ਼ਵ ਭਾਰਤੀ ਸੁਸਾਇਟੀ ਦੇ ਮੁੱਖ ਦਫ਼ਤਰ ਚਿਲਡਰਨਜ਼ ਪੀਸ ਪੈਲੇਸ` ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਮਾਗਮ ਬਾਰੇ ਸੁਸਾਇਟੀ ਦੇ ਮੌਜੂਦਾ ਪ੍ਰਧਾਨ ਅਵਿਨਾਸ਼ ਨਾਹਰ ਨੇ ਦੱਸਿਆ ਕਿ ਸੰਯੁਕਤ ਕੌਮੀ ਸੰਘ ਦੇ ਵਿਸ਼ਵੀ ਸੰਵਾਦ ਵਿਭਾਗ ਨਾਲ ਸੰਬੰਧਤ ਇਹ ਸੁਸਾਇਟੀ ਪਿਛਲੇ 75 ਸਾਲਾਂ ਤੋਂ ਬੱਚਿਆਂ ਦੇ ਹਿਤ ਵਿਚ ਕੰਮ ਕਰਨ ਵਾਲੀ ਕੇਂਦਰੀ ਸੰਸਥਾ ਹੈ ਜਿਸ ਨਾਲ ਭਾਰਤ ਦੇ ਵੱਖ ਵੱਖ ਸ਼ਹਿਰਾਂ ਵਿਚ 200 ਤੋਂ ਵੱਧ ਕੇਂਦਰ ਹਨ। ਇਸ ਸੁਸਾਇਟੀ ਦੇ ਸਾਬਕਾ ਮੁੱਖੀ ਅਤੇ ਬੱਚੋਂ ਕਾ ਦੇਸ਼` ਬਾਲ ਰਿਸਾਲੇ ਦੇ ਸੰਪਾਦਕ ਸੰਚਯ ਜੈਨ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਰਤ ਦੇ 15 ਪ੍ਰਾਂਤਾਂ ਦੇ 100 ਸੌ ਤੋਂ ਵੱਧ ਪ੍ਰਤਿਨਿਧ ਬਾਲ ਸਾਹਿਤ ਲੇਖਕ ਭਾਗ ਲੈ ਰਹੇ ਹਨ।ਇਸ ਸਮਾਗਮ ਦੇ ਵੱਖ ਵੱਖ ਸੈਸ਼ਨਾਂ ਵਿਚ ਬਾਲ ਸਾਹਿਤ ਦੇ ਵੱਖ ਵੱਖ ਪੱਖਾਂ ਬਾਰੇ ਚੁਣੌਤੀਆਂ ਸਮੇਤ ਡੂੰਘੀ ਚਰਚਾ ਕੀਤੀ ਜਾਵੇਗੀ । ਇਸ ਦੌਰਾਨ ਸੁਸਾਇਟੀ ਵੱਲੋਂ ਡਾ. ਦਰਸ਼ਨ ਸਿੰਘ ਆਸ਼ਟ ਨਾਲ ਰਾਜਸਥਾਨ ਦੇ ਅਲਗ ਅਲਗ ਸਕੂਲਾਂ ਵਿਚ ਵਿਦਿਆਰਥੀਆਂ ਨਾਲ ਵਿਸ਼ੇਸ਼ ਰੂਬਰੂ ਵੀ ਕਰਵਾਇਆ ਜਾਵੇਗਾ ।

Advertisement
Advertisement
Advertisement
Advertisement
Scroll to Top