Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:29 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਡਲ ਟਾਊਨ ਇਲਾਕੇ 'ਚ ਪਿਸਤੌਲ ਦੀ ਨੋਕ 'ਤੇ ਤਿੰਨ ਨੌਜਵਾਨਾਂ ਨੇ ਕ੍ਰੇਟਾ ਕਾਰ ਖੋਹ ਲਈ

ਮਾਡਲ ਟਾਊਨ ਇਲਾਕੇ 'ਚ ਪਿਸਤੌਲ ਦੀ ਨੋਕ 'ਤੇ ਤਿੰਨ ਨੌਜਵਾਨਾਂ ਨੇ ਕ੍ਰੇਟਾ ਕਾਰ ਖੋਹ ਲਈ

ਮਾਡਲ ਟਾਊਨ ਇਲਾਕੇ ‘ਚ ਪਿਸਤੌਲ ਦੀ ਨੋਕ ‘ਤੇ ਤਿੰਨ ਨੌਜਵਾਨਾਂ ਨੇ ਕ੍ਰੇਟਾ ਕਾਰ ਖੋਹ ਲਈ
ਸਾਬਕਾ ਪੁਲਿਸ ਮੁਲਾਜ਼ਮ ਦੇ ਘਰੋਂ ਬਰਾਮਦ; ਦੋਸ਼ੀ ਗ੍ਰਿਫਤਾਰ
ਬਠਿੰਡਾ: ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੇ ‘ਚ ਦੇਰ ਰਾਤ ਜ਼ਿਲਾ ਬਠਿੰਡਾ ਦੇ ਮਾਡਲ ਟਾਊਨ ਇਲਾਕੇ ‘ਚ ਤਿੰਨ ਨੌਜਵਾਨਾਂ ਨੇ ਕ੍ਰੇਟਾ ਕਾਰ ਸਵਾਰ ਦੇ ਸਿਰ ‘ਤੇ ਹਥਿਆਰਾਂ ਨਾਲ ਵਾਰ ਕਰ ਕੇ ਕਾਰ ਖੋਹ ਲਈ ਅਤੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਕਾਰ ਮਾਲਕ ਨੂੰ ਹਸਪਤਾਲ ਪਹੁੰਚਾਇਆ। ਇਸ ਸਨਸਨੀਖੇਜ਼ ਘਟਨਾ ਤੋਂ ਕੁਝ ਦੇਰ ਬਾਅਦ ਹੀ ਪੁਲੀਸ ਨੇ ਗੱਡੀ ਨੂੰ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਵਿਕਾਸ ਸ਼ਰਮਾ ਪੁੱਤਰ ਸਾਬਕਾ ਪੁਲੀਸ ਮੁਲਾਜ਼ਮ ਵਿਜੇ ਕੁਮਾਰ, ਅਮਨ ਚਾਵਲਾ, ਦੀਪਕ ਸ਼ਰਮਾ ਉਰਫ਼ ਦੀਪੂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 32 ਬੋਰ ਦਾ ਅਸਲਾ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਾਲ ਨਗਰ ਦਾ ਰਹਿਣ ਵਾਲਾ ਇੱਕ ਵਿਅਕਤੀ ਆਪਣੀ ਕ੍ਰੇਟਾ ਕਾਰ ਵਿੱਚ ਦੇਰ ਰਾਤ ਮਾਡਲ ਟਾਊਨ ਇਲਾਕੇ ਵਿੱਚ ਆਇਆ ਸੀ। ਇਸ ਦੌਰਾਨ ਤਿੰਨ ਨੌਜਵਾਨਾਂ ਨੇ ਆ ਕੇ ਡਰਾਈਵਰ ਸੀਟ ‘ਤੇ ਬੈਠੇ ਕਾਰ ਮਾਲਕ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਉਸ ਕੋਲੋਂ ਕਾਰ ਖੋਹ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੀ.ਸੀ.ਆਰ ਅਤੇ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇਸ ਤੋਂ ਬਾਅਦ ਸੀਆਈਏ 2 ਸਟਾਫ ਅਤੇ ਪੀਸੀਆਰ ਪੁਲੀਸ ਦੀਆਂ ਟੀਮਾਂ ਨੇ ਕਾਰ ਦੀ ਤਲਾਸ਼ੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ। ਗੱਡੀ ਵਿੱਚ ਲੱਗੇ ਜੀਪੀਐਸ ਸਿਸਟਮ ਰਾਹੀਂ ਪੁਲੀਸ ਨੇ ਕੁਝ ਹੀ ਸਮੇਂ ਵਿੱਚ ਸਾਬਕਾ ਪੁਲੀਸ ਮੁਲਾਜ਼ਮਾਂ ਦੇ ਘਰ ਲਾਲ ਸਿੰਘ ਬਸਤੀ ਤੋਂ ਕਾਰ ਬਰਾਮਦ ਕਰ ਲਈ। ਸੂਤਰਾਂ ਨੇ ਦੱਸਿਆ ਕਿ ਦੇਰ ਰਾਤ ਪੁਲੀਸ ਨੇ ਸਾਬਕਾ ਪੁਲੀਸ ਮੁਲਾਜ਼ਮ ਪੁੱਤਰ ਵਿਕਾਸ ਸ਼ਰਮਾ, ਅਮਨ ਚਾਵਲਾ, ਦੀਪਕ ਸ਼ਰਮਾ ਉਰਫ਼ ਦੀਪੂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 32 ਬੋਰ ਦਾ ਹਥਿਆਰ ਬਰਾਮਦ ਕੀਤਾ ਹੈ। ਕਾਬੂ ਕੀਤੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਦੀ ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੀਸੀਆਰ ਮੁਲਾਜ਼ਮਾਂ ਨੇ ਇਸ ਮਾਮਲੇ ‘ਚ ਅਹਿਮ ਭੂਮਿਕਾ ਨਿਭਾਈ। ਪੀਸੀਆਰ ਮੁਲਾਜ਼ਮ ਸਭ ਤੋਂ ਪਹਿਲਾਂ ਸੀਆਈਏ ਪੁਲੀਸ ਟੀਮ ਦੇ ਨਾਲ ਖੋਹੀ ਗਈ ਗੱਡੀ ਤੱਕ ਪੁੱਜੇ।

Advertisement
Advertisement
Advertisement
Advertisement
Scroll to Top