Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:56 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਡਾਇਰੀਆ ਤੋਂ ਪ੍ਰਭਾਵਤ ਕਲੋਨੀ ਦਾ ਦੌਰਾ ਸਥਿਤੀ ਦਾ ਜਾਇਜ਼ਾ ਤੇ ਲੋਕਾਂ ਨਾਲ ਮੁਲਾਕਾਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਡਾਇਰੀਆ ਤੋਂ ਪ੍ਰਭਾਵਤ ਕਲੋਨੀ ਦਾ ਦੌਰਾ ਸਥਿਤੀ ਦਾ ਜਾਇਜ਼ਾ ਤੇ ਲੋਕਾਂ ਨਾਲ ਮੁਲਾਕਾਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਡਾਇਰੀਆ ਤੋਂ ਪ੍ਰਭਾਵਤ ਕਲੋਨੀ ਦਾ ਦੌਰਾ ਸਥਿਤੀ ਦਾ ਜਾਇਜ਼ਾ ਤੇ ਲੋਕਾਂ ਨਾਲ ਮੁਲਾਕਾਤ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਡਾਇਰੀਆ ਦਾ ਕਾਰਨ ਬਣਦੀਆਂ ਪਾਣੀ ਸਪਲਾਈ ਦੀਆਂ ਪੁਰਾਣੀਆਂ ਪਾਇਪਾਂ ਨਵੀਂਆਂ ਪੁਆਏਗੀ
-‘ਲੋਕਾਂ ਦੀ ਸਿਹਤ ਸਰਕਾਰ ਦੀ ਪਹਿਲੀ ਤਰਜੀਹ, ਸੂਬੇ ‘ਚ ਜ਼ਿਲ੍ਹਾ ਪੱਧਰੀ ਸਰਵੇਲੈਂਸ ਕਮੇਟੀਆਂ ਗਠਿਤ’
-‘ਪਿਛਲੀਆਂ ਸਰਕਾਰਾਂ ਨੇ ਕਦੇ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਲਾਤ ‘ਤੇ ਪੂਰੀ ਨਿਗਰਾਨੀ’
ਪਟਿਆਲਾ, 26 ਜੁਲਾਈ:
ਅੱਜ ਪੰਜਾਬ ਦੇ ਸਿਹਤ ਮੰਤਰੀ ਤੇ ਪਰਿਵਾਰ ਭਲਾਈ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਡਾਇਰੀਆ ਤੋਂ ਪ੍ਰਭਾਵਤ ਨਿਊ ਯਾਦਵਿੰਦਰਾ ਕਲੋਨੀ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ, ਸਿਵਲ ਸਰਜਨ ਡਾ. ਸੰਜੇ ਗੋਇਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜਿੱਥੇ ਨੁਕਸ ਸੀ, ਉਹ ਲੱਭ ਲਿਆ ਹੈ ਅਤੇ ਪੀਣ ਵਾਲੇ ਪਾਣੀ ਵਿੱਚ ਗੰਦੇ ਪਾਣੀ ਦੇ ਮਿਲਣ ਨਾਲ ਅਜਿਹਾ ਰੋਗ ਫੈਲਿਆ ਪਰੰਤੂ ਹੁਣ ਸਥਿਤੀ ਵਿੱਚ ਸੁਧਾਰ ਹੋ ਚੁੱਕਾ ਹੈ, ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲ ਰਿਹਾ ਹੈ ਅਤੇ ਕੋਈ ਨਵਾਂ ਕੇਸ ਨਹੀਂ ਆ ਰਿਹਾ।
ਲੋਕਾਂ ਦੇ ਘਰਾਂ ‘ਚ ਜਾ ਕੇ ਉਨ੍ਹਾਂ ਨਾਲ ਗੱਲਬਾਤ ਕਰਕੇ ਸਿਹਤ ਮੰਤਰੀ ਨੇ ਕਿਹਾ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਇਲਾਕਿਆਂ ਵੱਲ ਕਦੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਤੇ ਗਲ ਚੁੱਕੀਆਂ ਪਾਇਪਾਂ ਕਦੇ ਨਵੀਂਆਂ ਨਹੀਂ ਪਾਈਆਂ ਗਈਆਂ, ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਇਲਾਕਿਆਂ ਵਿੱਚ ਪਾਣੀ ਦੀਆਂ ਨਵੀਆਂ ਪਾਇਪਾਂ ਪੁਆਏਗੀ। ਉਨ੍ਹਾਂ ਦੱਸਿਆ ਕਿ ਅੰਮਰੁਤ-2 ਵਿੱਚ ਪਟਿਆਲਾ ਵਿਖੇ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪਾਇਪਾਂ ਨਵੀਆਂ ਪਾਈਆਂ ਵੀ ਜਾ ਰਹੀਆਂ ਹਨ।
ਮੀਡੀਆ ਨਾਲ ਗੱਲਬਾਤ ਮੌਕੇ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਾਸੀਆਂ ਦੀ ਚੰਗੀ ਸਿਹਤ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ, ਇਸ ਲਈ ਡਾਇਰੀਆ ਦੇ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀਆਂ ਤੇ ਸਕੱਤਰਾਂ ਨਾਲ ਮੀਟਿੰਗ ਕਰਕੇ ਸੂਬਾ ਪੱਧਰੀ ਮੋਨੀਟਰਿੰਗ ਕਮੇਟੀ ਬਣਾਈ ਹੈ ਅਤੇ ਨਾਲ ਹੀ ਹਰ ਜ਼ਿਲ੍ਹੇ ਵਿੱਚ ਅਜਿਹੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖ਼ੁਦ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਤੇ ਮੁੱਖ ਸਕੱਤਰ ਨੂੰ ਵੀ ਪੂਰੀ ਸਥਿਤੀ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਗੰਦੇ ਪਾਣੀ ਦੀ ਸਪਲਾਈ ਲਈ ਜਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ਕਿ ਉਲਟੀਆਂ ਤੇ ਦਸਤਾਂ ਦਾ ਕੋਈ ਨਵਾਂ ਕੇਸ ਨਾ ਆਵੇ।
ਸਿਹਤ ਮੰਤਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਣੀ ਸਪਲਾਈ ਲਈ ਟੁੱਲੂ ਪੰਪ ਨਾ ਲਗਾਉਣ ਅਤੇ ਨਾ ਹੀ ਅਣਅਧਿਕਾਰਤ ਕੁਨੈਕਸ਼ਨ ਜੋੜਨ ਅਤੇ ਜੇਕਰ ਟੂਟੀ ‘ਚੋਂ ਗੰਦਾ ਪਾਣੀ ਆਵੇ ਤਾਂ ਤੁਰੰਤ ਉਹ ਪਾਣੀ ਪੀਣਾ ਬੰਦ ਕਰਕੇ ਸਬੰਧਤ ਵਿਭਾਗ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਅਜਿਹੀ ਸਥਿਤੀ ਸਾਹਮਣੇ ਆਉਂਦੀ ਹੈ, ਉਥੇ ਲੋਕਾਂ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਤੁਰੰਤ ਪਾਣੀ ਦੇ ਬਦਲਵੇਂ ਸਰੋਤ ਮੁਹੱਈਆ ਕਰਵਾਉਣ ਸਮੇਤ ਸਾਰੇ ਸਬੰਧਤ ਵਿਭਾਗਾਂ ਦੀਆਂ ਟੀਮਾਂ ਤੁਰੰਤ ਸਰਗਰਮ ਹੋ ਜਾਂਦੀਆਂ ਹਨ ਅਤੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਪਾਣੀ ਉਬਾਲ ਕੇ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਤੇ ਨਗਰ ਨਿਗਮ ਸਮੇਤ ਹੋਰ ਸਬੰਧਤ ਵਿਭਾਗ ਉਨ੍ਹਾਂ ਦੀ ਸੇਵਾ ‘ਚ ਸਦਾ ਹਾਜ਼ਰ ਹਨ ਅਤੇ ਹਰੇਕ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰਾਂ ਦੀ ਨਿਗਰਾਨੀ ਹੇਠ ਅਜਿਹੇ ਮਾਮਲਿਆਂ ਨਾਲ ਨਜਿੱਠਿਆ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖ਼ਰੀਦ ਲਈ ਸਿਹਤ ਵਿਭਾਗ ਵੱਲੋਂ ਵੱਡੇ ਜ਼ਿਲ੍ਹਿਆਂ ਲਈ ਦੋ ਲੱਖ ਤੇ ਛੋਟੇ ਜ਼ਿਲ੍ਹਿਆ ਲਈ ਇੱਕ ਲੱਖ ਰੁਪਏ ਜਾਰੀ ਕਰ ਦਿੱਤੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਾਣੀ ਦੇ ਸੈਂਪਲਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਹੈ ਹੁਣ ਵੱਡੇ ਸ਼ਹਿਰਾਂ ਵਿੱਚ 400 ਸੈਂਪਲ, ਦਰਮਿਆਨੇ ਸ਼ਹਿਰਾਂ ਵਿੱਚ 300 ਅਤੇ ਛੋਟੇ ਸ਼ਹਿਰਾਂ ਵਿੱਚ 200 ਸੈਂਪਲ ਲਏ ਜਾ ਰਹੇ ਹਨ।ਇਸ ਮੌਕੇ ਕਰਨਲ ਜੇ.ਵੀ. ਸਿੰਘ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਗੁਰਪ੍ਰੀਤ ਸਿੰਘ ਵਾਲੀਆ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਦਿਵਜੋਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top