Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:53 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਕਰਮਚਾਰੀਆਂ ਦੀ ਤਨਖ਼ਾਹ ਵਿਚ 163 ਰੁਪਏ ਦਾ ਵਾਧਾ ਕਰਕੇ ਕੀਤਾ ਕਰਮਚਾਰੀਆਂ ਨਾਲ ਕੋਝਾ ਮਜ਼ਾਕ

ਪੰਜਾਬ ਸਰਕਾਰ ਨੇ ਕਰਮਚਾਰੀਆਂ ਦੀ ਤਨਖ਼ਾਹ ਵਿਚ 163 ਰੁਪਏ ਦਾ ਵਾਧਾ ਕਰਕੇ ਕੀਤਾ ਕਰਮਚਾਰੀਆਂ ਨਾਲ ਕੋਝਾ ਮਜ਼ਾਕ

ਪੰਜਾਬ ਸਰਕਾਰ ਨੇ ਕਰਮਚਾਰੀਆਂ ਦੀ ਤਨਖ਼ਾਹ ਵਿਚ 163 ਰੁਪਏ ਦਾ ਵਾਧਾ ਕਰਕੇ ਕੀਤਾ ਕਰਮਚਾਰੀਆਂ ਨਾਲ ਕੋਝਾ ਮਜ਼ਾਕ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੀ ਤਨਖ਼ਾਹ ਵਿਚ ਸਿਰਫ਼ 163 ਰੁਪਏ ਵਾਧਾ ਕੀਤਾ ਗਿਆ ਹੈ। ਤਨਖ਼ਾਹ ਵਿਚ ਮਾਮੂਲੀ ਵਾਧੇ ਤੋਂ ਗੁੱਸੇ ਵਿਚ ਆਏ ਕਰਮਚਾਰੀਆਂ ਵਿਚ ਰੋਸ ਦੀ ਲਹਿਰ ਹੈ ਅਤੇ ਕਰਮਚਾਰੀ ਕਹਿ ਰਹੇ ਹਨ ਕਿ, ਇਹ ਉਨ੍ਹਾਂ ਦੇ ਨਾਲ ਕੋਝਾ ਮਜ਼ਾਕ ਹੈ । ਏਬੀਪੀ ਦੀ ਖ਼ਬਰ ਮੁਤਾਬਿਕ, ਸਰਕਾਰ ਵੱਲੋਂ ਨੰਗਲ ਨਗਰ ਕੌਂਸਲ ਦੇ ਆਰਜ਼ੀ ਮੁਲਾਜ਼ਮਾਂ ਦੀ ਤਨਖਾਹ ਵਿੱਚ 163 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਨਗਰ ਕਰਮਚਾਰੀ ਯੂਨੀਅਨ ਨੰਗਲ ਦੇ ਪ੍ਰਧਾਨ ਕੌਸ਼ਲ ਕੁਮਾਰ ਦੀ ਅਗਵਾਈ ਹੇਠ ਸੋਮਵਾਰ ਨੂੰ ਰੋਸ ਰੈਲੀ ਕੱਢੀ ਗਈ । ਇਸ ਤੋਂ ਬਾਅਦ ਐਸਡੀਐਮ ਨੰਗਲ ਅਨਮਜੋਤ ਕੌਰ ਰਾਹੀਂ ਕਿਰਤ ਵਿਭਾਗ ਦੇ ਕਾਰਜਸਾਧਕ ਅਫਸਰ, ਡੀਸੀ ਰੂਪਨਗਰ, ਨਗਰ ਕੌਂਸਲ ਦੇ ਨਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਭੇਜਿਆ ਗਿਆ। ਮੁਲਾਜ਼ਮਾਂ ਨੇ ਵਧੀ ਤਨਖ਼ਾਹ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਚੰਡੀਗੜ੍ਹ ਤੇ ਹਰਿਆਣਾ ਦੀ ਤਰਜ਼ ’ਤੇ ਤਨਖਾਹ ਦੇਣ ਦੀ ਮੰਗ ਕੀਤੀ ਹੈ । ਯੂਨੀਅਨ ਆਗੂ ਕੌਸ਼ਲ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਦੇ ਆਰਜ਼ੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਮਹਿਜ਼ 163 ਰੁਪਏ ਪ੍ਰਤੀ ਮਹੀਨਾ ਵਾਧਾ ਕਰਕੇ ਕੋਰਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਮੁਲਾਜ਼ਮਾਂ ਨੂੰ ਪੰਜਾਬ ਦੀ ‘ਆਪ’ ਸਰਕਾਰ ਤੋਂ ਕਾਫੀ ਉਮੀਦਾਂ ਸਨ, ਪਰ ਉਹ ਪੂਰੀ ਤਰ੍ਹਾਂ ਠੁੱਸ ਹੁੰਦੇ ਨਜ਼ਰ ਆ ਰਹੇ ਹਨ । ਆਰਜ਼ੀ ਮੁਲਾਜ਼ਮਾਂ ਦੀ ਤਨਖਾਹ ਘੱਟੋ-ਘੱਟ 20,000 ਰੁਪਏ ਹੋਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ਪਰਿਵਾਰਕ ਖਰਚੇ ਅਤੇ ਬੱਚਿਆਂ ਦੀ ਪੜ੍ਹਾਈ ਦਾ ਧਿਆਨ ਰੱਖਿਆ ਜਾ ਸਕੇ। ਅਸਥਾਈ ਮੁਲਾਜ਼ਮਾਂ ਨੂੰ ਇਸ ਵੇਲੇ 10,000 ਰੁਪਏ ਤਨਖਾਹ ਮਿਲ ਰਹੀ ਹੈ। ਇੰਨੀ ਘੱਟ ਤਨਖਾਹ ਨਾਲ ਉਸ ਦੇ ਘਰੇਲੂ ਖਰਚੇ ਵੀ ਪੂਰੇ ਨਹੀਂ ਹੁੰਦੇ ।

Advertisement
Advertisement
Advertisement
Advertisement
Scroll to Top