Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਾਤੜਾਂ ਪੁਲਸ ਨੇ ਕੀਤਾ 7 ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਵਿਰੁੱਧ ਪੁਲਸ ਪਾਰਟੀ ਤੇ ਹਮਲਾ ਕਰਨ ਦੇ ਦੋਸ਼ ਤਹਿਤ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਪਾਤੜਾਂ ਪੁਲਸ ਨੇ ਕੀਤਾ 7 ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਵਿਰੁੱਧ ਪੁਲਸ ਪਾਰਟੀ ਤੇ ਹਮਲਾ ਕਰਨ ਦੇ ਦੋਸ਼ ਤਹਿਤ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਪਾਤੜਾਂ ਪੁਲਸ ਨੇ ਕੀਤਾ 7 ਵਿਅਕਤੀਆਂ ਸਮੇਤ ਅਣਪਛਾਤੇ ਵਿਅਕਤੀਆਂ ਵਿਰੁੱਧ ਪੁਲਸ ਪਾਰਟੀ ਤੇ ਹਮਲਾ ਕਰਨ ਦੇ ਦੋਸ਼ ਤਹਿਤ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਪਾਤੜਾਂ, 23 ਜੁਲਾਈ () : ਥਾਣਾ ਪਾਤੜਾਂ ਦੀ ਪੁਲਸ ਨੇ 7 ਵਿਅਕਤੀਆਂ ਸਮੇਤ ਹੋਰ ਕਈ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 109, 121 (1), 121 (2), 132, 221, 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ
ਦਰਸ਼ਨ ਸਿੰਘ, ਚਾਨਣ ਸਿੰਘ, ਦਿਲਬਾਗ ਸਿੰਘ ਪੁੱਤਰਾਨ ਲੀਲਾ ਸਿੰਘ, ਮਨਜੀਤ ਕੋਰ ਪਤਨੀ ਦਰਸ਼ਨ ਸਿੰਘ, ਮਨਪ੍ਰੀਤ ਕੋਰ ਪਤਨੀ ਦਿਲਬਾਗ ਸਿੰਘ, ਸਿ਼ੰਦਰ ਕੋਰ ਪਤਨੀ ਲੀਲਾ ਸਿੰਘ, ਜਤਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀਆਨ ਪਿੰਡ ਮੋਲਵੀਵਾਲਾ ਥਾਣਾ ਪਾਤੜਾ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਮੁਤਾਬਕ 21 ਜੁਲਾਈ ਦੀ ਰਾਤ ਨੂੰ ਜਦੋਂ ਉਨ੍ਹਾਂ ਨੂੰ ਤਲਵਿੰਦਰ ਸਿੰਘ ਦਾ ਫੋਨ ਆਇਆ ਕਿ ਪਿੰਡ ਮੌਲਵੀਵਾਲਾ ਵਿਖੇ ਗੁਰਪਿਆਰ ਸਿੰਘ ਨਾਮ ਦੇ ਵਿਅਕਤੀ ਦਾ ਕਤਲ ਹੋ ਗਿਆ ਹੈ ਤੇ ਜਦੋਂ ਉਹ ਪੁਲਸ ਪਾਰਟੀ ਸਮੇਤ ਲੀਲਾ ਸਿੰਘ ਦੇ ਘਰ ਪਹੁੰਚੇ ਤਾਂ ਅੰਦਰ ਤੋਂ ਆ ਰਹੀਆਂ ਉਚੀਆਂ ਉਚੀਆਂ ਆਵਾਜਾਂ ਦੇ ਚਲਦਿਆਂ ਉਪਰੋਕਤ ਵਿਅਕਤੀਆਂ ਨੂੰ ਕੁੰਡਾ ਖੋਲ੍ਹਣ ਲਈ ਆਖਿਆ ਗਿਆ ਤਾਂ ਉਨ੍ਹਾਂ ਵਲੋਂ ਪਹਿਲਾਂ ਹੀ ਬਣਾਈ ਗਈ ਹਮਲਾਬੰਦੀ ਯੋਜਨਾ ਤਹਿਤ ਹਥਿਆਰਾਂ ਨਾਲ ਪੁਲਸ ਪਾਰਟੀ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਨੇ ਆਪਣੇ ਸਾਥੀਆਂ ਨੂੰ ਕਿਹਾ ਕਿ ਪੁਲਸ ਨੂੰ ਯੋਜਨਾਬੰਦੀ ਨਾਲ ਹੀ ਬੁਲਾਇਆ ਗਿਆ ਹੈ ਤੇ ਦਰਸ਼ਨ ਸਿੰਘ ਨੇ ਆਪਣੇ ਹੱਥ ਵਿਚ ਫੜੇ ਲੋਹੇ ਦੇ ਫੋਹੜੇ ਦਾ ਵਾਰ ਜਾਨੋਂ ਮਾਰਨ ਦੀ ਨੀਅਤ ਨਾਲ ਉਸਦੇ ਸਿਰ ਤੇ ਕੀਤਾ ਤੇ ਉਸਨੇ ਬਚਾਅ ਕਰਨ ਦੇ ਚਲਦਿਆਂ ਆਪਣਾ ਸੱਜਾ ਹੱਥ ਅੱਗੇ ਕਰ ਲਿਆ ਅਤੇ ਬਾਕੀ ਵਿਅਕਤੀਆਂ ਨੇ ਪੁਲਸ ਪਾਰਟੀ ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ ਅਤੇ ਪੁਲਸ ਪਾਰਟੀ ਬਚਾਅ ਦਾ ਰਾਹ ਅਖਤਿਆਰ ਕਰਦਿਆਂ ਪਿੱਛੇ ਹਟ ਗਹੀ ਅਤੇ ਉਪਰੋਕਤ ਵਿਅਕਤੀ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਏ. ਐਸ. ਆਈ. ਸ਼ਮਸ਼ੇਰ ਸਿੰਘ, ਪੀ. ਐਚ. ਜੀ. ਮੇਘ ਲਾਲ, ਪੀ. ਐਚ. ਜ. ਹਰਜੀਤ ਸਿੰਘ ਦੇ ਕਾਫੀ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top