Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:19 pm

+91 90915 01313 , +91 90916 01313

punjabbanni@gmail.com
punjabbani@yahoo.com

ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ

ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ

ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ
ਚੰਡੀਗ 20 ਮਾਰਚ : ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8,04,000 ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ ਨੂੰ ਵਿਜੀਲੈਂਸ ਬਿਓਰੋ ਨੇ ਅੱਜ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜੋ ਕਿ ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਮਿੰਦਰ ਸਿੰਘ ਵਾਸੀ ਪਿੰਡ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਵੱਲੋਂ ਮਿਤੀ 31.12.2018 ਨੂੰ ਸਰਪੰਚ ਦਾ ਅਹੁਦਾ ਸੰਭਾਲਣ ਤੇ ਪਾਇਆ ਗਿਆ ਕਿ ਗ੍ਰਾਮ ਪੰਚਾਇਤ ਚੱਬੇਵਾਲ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਦੇ ਬਹੁਤ ਸਾਰੇ ਕਿਰਾਏ ਦੁਕਾਨਦਾਰਾਂ ਵੱਲ ਬਕਾਇਆ ਸਨ। ਸਾਬਕਾ ਸਰਪੰਚ ਸ਼ਿਵਰੰਜਨ ਸਿੰਘ ਵੱਲੋਂ ਇਨ੍ਹਾਂ ਦੁਕਾਨਾਂ/ਖੋਖਿਆਂ ਦੇ ਕਿਰਾਏ ਦੀ ਵਸੂਲੀ ਸਮੇਂ ਪੰਚਾਇਤ ਦੇ ਰਿਕਾਰਡ ਦੀ ਅਸਲੀ ਰਸੀਦ ਨਹੀਂ ਦਿੱਤੀ ਗਈ ਸਗੋਂ ਜਾਅਲੀ ਰਸੀਦਾਂ ਦੇ ਦਿੱਤੀਆਂ ਅਤੇ ਪੰਚਾਇਤ ਦੇ ਰਿਕਾਰਡ ਵਿੱਚ ਵਸੂਲ ਕੀਤੇ ਕਿਰਾਏ ਦਾ ਕੋਈ ਅੰਦਰਾਜ ਨਹੀਂ ਕੀਤਾ ਗਿਆ। ਉਪਰੰਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਹੁਸਿ਼ਆਰਪੁਰ-2 ਵੱਲੋਂ ਇਸ ਘਪਲੇ ਦੀ ਪੜਤਾਲ ਕਰਨ ਮੌਕੇ ਪਾਇਆ ਗਿਆ ਕਿ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵੱਲੋਂ ਦੁਕਾਨਦਾਰਾਂ ਅਤੇ ਖੋਖੇ ਵਾਲਿਆਂ ਤੋਂ ਕਿਰਾਏ ਦੇ 8,04,000 ਰੁਪਏ ਦੀ ਵਸੂਲੀ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਹੀਂ ਕਰਵਾਏ ਗਏ ਅਤੇ ਕਿਰਾਏ ਦੀਆਂ ਜਾਅਲੀ ਰਸੀਦਾਂ ਤਿਆਰ ਕਰਕੇ ਦੁਕਾਨਾਂਦਾਰਾਂ ਨੂੰ ਦਿੱਤੀਆਂ।
ਉਨਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵਿਰੁੱਧ ਮੁਕੱਦਮਾ ਨੰਬਰ 125 ਮਿਤੀ 13.10.2022 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਥਾਣਾ ਚੱਬੇਵਾਲ ਵਿਖੇ ਦਰਜ ਕੀਤਾ ਗਿਆ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਇੱਕ ਹੁਕਮ ਰਾਂਹੀ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਉਰੋ ਵੱਲੋਂ ਉਪਰੋਕਤ ਮੁਕੱਦਮੇ ਦੇ ਫਰਾਰ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਨੂੰ ਅੱਜ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਕੱਲ ਮਿਤੀ 21.03.2023 ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

Advertisement
Advertisement
Advertisement
Advertisement
Scroll to Top