Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਪ੍ਰਬੰਧਨ ਲਈ ਪਟਿਆਲਾ ਜ਼ਿਲ੍ਹੇ ਨੇ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ

ਪਰਾਲੀ ਪ੍ਰਬੰਧਨ ਲਈ ਪਟਿਆਲਾ ਜ਼ਿਲ੍ਹੇ ਨੇ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ

ਪਰਾਲੀ ਪ੍ਰਬੰਧਨ ਲਈ ਪਟਿਆਲਾ ਜ਼ਿਲ੍ਹੇ ਨੇ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦਾ ਇੰਨ ਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਲਈ ਰਣਨੀਤੀ ਉਲੀਕਣ ਸਬੰਧੀ ਬੈਠਕ
ਵਟਸ ਐਪ ਅਤੇ ਹੋਰ ਆਧੁਨਿਕ ਐਪਸ ਰਾਹੀਂ ਕਿਸਾਨਾਂ ਤੱਕ ਪਹੁੰਚਾਈ ਜਾਵੇਗੀ ਮਸ਼ੀਨਰੀ ਸਬੰਧੀ ਜਾਣਕਾਰੀ : ਡਿਪਟੀ ਕਮਿਸ਼ਨਰ
ਡੇਲਾਇਟ ਕੰਪਨੀ ਨਾਲ ਪਰਾਲੀ ਪ੍ਰਬੰਧਨ ਸਬੰਧੀ ਬਣਾਈ ਜਾਣ ਵਾਲੀ ਰਣਨੀਤੀ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਚਰਚਾ
ਪਰਾਲੀ ਪ੍ਰਬੰਧਨ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਹੁਣੇ ਤੋਂ ਹੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ: ਸ਼ੌਕਤ ਅਹਿਮਦ ਪਰੇ
ਪਟਿਆਲਾ, 23 ਜੁਲਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਡੇਲਾਇਟ ਕੰਪਨੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੀ ਜਾ ਰਹੀ ਯੋਜਨਾ ‘ਤੇ ਚਰਚਾ ਕੀਤੀ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚਤਿੰਨ ਲੱਖ 22 ਹਜ਼ਾਰ ਹੈਕਟੇਅਰਰਕਬੇ ਵਿੱਚ ਝੋਨੇ ਦੀ ਪੈਦਾਵਾਰ ਕੀਤੀ ਜਾ ਰਹੀ ਹੈ ਅਤੇ ਇਸ ਵਿਚੋਂ 6 ਫ਼ੀਸਦੀ ਰਕਬਾ ਬਾਸਮਤੀ ਹੇਠ ਅਤੇ 94 ਫ਼ੀਸਦੀ ‘ਚ ਝੋਨੇ ਦੀਆਂ ਹੋਰ ਕਿਸਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਤਕਰੀਬਨ 15 ਲੱਖ ਮੀਟਰਿਕ ਟਨ ਪਰਾਲੀ ਪੈਦਾ ਹੁੰਦੀ ਹੈ ਜਿਸ ਦਾ ਐਕਸ ਸੀਟੂ ਅਤੇ ਇੰਨ ਸੀਟੂ ਤਕਨੀਕ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਲਈ ਜ਼ਰੂਰੀ ਹੈ ਕਿ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਡੇਲਾਇਟ ਕੰਪਨੀ ਜਿਸ ਵੱਲੋਂ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਹੁਣੇ ਤੋਂ ਹੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ ਕਿ ਕਿਹੜੇ ਦਿਨ ਕਿਹੜਾ ਕੰਮ ਕੀਤਾ ਜਾਣਾ ਹੈ ਤਾਂ ਜੋ ਵਾਢੀ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਵਟਸ ਐਪ ਰਾਹੀਂ ਅਤੇ ਹੋਰ ਆਧੁਨਿਕ ਐਪਸ ਦੀ ਮਦਦ ਨਾਨ ਕਿਸਾਨਾਂ ਤੱਕ ਉਪਲਬਧ ਮਸ਼ੀਨਰੀ ਦੀ ਜਾਣਕਾਰੀ ਪਹੁੰਚਾਉਣ ਲਈ ਡੇਲਾਇਟ ਕੰਪਨੀ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਕਿਸਾਨਾਂ ਲਈ ਲਾਂਚ ਕੀਤਾ ਜਾਵੇ ਜਾਵੇਗਾ।
ਇਸ ਮੌਕੇ ਡੇਲਾਇਟ ਕੰਪਨੀ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਅਤੇ ਮਸ਼ੀਨਰੀ ਬੁੱਕ ਕਰਵਾਉਣ ਸਬੰਧੀ ਤਿਆਰ ਕੀਤੀ ਗਈ ਐਪ ਸਬੰਧੀ ਡੈਮੋ ਦਿੱਤਾ ਗਿਆ, ਜਿਸ ਨਾਲ ਜਿਥੇ ਉਪਲਬਧ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ, ਉਥੇ ਹੀ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਸੀ.ਆਰ.ਐਮ. ਗਤੀਵਿਧੀਆਂ ਸਬੰਧੀ ਤਿਆਰ ਕੀਤੀ ਗਈ ਆਪਣੀ ਰਿਪੋਰਟ ਵੀ ਮੀਟਿੰਗ ਦੌਰਾਨ ਪੇਸ਼ ਕੀਤੀ।
ਡੀ.ਸੀ. ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣੀ ਪਵੇਗੀ। ਉਨ੍ਹਾਂ ਨੇ ਹਾਜ਼ਰੀਨ ਦੇ ਸੁਝਾਓ ਵੀ ਜਾਣੇ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਡੀ.ਡੀ.ਐਫ ਨਿਧੀ ਮਲਹੋਤਰਾ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ, ਪੀ.ਐਸ.ਸੀ.ਬੀ ਤੋਂ ਮੋਹਿਤ ਕੁਮਾਰ, ਡੇਲਾਈਟ ਕੰਪਨੀ ਤੋਂ ਵੀਰਾਲ ਠੱਕਰ, ਦੇਬਾਸ਼ੀਸ਼ ਬਿਸਵਾਸ, ਵਿਵੇਕ ਮਿੱਤਲ, ਪ੍ਰਤੀਕ ਕੰਵਲ, ਐਸ. ਸੈਨਗੁਪਤਾ, ਸ਼ੇਨੀਲਾ ਕੰਨੂਮਲੀ, ਸਵਰਨੀਮ ਨੇਵਾ, ਗਰੀਮਾ ਰਾਵਤ ਤੇ ਪ੍ਰਕਾਸ਼ ਝਾਅ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

Advertisement
Advertisement
Advertisement
Advertisement
Scroll to Top