Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:08 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸਕੂਲ ਤੇ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ 150 ਪੌਦੇ ਲਗਾਏ

ਸਰਕਾਰੀ ਸਕੂਲ ਤੇ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ 150 ਪੌਦੇ ਲਗਾਏ

ਸਰਕਾਰੀ ਸਕੂਲ ਤੇ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ 150 ਪੌਦੇ ਲਗਾਏ
ਬਸੰਤ ਰਿਤੁ ਕਲੱਬ ਨੇ 500 ਪਿੰਡਾ ਵਿੱਚ 3,50,000 ਪੌਦੇ ਲਗਾਏ
ਪਟਿਆਲਾ : ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਪੰਜਾਬ ਨੂੰ ਹਰਾ ਭਰਾ ਬਣਾਉਣ ਲਈ ਪਿੰਡ—ਪਿੰਡ, ਸ਼ਹਿਰ ਸ਼ਹਿਰ ਪੌਦੇ ਲਗਾਉਣ ਦੀ ਮੁਹਿੰਮ ਜੰਗੀ ਪੱਧਰ ਤੇ ਚਲਾਈ ਜਾ ਰਹੀ ਹੈ। ਇਸੀ ਮੁਹਿਮ ਤਹਿਤ ਪਿੰਡ ਮਨੋਲੀ ਸੂਰਤ ਦੇ ਸਰਕਾਰੀ ਸਕੂਲ ਅਤੇ ਪਿੰਡ ਦੇ ਸ਼ਮਸ਼ਾਨ ਘਾਟ ਅਤੇ ਸਾਂਝੀਆਂ ਥਾਵਾਂ ਤੇ 150 ਪੌਦੇ ਲਗਾਏ ਗਏ। ਪ੍ਰੋਗਰਾਮ ਦਾ ਉਦਘਾਟਨ ਪਿੰਡ ਦੇ ਸਰਕਾਰੀ ਸਕੂਲ ਵਿਖੇ ਕੀਨੂੰ ਦਾ ਪੌਦਾ ਲਗਾ ਕੇ ਕੀਤਾ ਗਿਆ ਅਤੇ ਅੱਜ ਦੇ ਇਸ ਵਣ ਮਹਾ ਉਤਸਵ ਪ੍ਰੋਗਰਾਮ ਦੀ ਪ੍ਰਧਾਨਗੀ ਮਾਰਕੀਟ ਕਮੇਟੀ ਲਾਲੜੂ ਦੇ ਸਕੱਤਰ ਗੁਰਮੀਤ ਸਿੰਘ ਨੇ ਕੀਤੀ। ਕਲੱਬ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਆਖਿਆ ਕਿ ਬਸੰਤ ਰਿਤੂ ਕਲੱਬ ਵਲੋਂ ਸਾਲ 2000 ਤੋਂ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਹੁਣ ਤੱਕ ਕਲੱਬ ਵੱਲੋਂ ਪੰਜਾਬ ਦੇ 5 ਜਿਲਿਆ ਦੇ 500 ਪਿੰਡਾਂ ਵਿੱਚ 3,50,000 ਪੌਦੇ ਲਗਾਏ ਜਾ ਚੁੱਕੇ ਹਨ ਅਤੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਕਲੱਬ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ, ਯੂਥ ਕਲੱਬਾਂ, ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਨਾਲ ਜ਼ੋੜ ਕੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਅਰੰਭਿਆ ਜਾ ਰਿਹਾ ਹੈ ਅਤੇ ਉਹਨਾਂ ਇਹ ਵੀ ਆਖਿਆ ਕਿ ਕਲੱਬ ਦੀ ਕੋਸ਼ਿਸ਼ ਹੈ ਕਿ ਜਿੱਥੇ ਉਹ ਪੌਦੇ ਲਗਾ ਰਹੇ ਹਨ ਉਸ ਦੇ ਨਾਲ ਨਾਲ ਲੋਕਾਂ ਨੂੰ ਜਲ ਬਚਾਉਣ ਲਈ ਵੀ ਜਾਗਰੂਕ ਕੀਤਾ ਜਾਵੇ। ਮਾਰਕੀਟ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ ਨੇ ਆਪਣੇ ਵਿਚਾਰ ਰੱਖਦੇ ਹੋਏ ਆਖਿਆ ਕਿ ਬਸੰਤ ਰਿਤੂ ਕਲੱਬ ਵੱਲੋਂ ਪਿੰਡ—ਪਿੰਡ, ਸ਼ਹਿਰ ਸ਼ਹਿਰ ਜ਼ੋ ਮੁਹਿੰਮ ਚਲਾਈ ਜਾ ਰਹੀ ਹੈ ਉਹ ਇੱਕ ਸ਼ਲਾਘਾਯੋਗ ਕਦਮ ਹੈ ਅਤੇ ਸਾਨੂੰ ਸਾਰਿਆ ਨੂੰ ਆਪਣੇ ਜੀਵਨ ਵਿੱਚ ਘੱਟੋ—ਘੱਟ ਦਸ ਪੌਦੇ ਲਗਾ ਕੇ ਉਹਨਾਂ ਨੂੰ ਸਿੰਚਣ ਦੀ ਲੋੜ ਹੈ। ਸਕੂਲ ਦੀ ਹੈਡ ਟੀਚਰ ਅਨੀਤਾ ਗਰਗ ਨੇ ਆਖਿਆ ਕਿ ਸਾਡੇ ਪਿੰਡ ਵਿੱਚ ਅੱਜ ਜ਼ੋ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ ਉਸ ਲਈ ਉਹ ਨਿਜੀ ਤੌਰ ਤੇ ਪਿੰਡ ਦੀ ਪੰਚਾਇਤ, ਪਿੰਡ ਦੇ ਯੂਥ ਕਲੱਬ ਅਤੇ ਬਸੰਤ ਰਿਤੂ ਯੂਥ ਕਲੱਬ ਦੀ ਨਿੱਘੇ ਸ਼ਬਦਾਂ ਵਿੱਚ ਸ਼ਲਾਘਾ ਕਰਦੇ ਹਨ। ਇਸ ਪ੍ਰੋਗਰਾਮ ਵਿੱਚ ਹਰਜਿੰਦਰ ਕੋਰ, ਜ਼ਸਵਿੰਦਰ ਸਿੰਘ, ਨੇ ਵੀ ਬੱਚਿਆਂ ਨੂੰ ਸੰਬੋਧਨ ਕੀਤਾ।

Advertisement
Advertisement
Advertisement
Advertisement
Scroll to Top