Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:24 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਔਰਤਾਂ ਸਬੰਧੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਬਜਟ ਨੂੰ  ਨਿਰਾਸ਼ਾਜਨਕ  ਗਰਦਾਨਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਔਰਤਾਂ ਸਬੰਧੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਬਜਟ ਨੂੰ ਨਿਰਾਸ਼ਾਜਨਕ ਗਰਦਾਨਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਔਰਤਾਂ ਸਬੰਧੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਬਜਟ ਨੂੰ ਨਿਰਾਸ਼ਾਜਨਕ ਗਰਦਾਨਿਆ
ਚੰਡੀਗੜ੍ਹ, 24 ਜੁਲਾਈ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ 2024 ’ਤੇ ਸਖ਼ਤ ਅਸੰਤੁਸ਼ਟਤੀ ਜ਼ਾਹਰ ਕੀਤੀ ਹੈ। ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀਮਤੀ ਗਿੱਲ ਨੇ ਕਿਹਾ, ‘‘ ਇਸ ਬਜਟ ਵਿੱਚ ਔਰਤਾਂ ਦੀ ਭਲਾਈ ਤੇ ਸਸ਼ਕਤੀਕਰਨ ਲਈ ਕੁਝ ਵੀ ਨਹੀਂ ਦਿੱਤਾ ਗਿਆ। ਚੇਅਰਪਰਸਨ ਸ਼੍ਰੀਮਤੀ ਗਿੱਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬਜਟ ਔਰਤਾਂ ਦੀਆਂ ਅਹਿਮ ਲੋੜਾਂ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਿਹਾ ਹੈ । ਔਰਤਾਂ ਦੇ ਸਸ਼ਕਤੀਕਰਨ ਲਈ ਕੋਈ ਵਿਸ਼ੇਸ਼ ਪ੍ਰੋਗਰਾਮ ਜਾਂ ਵਿੱਤੀ ਸਹਾਇਤਾ ਪ੍ਰਦਾਨ ਨਹੀਂ ਕੀਤੀ ਗਈ ਹੈ। ਉਨ੍ਹਾਂ ਉਜਾਗਰ ਕੀਤਾ ਕਿ ਔਰਤਾਂ ਆਪਣੀ ਆਰਥਿਕ, ਸਮਾਜਿਕ ਅਤੇ ਸਿਹਤ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਉਪਰਾਲਿਆਂ ਦੀ ਆਸ ਕਰ ਰਹੀਆਂ ਸਨ, ਪਰ ਬਜਟ ਇਹਨਾਂ ਉਮੀਦਾਂ ’ਤੇ ਖ਼ਰਾ ਨਹੀਂ ਉੱਤਰਿਆ । ਰਾਜ ਲਾਲੀ ਗਿੱਲ ਨੇ ਕਿਹਾ ਕਿ ਕੇਂਦਰੀ ਬਜਟ ਵਿੱਚ ਔਰਤਾਂ ਦੇ ਫਿਕਰਮੰਦ ਹਾਲਾਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ , ‘‘ ਇਸ ਬਜਟ ਵਿੱਚ ਕੀਤੇ ਵਾਅਦੇ ਮਹਿਜ਼ ਦਿਖਾਵਾ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਲਾਗੂ ਹੋਣਗੇ ਉਦੋਂ ਤੱਕ ਅਗਲਾ ਬਜਟ ਆ ਜਾਵੇਗਾ । ਉਨ੍ਹਾਂ ਨੇ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਜ਼ਰੂਰੀ ਸਹਾਇਤਾ ਸੇਵਾਵਾਂ ਪ੍ਰਦਾਨ ਕਰਦੇ ਵਨ ਸਟਾਪ ਸੈਂਟਰਾਂ ਬਾਰੇ ਵੀ ਫਿਕਰ ਜ਼ਾਹਰ ਕੀਤਾ,ਜਿਨ੍ਹਾਂ ਲਈ ਕੋਈ ਵਾਧੂ ਫੰਡ ਨਹੀਂ ਰੱਖ ਗਏ ਹਨ। ਵਨ ਸਟਾਪ ਸੈਂਟਰਾਂ ਲਈ ਵਧੇ ਹੋਏ ਫੰਡਾਂ ਦੀ ਘਾਟ ਔਰਤਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਤੀ ਸਰਕਾਰ ਦੇ ਲਾਹਪ੍ਰਵਾਹ ਤੇ ਗ਼ੈਰ-ਜ਼ਿੰਮੇਵਾਰਾਨਾ ਰੁਖ਼ ਨੂੰ ਪ੍ਰਗਟਾਉਂਦੀ ਹੈ । ਰੁਜ਼ਗਾਰ ਵਰਗੇ ਵੱਡੇ ਮੁੱਦੇ ’ਤੇ ਟਿੱਪਣੀ ਕਰਦਿਆਂ ਸ੍ਰੀਮਤੀ ਗਿੱਲ ਨੇ ਕਿਹਾ, ‘‘ ਵਿੱਤ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਹਰ ਸਾਲ 2 ਕਰੋੜ ਨੌਕਰੀਆਂ ਦੇ ਰਹੀ ਹੈ, ਪਰ ਇਸ ਦਾਅਵੇ ਨੂੰ ਸਮਰਥਨ ਦੇਣ ਲਈ ਇਸ ਬਜਟ ਵਿੱਚ ਕੋਈ ਠੋਸ ਉਪਾਅ ਨਹੀਂ ਦਿਖਦਾ। ਉਨ੍ਹਾਂ ਕਿਹਾ ਕਿ ਇਹ ਬਜਟ ਪਾਰਟੀ ਹਿੱਤਾਂ ਦਾ ਪੱਖ ਪੂਰਨ ਵਾਲਾ ਬਜਟ ਹੈ । ਸ੍ਰੀਮਤੀ ਗਿੱਲ ਨੇ ਕੇਂਦਰ ਸਰਕਾਰ ਨੂੰ ਬਜਟ ’ਤੇ ਮੁੜ ਵਿਚਾਰ ਕਰਨ ਅਤੇ ਅਜਿਹੇ ਉਪਾਅ ਸ਼ਾਮਲ ਕਰਨ ਦੀ ਅਪੀਲ ਕੀਤੀ ਜੋ ਦਰਅਸਲ , ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀਆਂ ਵਿਲੱਖਣ ਚੁਣੌਤੀਆਂ ਦਾ ਹੱਲ ਕਰ ਸਕਣ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਵਿਕਾਸ ਵਿੱਚ ਔਰਤਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਔਰਤਾਂ ਦੀ ਸਿੱਖਿਆ, ਸਿਹਤ ਸੰਭਾਲ ਅਤੇ ਉੱਦਮਤਾ ਲਈ ਵੱਡੇ ਪੱਧਰ ’ਤੇ ਫੰਡ ਅਲਾਟ ਕਰੇ ।

Advertisement
Advertisement
Advertisement
Advertisement
Scroll to Top