Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:09 am

+91 90915 01313 , +91 90916 01313

punjabbanni@gmail.com
punjabbani@yahoo.com

ਬਾਜਵਾ ਨੇ ਪਾਰਟੀ ਦੇ ਪ੍ਰੋਗਰਾਮਾਂ 'ਤੇ ਸਰਕਾਰੀ ਖ਼ਜ਼ਾਨੇ ਨੂੰ ਬਰਬਾਦ ਕਰਨ ਲਈ 'ਆਪ' ਨੂੰ ਝਾੜ ਪਾਈ

ਬਾਜਵਾ ਨੇ ਪਾਰਟੀ ਦੇ ਪ੍ਰੋਗਰਾਮਾਂ 'ਤੇ ਸਰਕਾਰੀ ਖ਼ਜ਼ਾਨੇ ਨੂੰ ਬਰਬਾਦ ਕਰਨ ਲਈ 'ਆਪ' ਨੂੰ ਝਾੜ ਪਾਈ

ਬਾਜਵਾ ਨੇ ਪਾਰਟੀ ਦੇ ਪ੍ਰੋਗਰਾਮਾਂ ‘ਤੇ ਸਰਕਾਰੀ ਖ਼ਜ਼ਾਨੇ ਨੂੰ ਬਰਬਾਦ ਕਰਨ ਲਈ ‘ਆਪ’ ਨੂੰ ਝਾੜ ਪਾਈ
ਚੰਡੀਗੜ੍ਹ, 23 ਜੁਲਾਈ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 16ਵੇਂ ਵਿੱਤ ਕਮਿਸ਼ਨ ਤੋਂ 1.32 ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਵਿਸਥਾਰ ‘ਤੇ ਪੰਜਾਬ ਦੇ ਖ਼ਜ਼ਾਨੇ ਨੂੰ ਬਰਬਾਦ ਕਰਨ ਲਈ ‘ਆਪ’ ਸਰਕਾਰ ਨੂੰ ਝਾੜ ਪਾਈ ਹੈ । ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ ਵੱਲੋਂ ਇਕੱਤਰ ਕੀਤੀ ਜਾਣਕਾਰੀ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸੂਬੇ ਭਰ ਵਿੱਚ ਕੀਤੀਆਂ ਰੈਲੀਆਂ ‘ਤੇ ਸਰਕਾਰੀ ਖ਼ਜ਼ਾਨੇ ਵਿੱਚੋਂ ਕਰੋੜਾਂ ਰੁਪਏ ਸਰਕਾਰੀ ਪ੍ਰੋਗਰਾਮਾਂ ਦੇ ਬਹਾਨੇ ਬਰਬਾਦ ਕੀਤੇ ਹਨ । ਗੋਇਲ ਵੱਲੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਠਿੰਡਾ ਵਿੱਚ ਮੌੜ ਰੈਲੀ ‘ਤੇ ਟੈਕਸ ਭਰਨ ਵਾਲਿਆਂ ਦੇ ਪੈਸੇ ਵਿੱਚੋਂ 4.16 ਕਰੋੜ ਰੁਪਏ ਖ਼ਰਚ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਲਈ ਹਵਾਈ ਯਾਤਰਾ ਦਾ ਖਰਚਾ ਵੀ ਚੁੱਕਿਆ। ਗੋਇਲ ਦਾ ਦਾਅਵਾ ਹੈ ਕਿ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ਵਿੱਚ ਅਜਿਹੀਆਂ ਲਗਭਗ 10 ਰੈਲੀਆਂ ਕੀਤੀਆਂ ਗਈਆਂ ਸਨ। ਬਾਜਵਾ ਨੇ ਕਿਹਾ ਕਿ ਅਜਿਹੀਆਂ ਰੈਲੀਆਂ ਦਾ ਮਕਸਦ ਪੰਜਾਬ ਦੇ ਵੋਟਰਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਸੇ ਜਾਣਕਾਰੀ ਅਨੁਸਾਰ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪਾਰਟੀ ਵਰਕਰਾਂ ਅਤੇ ਹੋਰ ਭੀੜ ਨੂੰ ਰੈਲੀਆਂ ਵਿੱਚ ਲਿਆਉਣ ਲਈ ਸਰਕਾਰੀ ਬੱਸਾਂ ਸਮੇਤ 1751 ਬੱਸਾਂ ਦੀ ਵਰਤੋਂ ਕੀਤੀ ਗਈ। ਜਨਤਾ ਲਈ ਤੰਬੂ ਅਤੇ ਭੋਜਨ ਦਾ ਪ੍ਰਬੰਧ ਕਰਨ ਲਈ ਨਿੱਜੀ ਫ਼ਰਮਾਂ ਨੂੰ ਕਿਰਾਏ ‘ਤੇ ਲਿਆ ਗਿਆ ਸੀ। ਵਾਹਨਾਂ ਦੀ ਪਾਰਕਿੰਗ ਲਈ ਕਈ ਏਕੜ ਫ਼ਸਲ ਤਬਾਹ ਹੋ ਗਈ । ਉਨ੍ਹਾਂ ਕਿਹਾ ਕਿ ਇਹ ਉਸ ਪਾਰਟੀ ਨੇ ਕੀਤਾ ਹੈ ਜੋ ਆਮ ਲੋਕਾਂ ਦੀ ਪਾਰਟੀ ਅਤੇ ਕੱਟੜ ਇਮਾਨਦਾਰ ਪਾਰਟੀ ਹੋਣ ਦਾ ਦਾਅਵਾ ਕਰਦੀ ਹੈ। ਬਾਜਵਾ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਪਹਿਲਾਂ ‘ਆਪ’ ਲੀਡਰਸ਼ਿਪ ਨੇ ਜੋ ਉਪਦੇਸ਼ ਦਿੱਤੇ ਸਨ ਅਤੇ ਸੱਤਾ ਸੰਭਾਲਣ ਤੋਂ ਬਾਅਦ ਉਹ ਜੋ ਕਰ ਰਹੇ ਹਨ, ਉਸ ‘ਚ ਬਹੁਤ ਫ਼ਰਕ ਹੈ । ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸੂਬੇ ਦੇ ਵਿਕਾਸ ਲਈ ਫ਼ੰਡ ਮੰਗਣ ਦਾ ਪੂਰਾ ਅਧਿਕਾਰ ਹੈ ਪਰ ਉਸ ਨੂੰ ਪੰਜਾਬ ਦੇ ਟੈਕਸ ਭਰਨਾ ਵਾਲਿਆਂ ਦਾ ਪੈਸਾ ਸਾਵਧਾਨੀ ਨਾਲ ਖ਼ਰਚ ਕਰਨ ਬਾਰੇ ਵੀ ਸੋਚਣਾ ਚਾਹੀਦਾ ਹੈ। ‘ਆਪ’ ਸਰਕਾਰ ਵੱਲੋਂ ਹਵਾਈ ਯਾਤਰਾ, ਪ੍ਰਚਾਰ ਬਜਟ ਅਤੇ ਪਾਰਟੀ ਵਿਸਥਾਰ ‘ਤੇ ਲਾਪਰਵਾਹੀ ਨਾਲ ਕੀਤੇ ਗਏ ਖ਼ਰਚੇ ਨੇ ਸੂਬੇ ਦੀ ਆਰਥਿਕਤਾ ਨੂੰ ਅਸਥਿਰ ਕਰ ਦਿੱਤਾ ਹੈ ।

Advertisement
Advertisement
Advertisement
Advertisement
Scroll to Top