Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:14 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਘਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

ਥਾਣਾ ਘਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

ਥਾਣਾ ਘਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ
ਘਨੌਰ, 25 ਜੁਲਾਈ () : ਥਾਣਾ ਘਨੌਰ ਪੁਲਸ ਨੇ ਸਿ਼ਕਾਇਤਕਰਤਾ ਹਰਸ਼ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਕਾਮੀਖੁਦ ਥਾਣਾ ਘਨੌਰ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 103 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਧਿਆਨ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਉਂਟਸਰ ਥਾਣਾ ਘਨੋਰ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਸ਼ ਕੁਮਾਰ ਨੇ ਦੱਸਿਆ ਕਿ 22 ਜੁਲਾਈ ਨੂੰ ਉਹ ਤੇ ਉਸਦਾ ਛੋਟਾ ਭਰਾ ਸਾਹਿਲ ਆਪਣੇ ਗੁਆਂਢੀ ਸੁਖਵਿੰਦਰ ਸਿੰਘ ਨਾਲ ਉਹਨਾ ਦੇ ਦੋਸਤ ਹਰਸ ਪੁੱਤਰ ਕਾਲਾ ਵਾਸੀ ਉਂਟਸਰ ਦੇ ਘਰ ਚੋਂਕੀ ਪਰ ਗਏ ਹੋਏ ਸੀ ਤੇ ਉਹ, ਸਾਹਿਲ ਅਤੇ ਸੁਖਵਿੰਦਰ ਸਿੰਘ ਜੋ ਕਿ ਹਰਸ਼ ਦੇ ਘਰ ਦੇ ਬਾਹਰ ਪਿਸ਼ਾਬ ਕਰਨ ਗਏ ਉਥੇ ਪਹਿਲਾਂ ਤੋ ਹੀ ਗੁਰਧਿਆਨ ਸਿੰਘ ਖੜ੍ਹਾ ਸਿਗਰਟ ਪੀ ਰਿਹਾ ਸੀ ਨੇ ਆਪਣੀ ਸਿਗਰਟ ਦਾ ਧੂੰਆ ਉਸਦੇ ਭਰਾ ਸਾਹਿਲ ਦੇ ਮੂੰਹ ਤੇ ਮਾਰਿਆ ਤੇ ਜਦੋ ਸਾਹਿਲ ਨੇ ਇਤਰਾਜ ਕੀਤਾ ਤਾਂ ਗੁਰਧਿਆਨ ਗਾਲੀ ਗਲੋਚ ਤੇ ਹੱਥੋ ਪਾਈ ਕਰਨ ਲੱਗ ਪਿਆ ਅਤੇ ਉਹ ਅਤੇ ਹੋਰ ਉਹਨਾ ਨੂੰ ਛੁਡਾਉਣ ਲੱਗ ਪਏ ਤਾਂ ਗੁਰਧਿਆਨ ਨੇ ਸਾਹਿਲ ਦੇ ਖੱਬੇ ਪੱਟ ਅਤੇ ਛਾਤੀ ਦੇ ਸੱਜੇ ਪਾਸੇ ਚਾਕੂ ਨਾਲ ਵਾਰ ਕੀਤਾ, ਜਿਸ ਨਾਲ ਸਾਹਿਲ ਦਾ ਕਾਫੀ ਖੂਨ ਨਿਕਲ ਗਿਆ ਅਤੇ ਦੋਸ਼ੀ ਮੋਕੇ ਤੋ ਫਰਾਰ ਹੋ ਗਿਆ, ਜਿਸ ਤੇਸਾਹਿਲ ਨੂੰ ਇਲਾਜ ਲਈ ਸੈਕਟਰ-32 ਚੰਡੀਗੜ੍ਹ ਦਾਖਲ ਕਰਵਾਇਆ ਗਿਆ, ਜਿਸਦੀ ਇਲਾਜ ਦੌਰਾਨ ਮੋਤ ਹੋ ਗਈ।ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top