Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:10 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੇ ਗਾਇਨੀ ਮਾਹਰ ਡਾ. ਮੋਨਿਕਾ ਵਰਮਾ ਨੇ ਨੀਦਰਲੈਂਡ ’ਚ ਹੋਈ ਸਾਲਾਨਾ ਕਾਨਫ਼ਰੰਸ ’ਚ ਆਈਵੀਐਫ ਉੱਤੇ ਖੋਜ ਪ੍ਰੋਜੈਕਟ ਕੀਤਾ ਪੇਸ਼

ਪਟਿਆਲਾ ਦੇ ਗਾਇਨੀ ਮਾਹਰ ਡਾ. ਮੋਨਿਕਾ ਵਰਮਾ ਨੇ ਨੀਦਰਲੈਂਡ ’ਚ ਹੋਈ ਸਾਲਾਨਾ ਕਾਨਫ਼ਰੰਸ ’ਚ ਆਈਵੀਐਫ ਉੱਤੇ ਖੋਜ ਪ੍ਰੋਜੈਕਟ ਕੀਤਾ ਪੇਸ਼

ਪਟਿਆਲਾ ਦੇ ਗਾਇਨੀ ਮਾਹਰ ਡਾ. ਮੋਨਿਕਾ ਵਰਮਾ ਨੇ ਨੀਦਰਲੈਂਡ ’ਚ ਹੋਈ ਸਾਲਾਨਾ ਕਾਨਫ਼ਰੰਸ ’ਚ ਆਈਵੀਐਫ ਉੱਤੇ ਖੋਜ ਪ੍ਰੋਜੈਕਟ ਕੀਤਾ ਪੇਸ਼
ਪਟਿਆਲਾ, 25 ਜੁਲਾਈ : ਭਾਰਤੀ ਦੇ ਆਈ.ਵੀ.ਐਫ ਮਾਹਿਰਾਂ ਦੀ ਨੁਮਾਇੰਦਗੀ ਕਰਦੇ ਹੋਏ, ਪਟਿਆਲਾ ਦੇ ਗਾਇਨੀ ਮਾਹਰ ਡਾ. ਮੋਨਿਕਾ ਵਰਮਾ ਨੇ ਯੂਰੋਪੀਅਨ ਸੋਸਾਇਟੀ ਆਫ਼ ਹਿਊਮਨ ਰਿਪ੍ਰੋਡਕਸ਼ਨ ਐਂਡ ਐਂਬ੍ਰਾਇਓਲੋਜੀ (ਈਐਸਐਚਆਰਈ) ਦੀ ਸਾਲਾਨਾ ਕਾਨਫ਼ਰੰਸ ਵਿੱਚ ਐਮਸਟਰਡਮ ਨੀਦਰਲੈਂਡ ਵਿਖੇ ਆਈ.ਵੀ.ਐਫ ਮਰੀਜ਼ਾਂ ਵਿੱਚ ਜੰਮੇ ਹੋਏ ਭਰੂਣ ਟਰਾਂਸਫ਼ਰ ਕਰਨ ਲਈ ਅਪਣਾਈ ਜਾਂਦੀ ਵਿਧੀ ’ਤੇ ਆਪਣਾ ਖੋਜ ਪ੍ਰੋਜੈਕਟ ਪੇਸ਼ ਕੀਤਾ। ਜ਼ਿਕਰਯੋਗ ਹੈ ਕਿ ਡਾ. ਮੋਨਿਕਾ ਵਰਮਾ ਨੇ ਲਗਾਤਾਰ ਛੇਵੇਂ ਸਾਲ ਈ.ਐਸ.ਐਚ.ਆਰ.ਈ. ਦੀ ਸਲਾਨਾ ਕਾਨਫ਼ਰੰਸ ਵਿੱਚ ਆਈ.ਵੀ.ਐਫ ਵਿੱਚ ਆਪਣਾ ਕਲੀਨੀਕਲ ਕੰਮ ਪੇਸ਼ ਕੀਤਾ ਹੈ। ਇਸ ਕਾਨਫ਼ਰੰਸ ਵਿੱਚ 11 ਹਜ਼ਾਰ ਮਾਹਰ ਸ਼ਾਮਲ ਹੋਏ, ਜਿਨ੍ਹਾਂ ਵਿੱਚ 800 ਦੇ ਖੋਜ ਕਾਰਜਾਂ ਨੂੰ ਸਵੀਕਾਰਿਆ ਗਿਆ ਅਤੇ ਇਨ੍ਹਾਂ ਵਿਚੋਂ ਪਟਿਆਲਾ ਦੇ ‌ਪ੍ਰਸਿੱਧ ਗਾਇਨੀ ਮਾਹਰ ਡਾ. ਮੋਨਿਕਾ ਵਰਮਾ ਦੇ ਖੋਜ ਪੱਤਰ ਸ਼ਾਮਲ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮੋਨਿਕਾ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਪਿਛਲੇ ਦੋ ਸਾਲਾਂ ਤੋਂ ਇਸ ਖੋਜ ਪ੍ਰੋਜੈਕਟ ‘ਤੇ ਕੰਮ ਕਰ ਰਹੀ ਹੈ ਅਤੇ ਇਸ ਵਿਧੀ ਦਾ ਮੁੱਖ ਮਕਸਦ ਆਸਾਨ, ਸੁਰੱਖਿਅਤ ਅਤੇ ਸਫਲਤਾਪੂਰਵਕ ਗਰਭ ਅਵਸਥਾ ਕਾਇਮ ਰੱਖਣਾ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪ੍ਰੋਜੈਕਟ ਆਈਵੀਐਫ ਦਾ ਇੱਕ ਸਰਲ, ਸੁਰੱਖਿਅਤ ਅਤੇ ਸਫਲ ਪ੍ਰੋਟੋਕੋਲ ਹੈ, ਜੋ ਆਈਵੀਐਫ ਗਰਭ ਅਵਸਥਾ ਦੌਰਾਨ ਮਾਂ ਅਤੇ ਬੱਚੇ ਵਿੱਚ ਜਟਿਲਤਾਵਾਂ ਦੇ ਜੋਖ਼ਮ ਨੂੰ ਘੱਟ ਕਰਦਾ ਹੈ। ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਵਿੱਚ ਇਸ ਦੀ ਮਾਹਿਰਾਂ ਵੱਲੋਂ ਬਹੁਤ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਵਿਧੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਵੀ.ਐਫ ਗਰੱਭਧਾਰਣ ਦੀ ਇੱਕ ਪ੍ਰਕਿਰਿਆ ਹੈ ਜਿੱਥੇ ਇੱਕ ਅੰਡੇ ਨੂੰ ਸਰੀਰ ਦੇ ਬਾਹਰ ਇੱਕ ਸ਼ੁਕਰਾਣੂ ਨਾਲ ਜੋੜਿਆ ਜਾਂਦਾ ਹੈ, ਜਿਸ ਨੂੰ ਆਮ ਤੌਰ ‘ਤੇ ਟੈਸਟ-ਟਿਊਬ ਬੇਬੀ ਕਿਹਾ ਜਾਂਦਾ ਹੈ।

Advertisement
Advertisement
Advertisement
Advertisement
Scroll to Top