Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:16 am

+91 90915 01313 , +91 90916 01313

punjabbanni@gmail.com
punjabbani@yahoo.com

ਐਸ.ਡੀ.ਐਮ ਰਾਜੇਸ਼ ਸਰਮਾ ਨੇ ਢੰਡੋਲੀ ਕਲਾਂ ਵਿਖੇ ਲੱਗੇ ਕੈਂਪ ਦੌਰਾਨ ਬਿਨੈਕਾਰਾਂ ਨੂੰ ਮੌਕੇ ’ਤੇ ਹੀ ਆਮਦਨ ਅਤੇ ਜਾਤੀ ਸਰਟੀਫਿਕੇਟ ਪ੍ਰਦਾਨ ਕੀਤੇ

ਐਸ.ਡੀ.ਐਮ ਰਾਜੇਸ਼ ਸਰਮਾ ਨੇ ਢੰਡੋਲੀ ਕਲਾਂ ਵਿਖੇ ਲੱਗੇ ਕੈਂਪ ਦੌਰਾਨ ਬਿਨੈਕਾਰਾਂ ਨੂੰ ਮੌਕੇ ’ਤੇ ਹੀ ਆਮਦਨ ਅਤੇ ਜਾਤੀ ਸਰਟੀਫਿਕੇਟ ਪ੍ਰਦਾਨ ਕੀਤੇ

ਐਸ.ਡੀ.ਐਮ ਰਾਜੇਸ਼ ਸਰਮਾ ਨੇ ਢੰਡੋਲੀ ਕਲਾਂ ਵਿਖੇ ਲੱਗੇ ਕੈਂਪ ਦੌਰਾਨ ਬਿਨੈਕਾਰਾਂ ਨੂੰ ਮੌਕੇ ’ਤੇ ਹੀ ਆਮਦਨ ਅਤੇ ਜਾਤੀ ਸਰਟੀਫਿਕੇਟ ਪ੍ਰਦਾਨ ਕੀਤੇ
ਦਿੜ੍ਹਬਾ/ਸੰਗਰੂਰ, 24 ਜੁਲਾਈ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਣਾਲੀ ਨਾਲ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣ ਦੇ ਮਿੱਥੇ ਟੀਚੇ ਤਹਿਤ ਇਨ੍ਹੀਂ ਦਿਨੀਂ ਜ਼ਿਲ੍ਹੇ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਵਿੱਚ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਹੈ। ਅੱਜ ਦਿੜ੍ਹਬਾ ਦੇ ਪਿੰਡ ਢੰਡੋਲੀ ਕਲਾਂ ਵਿਖੇ ਆਯੋਜਿਤ ਅਜਿਹੇ ਹੀ ਇੱਕ ਕੈਂਪ ਦਾ ਜਾਇਜ਼ਾ ਲੈਂਦਿਆਂ ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਦਿੜ੍ਹਬਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲੜੀਵਾਰ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਜਿਸ ਦੀ ਵਿਸ਼ੇਸ਼ਤਾ ਇਹ ਹੈ ਕਿ ਨਿਰਧਾਰਿਤ ਸ਼ਡਿਊਲ ਅਨੁਸਾਰ ਸਾਰੇ ਹੀ ਵਿਭਾਗਾਂ ਦਾ ਸਟਾਫ਼ ਇਕੋ ਸਥਾਨ ’ਤੇ ਬੈਠ ਕੇ ਲੋਕਾਂ ਦੀਆਂ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਜ਼ਰੂਰਤਾਂ ਨੂੰ ਪੂਰੀ ਤਨਦੇਹੀ ਨਾਲ ਮੁਕੰਮਲ ਕਰਦਾ ਹੈ। ਉਨ੍ਹਾਂ ਨੇ ਕੈਂਪ ਦੌਰਾਨ ਕੁਝ ਬਿਨੈਕਾਰਾਂ ਨੂੰ ਇਨਕਮ ਸਰਟੀਫਿਕੇਟ ਤੇ ਜਾਤੀ ਸਰਟੀਫਿਕੇਟ ਮੌਕੇ ’ਤੇ ਹੀ ਪ੍ਰਦਾਨ ਕੀਤੇ । ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਕਿਹਾ ਕਿ ਲੋਕਾਂ ਦੁਆਰਾ ਵਿਭਾਗੀ ਮਸਲਿਆਂ ਸਬੰਧੀ ਲਿਆਂਦੀਆਂ ਲਿਖਤੀ ਸ਼ਿਕਾਇਤਾਂ ਨੂੰ ਪੀ.ਜੀ.ਆਰ.ਐਸ ਪੋਰਟਲ ’ਤੇ ਨਾਲੋ ਨਾਲ ਅਪਲੋਡ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਨਾਗਰਿਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਯਕੀਨੀ ਬਣਾਇਆ ਜਾ ਸਕੇ। ਕੈਂਪ ਦੌਰਾਨ ਸੌ ਤੋਂ ਵੀ ਵਧੇਰੇ ਲੋਕਾਂ ਨੇ ਲਾਭ ਉਠਾਇਆ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

Advertisement
Advertisement
Advertisement
Advertisement
Scroll to Top