Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:18 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਵਨ-ਟਾਈਮ ਸੈਟਲਮੈਂਟ ਸਕੀਮ ਵਿੱਚ 16 ਅਗਸਤ ਤੱਕ ਵਾਧਾ : ਚੇਅਰਮੈਨ ਅਨਿਲ ਠਾਕੁਰ

ਪੰਜਾਬ ਸਰਕਾਰ ਵੱਲੋਂ ਵਨ-ਟਾਈਮ ਸੈਟਲਮੈਂਟ ਸਕੀਮ ਵਿੱਚ 16 ਅਗਸਤ ਤੱਕ ਵਾਧਾ : ਚੇਅਰਮੈਨ ਅਨਿਲ ਠਾਕੁਰ

ਪੰਜਾਬ ਸਰਕਾਰ ਵੱਲੋਂ ਵਨ-ਟਾਈਮ ਸੈਟਲਮੈਂਟ ਸਕੀਮ ਵਿੱਚ 16 ਅਗਸਤ ਤੱਕ ਵਾਧਾ : ਚੇਅਰਮੈਨ ਅਨਿਲ ਠਾਕੁਰ
ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਲੋੰ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਵਨ-ਟਾਈਮ ਸੈਟਲਮੈਂਟ ਸਕੀਮ ਦਾ ਲਾਭ ਲੈਣ ਦਾ ਸੱਦਾ
ਸੰਗਰੂਰ, 24 ਜੁਲਾਈ : ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਨੂੰ ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ ਸਕੀਮ (ਓਟੀਐਸ) ਦਾ ਲਾਭ ਲੈਣ ਦਾ ਸੱਦਾ ਦਿੱਤਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਇਸ ਸਕੀਮ ਦਾ ਲਾਭ ਉਠਾਉਣ ਲਈ 31 ਜੁਲਾਈ ਅੰਤਿਮ ਤਾਰੀਖ ਨਿਰਧਾਰਿਤ ਕੀਤੀ ਗਈ ਸੀ ਪਰ ਹੁਣ ਸਰਕਾਰ ਵੱਲੋਂ ਇਸ ਸਕੀਮ ਨੂੰ 16 ਅਗਸਤ ਤੱਕ ਵਧਾ ਦਿੱਤਾ ਗਿਆ ਹੈ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ, ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਚੰਡੀਗੜ੍ਹ ਦੇ ਚੇਅਰਮੈਨ ਅਨਿਲ ਠਾਕੁਰ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਨੂੰ ਆਪਣੇ ਟੈਕਸਾਂ ਦੇ ਬਕਾਇਆਜਾਤ ਦਾ ਨਿਪਟਾਰਾ ਕਰਨ ਲਈ ਇਸ ਸਕੀਮ ਦਾ ਲਾਭ ਲੈਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਖਾਸ ਤੌਰ ‘ਤੇ 1 ਕਰੋੜ ਤੱਕ ਦੀ ਕੁੱਲ ਮੰਗ ਵਾਲੇ ਕੇਸਾਂ ਲਈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਸੀ ਜੋ ਕਿ ਹੁਣ 16 ਅਗਸਤ, 2024 ਤੱਕ ਲਾਗੂ ਰਹਿਣ ਵਾਲੀ ਯਕਮੁਸ਼ਤ ਨਿਪਟਾਰਾ ਯੋਜਨਾ ਵਪਾਰੀਆਂ ਲਈ ਬੇਹੱਦ ਲਾਹੇਵੰਦ ਸਕੀਮ ਹੈ, ਇਸ ਲਈ ਵਪਾਰੀਆਂ ਨੂੰ ਇਸ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ। ਮੀਟਿੰਗ ਦੌਰਾਨ, ਵੱਖ-ਵੱਖ ਵਪਾਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਜੀਐਸਟੀ ਦੀਆਂ ਚੁਣੌਤੀਆਂ ਸਮੇਤ ਹੋਰ ਮੁਸ਼ਕਿਲਾਂ ਤੇ ਟੈਕਸ ਚੋਰੀ ਦਾ ਮੁਕਾਬਲਾ ਕਰਨ ਲਈ ਰਣਨੀਤੀ ‘ਤੇ ਚਰਚਾ ਕੀਤੀ।ਅਨਿਲ ਠਾਕੁਰ ਨੇ ਵਪਾਰੀਆਂ ਨੂੰ ਵਨ ਟਾਈਮ ਸੈਟਲਮੈਂਟ ਸਕੀਮ ਦੀ ਸਹੂਲਤ ਲਈ ਇੱਕ ਸਾਧਨ ਵਜੋਂ ਮੇਰਾ ਬਿੱਲ ਐਪ ਬਾਰੇ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਵਿੰਗਾਂ ਜਿਵੇਂ ਕਿ ਆਬਕਾਰੀ, ਮੋਬਾਈਲ ਅਤੇ ਜੀਐਸਟੀ ਵਿੰਗਾਂ ਨਾਲ ਸਬੰਧਤ ਸਮੱਸਿਆਵਾਂ ਵੀ ਸੁਣੀਆਂ। ਵਪਾਰੀਆਂ ਅਤੇ ਵਿਭਾਗ ਦਰਮਿਆਨ ਟੈਕਸ ਚੋਰੀ ਨਾਲ ਨਜਿੱਠਣ, ਮਾਲੀਆ ਇਕੱਠਾ ਕਰਨ ਵਿੱਚ ਵਾਧਾ ਕਰਨ ਅਤੇ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਮਹੱਤਵਪੂਰਨ ਚਰਚਾ ਕੀਤੀ। ਵਪਾਰੀਆਂ ਅਤੇ ਵਿਭਾਗ ਨੇ ਇਹਨਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਇਕ ਦੂਜੇ ਨਾਲ ਮਿਲਵਰਤਨ ਕਰਨ ਲਈ ਵਚਨਬੱਧਤਾ ਪ੍ਰਗਟਾਈ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਰਾਜ ਕਰ) ਸੁਨੀਤਾ ਬੱਤਰਾ, ਰਾਜ ਕਰ ਅਫ਼ਸਰ, ਆਬਕਾਰੀ ਅਫ਼ਸਰ, ਐਸੋਸੀਏਸ਼ਨ ਆਫ ਇੰਡਸਟਰੀਜ ਐਂਡ ਟਰੇਡਰਜ਼ ਸੰਗਰੂਰ, ਜ਼ਿਲਾ ਸੰਗਰੂਰ ਦੇ ਉਦਯੋਗਪਤੀ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top