Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:23 am

+91 90915 01313 , +91 90916 01313

punjabbanni@gmail.com
punjabbani@yahoo.com

ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਲੈਣ ਲਈ ਸਰਕਾਰ ’ਤੇ ਦਬਾਅ ਬਣਾਵਾਂਗੇ: ਰਾਹੁਲ ਗਾਂਧੀ

ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਲੈਣ ਲਈ ਸਰਕਾਰ ’ਤੇ ਦਬਾਅ ਬਣਾਵਾਂਗੇ: ਰਾਹੁਲ ਗਾਂਧੀ

ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਲੈਣ ਲਈ ਸਰਕਾਰ ’ਤੇ ਦਬਾਅ ਬਣਾਵਾਂਗੇ: ਰਾਹੁਲ ਗਾਂਧੀ
ਨਵੀਂ ਦਿੱਲੀ, 24 ਜੁਲਾਈ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਸਾਨ ਆਗੂਆਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ‘ਇੰਡੀਆ ਗੱਠਜੋੜ’ ਸਰਕਾਰ ਉੱਤੇ ਦਬਾਅ ਬਣਾਏਗਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਯਕੀਨੀ ਬਣਾਈ ਜਾਵੇ। ਸੰਸਦ ਭਵਨ ਕੰਪਲੈਕਸ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ ਅਤੇ ਕਰਨਾਟਕ ਦੇ ਕਿਸਾਨ ਆਗੂ ਰਾਹੁਲ ਗਾਂਧੀ ਨੂੰ ਮਿਲੇ ਅਤੇ ਵਫ਼ਦ ਨੇ ਗਾਂਧੀ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਗਾਂਧੀ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ‘‘ਅਸੀਂ ਇੰਡੀਆ ਗੱਠਜੋੜ ਦੇ ਨੇਤਾਵਾਂ ਨਾਲ ਗੱਲਬਾਤ ਕਰਾਂਗੇ ਅਤੇ ਸਰਕਾਰ ‘ਤੇ ਦਬਾਅ ਪਾਵਾਂਗੇ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਮਿਲੇ।’’ ਮੀਟਿੰਗ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਧਰਮਵੀਰ ਗਾਂਧੀ, ਅਮਰ ਸਿੰਘ, ਦੀਪੇਂਦਰ ਸਿੰਘ ਹੁੱਡਾ ਅਤੇ ਜੈ ਪ੍ਰਕਾਸ਼ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top