Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:22 am

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਸਿੰਘ ਬਾਦਲ ਤੇ  ਹਰਜਿੰਦਰ ਸਿੰਘ ਧਾਮੀ ਵੱਲੋਂ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਸਪੱਸ਼ਟੀਕਰਨ ਦਿੱਤਾ : ਸਰਨਾ

ਸੁਖਬੀਰ ਸਿੰਘ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਸਪੱਸ਼ਟੀਕਰਨ ਦਿੱਤਾ : ਸਰਨਾ

ਸੁਖਬੀਰ ਸਿੰਘ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਸਪੱਸ਼ਟੀਕਰਨ ਦਿੱਤਾ : ਸਰਨਾ
ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ । ਉਸ ਤੇ ਫੁੱਲ ਚੜ੍ਹਾਉੰਦੇ ਹੋਏ ਅੱਜ ਸੁਖਬੀਰ ਸਿੰਘ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਸਪੱਸ਼ਟੀਕਰਨ ਦਿੱਤਾ ਗਿਆ। ਉਨ੍ਹਾਂ ਨੇ ਇੱਕ ਵਾਰ ਫੇਰ ਕੁੱਲ ਸੰਸਾਰ ਅੱਗੇ ਇਸ ਗੱਲ ਨੂੰ ਉਜਾਗਰ ਕੀਤਾ ਹੈ ਕਿ ਦੁਨੀਆਂ ਵਿੱਚ ਵੱਸਦੇ ਹਰ ਸਿੱਖ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵ ਉੱਚ ਹੈ ਅਤੇ ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ । ਸਿੱਖਾਂ ਦਾ ਸਿਆਸੀ ਆਗੂ ਚਾਹੇ ਕੋਈ ਵੀ ਰਿਹਾ ਹੋਵੇ ਮਾਸਟਰ ਤਾਰਾ ਸਿੰਘ ਤੋਂ ਲੈ ਕੇ ਸੁਖਬੀਰ ਸਿੰਘ ਬਾਦਲ ਤੱਕ ਅਕਾਲੀ ਦਲ ਦੇ ਹਰ ਪ੍ਰਧਾਨ ਨੂੰ ਜਦੋਂ ਵੀ ਆਦੇਸ਼ ਹੋਇਆ ਤਾਂ ਉਨ੍ਹਾਂ ਨੇ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਮਰਪਣ ਕੀਤਾ ਹੈ ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਬਿਨਾ ਵੱਡੇ ਕਾਫਲੇ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣਾ ਵੀ ਇਕ ਚੰਗਾ ਉੱਦਮ ਹੈ ਕਿਉਂਕਿ ਨਹੀ ਤਾਂ ਅਕਸਰ ਇਹ ਦੇਖਣ ਵਿੱਚ ਆਇਆ ਹੈ ਕਿ ਬਹੁਤੇ ਆਗੂ ਆਪਣੀ ਧੌਂਸ ਜਮਾਉਣ ਲਈ ਵੱਡਾ ਲਾਮ ਲਸ਼ਕਰ ਲੈ ਕੈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਉੰਦੇ ਰਹੇ ਹਨ । ਹੁਣ ਜਦੋਂ ਕੌਮ ਦੀਆਂ ਦੋਵੇਂ ਨੁਮਾਇੰਦਾ ਧਿਰਾਂ ਦੇ ਮੁੱਖ ਸੇਵਾਦਾਰਾਂ ਵੱਲੋਂ ਆਪਣੇ ਆਪਣੇ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਕਰ ਦਿੱਤੇ ਗਏ ਹਨ ਤਾਂ ਆਸ ਕਰਦੇ ਹਾਂ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਬਾਕੀ ਜਥੇਦਾਰ ਸਾਹਿਬਾਨ ਇਹਨਾਂ ਸਪੱਸ਼ਟੀਕਰਨਾਂ ਨੂੰ ਗੁਰਮਿਤ ਦੀ ਰੌਸ਼ਨੀ ਵਿੱਚ ਵੀਚਾਰਦੇ ਹੋਏ ਕੌਮ ਨੂੰ ਅਗਵਾਈ ਦੇਣਗੇ ਅਤੇ ਜੋ ਇਸ ਵੇਲੇ ਕੌਮ ਵਿੱਚ ਹਾਲਤ ਬਣੇ ਹੋਏ ਹਨ । ਉਹਨਾਂ ਹਾਲਤਾਂ ਨੂੰ ਸ਼ਾਜਗਾਰ ਕਰਨ ਵਿੱਚ ਮੋਹਰੀ ਰੋਲ ਨਿਭਾਉਣਗੇ ਅਤੇ ਜੋ ਪੰਥ ਦੀਆਂ ਇਹਨਾਂ ਨੁਮਾਇੰਦਾ ਜਮਾਤਾਂ ਨੂੰ ਕਮਜ਼ੋਰ ਕਰਨ ਦੀਆਂ ਪੰਥ ਵਿਰੋਧੀ ਤਾਕਤਾਂ ਕੋਸ਼ਿਸ਼ ਕਰ ਰਹੀਆਂ ਹਨ । ਉਹਨਾਂ ਨੂੰ ਵੀ ਆਪਣੇ ਫੈਸਲੇ ਨਾਲ ਜਵਾਬ ਦੇਣਗੇ ।

Advertisement
Advertisement
Advertisement
Advertisement
Scroll to Top