Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:01 pm

+91 90915 01313 , +91 90916 01313

punjabbanni@gmail.com
punjabbani@yahoo.com

ਵੱਖ-ਵੱਖ ਹਾਦਸਿਆਂ ਵਿਚ 4 ਕਾਵੜੀਆਂ ਦੀ ਮੌਤ, 16 ਜ਼ਖਮੀ

ਵੱਖ-ਵੱਖ ਹਾਦਸਿਆਂ ਵਿਚ 4 ਕਾਵੜੀਆਂ ਦੀ ਮੌਤ, 16 ਜ਼ਖਮੀ

ਵੱਖ-ਵੱਖ ਹਾਦਸਿਆਂ ਵਿਚ 4 ਕਾਵੜੀਆਂ ਦੀ ਮੌਤ, 16 ਜ਼ਖਮੀ
ਮੁਰੈਨਾ, 29 ਜੁਲਾਈ : ਮੱਧ ਪ੍ਰਦੇਸ਼ ਦੇ ਮੁਰੈਨਾ ਵਿਚ ਸੋਮਵਾਰ ਸਵੇਰ ਇਕ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋ ਕਾਵੜੀਆਂ ਦੀ ਮੌਤ ਹੋ ਗਈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਵੇਰ ਸਮੇਂ ਵਾਪਰੀ ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਟਰੱਕ ਚਾਲਕ ਦੀ ਕੁੱਟਮਾਰ ਕੀਤੀ ਅਤੇ ਕੁੱਝ ਸਮੇਂ ਲਈ ਨੈਸ਼ਨਲ ਹਾਈਵੇ 44 ਜਾਮ ਕਰ ਦਿੱਤਾ। ਜਾਣਕਾਰੀ ਦਿੰਦਿਆਂ ਮੁਰੈਨਾ ਦੇ ਏਐੱਸਪੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਟਰੈਕਟਰ ਟਰਾਲੀ ਕਾਵੜੀਆਂ ਦੀ ਸਹਾਇਤਾ ਲਈ ਯਾਤਰਾ ਦੇ ਪਿੱਛੇ ਚੱਲ ਰਹੀ ਰਹੀ ਸੀ ਜਿਸ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਸਿਹੋਨੀਆ ਖੇਤਰ ਦੇ ਦੋ ਕਾਵੜੀਆਂ ਦੀ ਮੌਤ ਹੋ ਗਈ ਅਤੇ 14 ਕਾਵੜੀਏ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।ਉਧਰ ਯੂ. ਪੀ. ਦੇ ਬਰੇਲੀ-ਮਥੁਰਾ ਹਾਈਵੇਅ ਉੱਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਦੋ ਕਾਵੜੀਆਂ ਦੀ ਮੌਤ ਹੋ ਗਈ। ਏ. ਐਸ. ਪੀ. ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਕਾਵੜੀਆਂ ਅੰਕਿਤ (30) ਅਤੇ ਅਨਿਲ (25) ਗੰਗਾ ਦੇ ਕਛਲਾ ਘਾਟ ਤੋਂ ਪਾਣੀ ਲੈ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਦੂਜੇ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ’ਤੇ ਦੋ ਵਿਅਕਤੀ ਸਵਾਰ ਸਨ। ਹਾਦਸੇ ਵਿਚ ਜ਼ਖਮੀ ਹੋਏ ਚਾਰਾਂ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਅੰਕਿਤ ਅਤੇ ਅਨਿਲ ਦੀ ਮੌਤ ਹੋ ਗਈ ।

Advertisement
Advertisement
Advertisement
Advertisement
Scroll to Top