Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:09 pm

+91 90915 01313 , +91 90916 01313

punjabbanni@gmail.com
punjabbani@yahoo.com

ਬੇਰੁਜ਼ਗਾਰ ਸਾਂਝਾ ਮੋਰਚਾ ਨੇ ਕੀਤਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

ਬੇਰੁਜ਼ਗਾਰ ਸਾਂਝਾ ਮੋਰਚਾ ਨੇ ਕੀਤਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

ਬੇਰੁਜ਼ਗਾਰ ਸਾਂਝਾ ਮੋਰਚਾ ਨੇ ਕੀਤਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
ਬੇਰੁਜ਼ਗਾਰਾਂ ਨਾਲ ਹੋਈ ਧੱਕਾ ਮੁੱਕੀ, ਮੀਟਿੰਗ ਦਾ ਮੁੜ ਲਾਰਾ ਮਿਲਿਆ
ਸੰਗਰੂਰ : ਸਿੱਖਿਆ, ਸਿਹਤ ਅਤੇ ਬਿਜਲੀ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਲੈ ਕੇ ਸੰਘਰਸ਼ ਕਰਦੇ ਬੇਰੁਜ਼ਗਾਰਾਂ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਸਥਾਨਕ ਵੇਰਕਾ ਮਿਲਕ ਪਲਾਂਟ ਤੋਂ ਮਾਰਚ ਕਰ ਕੇ ਜਿਉਂ ਹੀ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਕੋਸ਼ਿਸ਼ ਕੀਤੀ ਤਾਂ ਪੁਲਿਸ ਪ੍ਰਸ਼ਾਸਨ ਨਾਲ ਧੱਕਾਮੁੱਕੀ ਹੋ ਗਈ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਝੁਨੀਰ ਅਤੇ ਕੁਲਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੁਰਸ਼ ਪੁਲਿਸ ਮੁਲਾਜ਼ਮਾਂ ਵੱਲੋਂ ਮਹਿਲਾ ਬੇਰੁਜ਼ਗਾਰਾਂ ਨਾਲ ਬਦਸਲੂਕੀ ਕੀਤੀ ਗਈ। ਧੱਕਾਮੁੱਕੀ ਦੌਰਾਨ ਕੁਝ ਬੇਰੁਜ਼ਗਾਰਾਂ ਦੇ ਕੱਪੜੇ ਪਾਟ ਸੁੱਟੇ । ਬੇਰੁਜ਼ਗਾਰਾਂ ਦੀ ਮੰਗ ਸੀ ਕਿ 7 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਨੇ ਬੇਰੁਜ਼ਗਾਰਾਂ ਨਾਲ ਮਿਲਣੀ ਦੌਰਾਨ ਭਰੋਸਾ ਦਿੱਤਾ ਸੀ ਕਿ 15 ਜੁਲਾਈ ਮਗਰੋਂ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਕੀਤੀ ਜਾਵੇਗੀ ਪਰ ਕਰੀਬ ਦੋ ਹਫ਼ਤੇ ਬੀਤਣ ਉਪਰੰਤ ਵੀ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ। ਬੇਰੁਜ਼ਗਾਰ ਮੁੱਖ ਮੰਤਰੀ ਦੀ ਪੈਨਲ ਮੀਟਿੰਗ ਲਈ ਅੜੇ ਹੋਏ ਸਨ ਅਤੇ ਇਸੇ ਮੰਗ ਨੂੰ ਲੈ ਕੇ ਤਿੰਨ ਵਾਰ ਪੁਲਿਸ ਨਾਲ ਝੜਪ ਹੋਈ। ਕਰੀਬ ਅੱਧੀ ਦਰਜਨ ਬੇਰੁਜ਼ਗਾਰ ਝਕਾਨੀ ਦੇ ਕੇ ਦੂਸਰੇ ਰਸਤੇ ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚ ਗਏ ਜਿਨ੍ਹਾਂ ਵਿੱਚ ਚਿਮਨ ਲਾਲ, ਕੁਲਦੀਪ ਸਿੰਘ ਸਮੇਤ ਬੇਰੁਜ਼ਗਾਰ ਹਾਜ਼ਰ ਸਨ, ਉਨ੍ਹਾਂ ਦੀ ਖਿੱਚ ਧੂਹ ਕਰ ਕੇ ਮੁੜ ਵਾਪਸ ਲਿਆਂਦਾ ਗਿਆ ।

Advertisement
Advertisement
Advertisement
Advertisement
Scroll to Top