Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:09 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਪਟਿਆਲਾ, 29 ਜੁਲਾਈ () : ਥਾਣਾ ਪਸਿਆਣਾ ਦੀ ਪੁਲਸ ਨੇ ਸਿਕਾਇਤਕਰਤਾ ਗੁਰਦਰਸ਼ਨ ਸਿੰਘ ਪੁੱਤਰ ਚੰਦ ਸਿੰਘ ਵਾਸੀ ਪਿੰਡ ਚੰਨੋ ਥਾਣਾ ਭਵਾਨੀਗੜ੍ਹ ਜਿ਼ਲਾ ਸੰਗਰੂਰ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 108 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਦੀਪ ਸਿੰਘ ਪੁੱਤਰ ਹਾਕਮ ਸਿੰਘ, ਦਰਸ਼ਣ ਕੋਰ ਪਤਨੀ ਹਾਕਮ ਸਿੰਘ, ਹਾਕਮ ਸਿੰਘ ਪੁੱਤਰ ਬਾਰੂ ਸਿੰਘ ਵਾਸੀਆਨ ਪਿੰਡ ਮਾਝੀ, ਜਸਵੀਰ ਕੋਰ (ਨਣਦ) ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਗੱਜੂਮਾਜਰਾ ਥਾਣਾ ਪਸਿਆਣਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਉਸਦੀ ਲੜਕੀ ਕਮਲਪ੍ਰੀਤ ਕੌਰ ਦਾ ਵਿਆਹ ਪ੍ਰਦੀਪ ਸਿੰਘ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਪਰੋਕਤ ਵਿਅਕਤੀ ਉਸਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕਰਨ ਲੱਗ ਪਏ ਸਨ ਤੇ ਪ੍ਰਦੀਪ ਸਿੰਘ ਜੋ ਕਿ ਨਸ਼ੇ ਕਰਨ ਦਾ ਆਦੀ ਹੈ ਤੇ ਉਸਦਾ ਪਰਿਵਾਰ ਵੀ ਉਸਦਾ ਸਾਥ ਦਿੰਦਾ ਸੀ। ਜਿਨ੍ਹਾਂ ਤੋਂ ਤੰਗ ਆ ਕੇ ਉਸਦੀ ਲੜਕੀ ਨੇ 26 ਜੁਲਾਈ ਨੂੰ ਪਸਿਆਣਾ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top