Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:02 am

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੇ ਬੂਟਿਆਂ ਦੇ ਮਧਰੇਪਣ ਤੋਂ ਸੁਚੇਤ ਰਹਿਣ ਦੀ ਲੋੜ

ਝੋਨੇ ਦੇ ਬੂਟਿਆਂ ਦੇ ਮਧਰੇਪਣ ਤੋਂ ਸੁਚੇਤ ਰਹਿਣ ਦੀ ਲੋੜ

ਝੋਨੇ ਦੇ ਬੂਟਿਆਂ ਦੇ ਮਧਰੇਪਣ ਤੋਂ ਸੁਚੇਤ ਰਹਿਣ ਦੀ ਲੋੜ
ਕਿਸਾਨ ਬੂਟਿਆਂ ਦੇ ਮਧਰੇਪਣ ਹੋਣ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰਨ : ਡਾ. ਗੁਰਉਪਦੇਸ਼ ਕੌਰ
ਪਟਿਆਲਾ, 1 ਅਗਸਤ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਝੋਨੇ ਵਿੱਚੋਂ ਕੁਝ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਬੂਟਿਆਂ ਦੇ ਮਧਰੇਪਣ ਦੇ ਕਈ ਕਾਰਣ ਹੋ ਸਕਦੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਇਸ ਬਾਰੇ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ ਦੀ ਛਾਣਬੀਣ ਕਰ ਰਹੇ ਹਨ। ਇਸ ਦੌਰਾਨ ਕਈ ਥਾਂਵਾਂ ‘ਤੇ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ ਜੋ ਕਿ ਮਧਰੇਪਣ ਦਾ ਇਕ ਕਾਰਨ ਹੋ ਸਕਦਾ ਹੈ ਅਤੇ ਇਸ ਦਾ ਹੱਲ ਜ਼ਿੰਕ ਦੀ ਪੂਰਤੀ ਨਾਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਕਰਕੇ ਵੀ ਹੋ ਸਕਦਾ ਹੈ, ਜੋ ਭਾਰਤ ਵਿੱਚ ਪਹਿਲੀ ਵਾਰ 2022 ਵਿੱਚ ਵੇਖਿਆ ਗਿਆ ਸੀ। ਇਹ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਨ੍ਹਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ–ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜ਼ਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ।
ਇਸ ਸਾਲ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਜਿਵੇਂ ਕਿ ਰੋਪੜ, ਮੋਹਾਲੀ, ਪਟਿਆਲ਼ਾ, ਫ਼ਤਿਹਗੜ੍ਹ ਸਾਹਿਬ ਦੇ ਨਾਲ਼ ਲਗਦੇ ਇਲਾਕਿਆਂ ਵਿੱਚੋਂ ਝੋਨੇ ਦੇ ਕਈ ਸੈਂਪਲਾਂ ਵਿੱਚੋਂ ਕੁਝ ਕੁ ਵਿੱਚ ਇਹ ਰੋਗ ਵਾਲ਼ਾ ਵਾਇਰਸ ਪਾਇਆ ਗਿਆ ਹੈ। ਡਾ. ਪੀ. ਐਸ. ਸੰਧੂ, ਮੁਖੀ, ਪੌਦਾ ਰੋਗ ਵਿਭਾਗ ਨੇ ਦੱਸਿਆ ਕਿ ਅਜੇ ਤੱਕ ਇਹ ਰੋਗ ਸਿਰਫ਼ ਕੁਝ ਕੁ ਖੇਤਾਂ ਵਿੱਚ ਹੀ ਵੇਖਿਆ ਗਿਆ ਹੈ। ਇਹ ਰੋਗ ਰੋਗੀ ਬੂਟਿਆਂ ਤੋਂ ਤੰਦਰੁਸਤ ਬੂਟਿਆਂ ਉਪਰ ਚਿੱਟੀ ਪਿੱਠ ਵਾਲ਼ੇ ਟਿੱਡੇ ਰਾਹੀਂ ਫੈਲਦਾ ਹੈ। ਇਸ ਕੀੜੇ ਦੀ ਖੇਤ ਵਿੱਚ ਮੌਜੂਦਗੀ ਬਾਰੇ ਸੁਚੇਤ ਰਹਿਣ ਦੀ ਲੋੜ ਹੈ ਤਾਂ ਕਿ ਇਹ ਬਿਮਾਰੀ ਨੂੰ ਅੱਗੇ ਨਾ ਫੈਲਾਅ ਸਕੇ।
ਡਾ. ਕੇ. ਐਸ. ਸੂਰੀ, ਪ੍ਰਮੁੱਖ ਕੀਟ ਵਿਗਿਆਨੀ, ਪੀਏਯੂ ਨੇ ਜਾਣਕਾਰੀ ਦਿੱਤੀ ਕਿ ਖੇਤ ਵਿੱਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੋਨੇ ਦੀ ਫਸਲ ਦਾ ਸਮੇਂ-ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜੇ ਬਲਬ ਜਗਾ ਕੇ ਰੱਖੋ। ਜੇਕਰ ਟਿੱਡੇ ਦੀ ਆਮਦ ਨਜ਼ਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ ਸੀ ਜਾਂ 60 ਗ੍ਰਾਮ ਉਲਾਲਾ 50 ਡਬਲਿਊ ਜੀ ਜਾਂ 80 ਗ੍ਰਾਮ ਓਸ਼ੀਨ/ਟੋਕਨ/ਡੋਮਿਨੇਂਟ 20 ਐਸ ਜੀ ਜਾਂ 120 ਗ੍ਰਾਮ ਚੈੱਸ 50 ਡਬਲਿਊ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ ਸੀ ਜਾਂ 300 ਮਿ.ਲਿ. ਇਮੇਜਿਨ 10 ਐਸ ਸੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ਼ 100 ਲੀਟਰ ਪਾਣੀ ਵਿੱਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ ।ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜ਼ਲ ਦਾ ਇਸਤੇਮਾਲ ਕਰੋ। ਬਿਮਾਰੀ ਵਾਲ਼ੇ ਬੂਟਿਆਂ ਨੂੰ ਪੁੱਟ ਕੇ ਖੇਤ ਵਿੱਚ ਡੂੰਘਾ ਦੱਬ ਦੇਣਾ ਚਾਹੀਦਾ ਹੈ। ਕੀਟਨਾਸ਼ਕਾਂ ਦਾ ਸਪਰੇਅ ਸਿਰਫ਼ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ।
ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਜਾਣਕਾਰੀ ਦਿੱਤੀ ਕਿ ਮਧਰੇਪਣ ਵਾਲ਼ੀ ਸੰਭਾਵਿਤ ਬਿਮਾਰੀ ਜੇਕਰ ਕਿਸਾਨਾਂ ਨੂੰ ਖੇਤ ਵਿਚ ਦਿਖਾਈ ਦਿੰਦੀ ਹੈ ਤਾਂ ਉਹ ਇਸ ਬਾਰੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਪੌਦਾ ਰੋਗ ਵਿਗਿਆਨੀ ਡਾ. ਹਰਦੀਪ ਸਿੰਘ ਸਭੀਖੀ ਨਾਲ ਰਾਬਤਾ ਕਾਇਮ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top