Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:08 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ

ਥਾਣਾ ਸਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ

ਥਾਣਾ ਸਨੌਰ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ
ਸਨੌਰ, 2 ਅਗਸਤ () : ਥਾਣਾ ਸਨੌਰ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਿਵਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪੁਨੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਮਕਾਨ ਨੰ. 82 ਗਲੀ ਨੰ. 02 ਨੇੜੇ ਮੂੰਗਫਲੀ ਫੈਕਟਰੀ, ਨਿਉ ਮਥੂਰਾ ਕਲੋਨੀ ਥਾਣਾ ਕੋਤਵਾਲੀ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾਬਕ ਐਸ. ਆਈ. ਜਾਨਪਾਲ ਸਿੰਘ ਅਤੇ ਇੰਸ. ਸ਼ਮਿੰਦਰ ਸਿੰਘ ਪਾਰਟੀ ਸਮੇਤ ਥਾਣਾ ਕੋਤਵਾਲੀ ਪਟਿਆਲਾ ਦੀ ਤਫਤੀਸ਼ ਸਬੰਧੀ ਟੀ ਪੁਆਇੰਟ ਸੀਲ ਘਨੌਰ ਰੋਡ ਪਟਿਆਲਾ ਕੋਲ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਮੁਕੱਦਮਾ ਨੰ 65, 24 ਦਾ ਜਿੰਮੇਵਾਰ ਪੁਨੀਤ ਸਿੰਘ ਜਿਸਦੇ ਖਿਲਾਫ਼ ਪਹਿਲਾਂ ਵੀ ਕਾਫੀ ਕੇਸ ਦਰਜ ਹਨ ਅਤੇ ਅਸਲੇ ਸਮੇਤ ਬਿਨਾਂ ਨੰਬਰੀ ਮੋਟਰਸਾਈਕਲ ਤੇ ਸਵਾਰ ਹੋ ਕੇ ਸਨੌਰ, ਚੌਰਾ ਆਦਿ ਦੇ ਖੇਤਰ ਵਿਚ ਘੁੰਮ ਰਿਹਾ ਹੈ ਅਤੇ ਜਦੋਂ ਭਾਲ ਕੀਤੀ ਗਈ ਤਾਂ ਉਕਤ ਵਿਅਕਤੀ ਚੌਰਾ ਰੋਡ ਤੇ ਮੋਟਰਸਾਈਕਲ ਸਣੇ ਆਉਂਦਾ ਦਿਖਾਈ ਦਿੱਤਾ ਅਤੇ ਜਦੋਂ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾ ਪੁਨੀਤ ਨੇ ਮੋਟਰਸਾਈਕਲ ਸੁੱਟ ਕੇ ਆਪਣੇ ਡੱਬ ਵਿਚੋਂ ਪਿਸਟਲ ਕੱਢ ਕੇ ਪੁਲਸ ਪਾਰਟੀ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕੀਤੇ, ਜਿਸ ਤੇ ਪੁਲਸ ਵਲੋਂ ਪੁਨੀਤ ਨੂੰਫਾਇਰ ਨਾ ਕਰਨ ਅਤੇਆਪਣੇ ਆਪ ਨੂੰ ਪੁਲਸ ਪਾਰਟੀ ਹਵਾਲੇ ਕਰਨ ਲਈ ਵੀ ਆਖਿਆ ਗਿਆ ਪਰ ਪੁਨੀਤ ਨੇ ਫਿਰ ਤੋਂ ਪੁਲਸ ਪਾਰਟੀ ਤੇ ਫਾਇਰ ਕੀਤੇ, ਜਿਸ ਤੇ ਜਨਤਾ ਅਤੇ ਪੁਲਸ ਪਾਰਟੀ ਦੀ ਸੁਰੱਖਿਆ ਦੇ ਚਲਦਿਆਂ ਇੰਸ. ਸ਼ਮਿੰਦਰ ਸਿੰਘ ਅਤੇ ਏ. ਐਸ. ਆਈ. ਅਵਤਾਰ ਸਿੰਘ ਨੇ ਪੁਨੀਤ ਦੀਆਂ ਲੱਤਾਂ ਵੱਲ ਫਾਇਰ ਕੀਤੇ, ਜਿਸ ਕਾਰਨ ਪੁਨੀਤ ਜ਼ਖ਼ਮੀ ਹੋ ਗਿਆ ਅਤੇ ਉਸ ਕੋਲੋ. ਇਕ ਪਿਸਟਲ 32 ਬੋਰ, ਦੋ ਜਿੰਦਾ ਰੌਦ 32 ਬੋਰ, 3 ਖੋਲ ਬਰਾਮਦ ਹੋਏ। ਜ਼ਖ਼ਮੀ ਹੋਣ ਦੇ ਚਲਦਿਆਂ ਪੁਨੀਤ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਅਧੀਨ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top