ਸ਼ਹੀਦ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਭਾਰਤ ਸਰਕਾਰ ਦੇਵੇ ਰਾਸ਼ਟਰੀ ਸ਼ਹੀਦ ਦਾ ਦਰਜਾ : ਪ੍ਰੋ. ਬਡੂੰਗਰ
ਸ਼ਹੀਦਾਂ ਪ੍ਰਤੀ ਸਰਕਾਰਾਂ ਦੀ ਵੱਡੀ ਅਣਦੇਖੀ ਰਹੀ ਹੈ
ਪਟਿਆਲਾ 22 ਮਾਰਚ-
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦਾਂ ਨੂੰ ਸਤਿਕਾਰ ਭੇਂਟ ਕਰਦਿਆਂ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਦਾ ਐਲਾਨ ਕਰੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦਾਂ ਪ੍ਰਤੀ ਸਰਕਾਰਾਂ ਦੀ ਵੱਡੀ ਅਣਦੇਖੀ ਰਹੀ ਹੈ ਅਫਸੋਸ ਹੈ ਕਿ ਸਰਕਾਰਾਂ ਬਣਦਾ ਸਤਿਕਾਰ ਸ਼ਹੀਦਾਂ ਨੂੰ ਨਹੀਂ ਦੇ ਸਕੀਏ।
ਪ੍ਰੋ. ਬਡੂੰਗਰ ਨੇ ਕਿਹਾ ਕਿ ਅਸੀਂ ਸਾਰੇ ਹੀ ਅਜ਼ਾਦੀ ਦਾ ਨਿੱਘ ਸ਼ਹੀਦਾਂ ਕਰਕੇ ਹੀ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਗਰਾਮ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲਿਆਂ ਪ੍ਰਤੀ ਸਰਕਾਰਾਂ ਆਪਣੇ ਨੈਤਿਕ ਫਰਜ਼ ਨਹੀਂ ਨਿਭਾ ਸਕੀਆਂ। ਉਨ੍ਹਾਂ ਅਕਾਲੀ ਦਲ ਦੀ ਸਰਕਾਰ ਸਮੇਂ ਬਹੁਤ ਸਾਰੀਆਂ ਇਤਿਹਾਸਕ ਯਾਦਗਾਰਾਂ ਸਥਾਪਿਤ ਕੀਤੀਆਂ, ਜੋ ਸਾਡੀ ਅਜੌਕੀ ਪੀੜ੍ਹੀ ਨੂੰ ਵੱਡਮੁੱਲੇ ਇਤਿਹਾਸ ਨਾਲ ਜੋੜਦੀਆਂ ਹਨ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਜੰਗ ਏ ਅਜ਼ਾਦੀ ਯਾਦਗਾਰ, ਵਿਰਾਸਤ ਏ ਖਾਲਸਾ, ਚੱਪੜਚਿੜੀ ਦੇ ਅਸਥਾਨ ’ਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਯਾਦਗਾਰ ਸਥਾਪਿਤ ਕੀਤੀਆਂ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਹੀਦ ਅਜ਼ਾਦ ਸਰਦਾਰ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਨੂੰ ਲਾਹੌਰ ਦੀ ਜੇਲ੍ਹ ਵਿਚ ਰਾਤੋ ਰਾਤ ਲੁਕਵੇਂ ਢੰਗ ਨਾਲ ਫਾਂਸੀ ਦੇ ਕੇ ਸ਼ਹੀਦ ਕੀਤਾ ਗਿਆ, ਜਿਨ੍ਹਾਂ ਦਾ ਹਰੀਕੇ ਪੱਤਣ ਵਿਖੇ ਸਸਕਾਰ ਕੀਤਾ, ਪ੍ਰੰਤੂ ਦੁੱਖਦਾਇਕ ਪਹਿਲੂ ਇਹ ਹੈ ਕਿ ਅੱਜ ਤੱਕ ਉਨ੍ਹਾਂ ਸ਼ਹੀਦਾਂ ਨੂੰ ਰਾਸ਼ਟਰੀ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਪ੍ਰੋ. ਬਡੂੰਗਰ ਨੇ ਭਾਰਤ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹੀਦ ਏ ਆਜਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਰਾਸ਼ਟਰੀ ਸ਼ਹੀਦ ਐਲਾਨਕੇ ਆਪਣੇ ਨੈਤਿਕ ਫਰਜ਼ ਨਿਭਾਵੇ।