Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:08 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਵਲੋਂ ਪੰਜਾਬ ਦੇ ਬੱਚਿਆਂ ਨੂੰ ਹਾਦਸਿਆਂ ਤੋਂ ਬਚਾਉਣ ਲਈ ਪ੍ਰਸੰਸਾਯੋਗ ਉਪਰਾਲੇ

ਪੁਲਿਸ ਵਲੋਂ ਪੰਜਾਬ ਦੇ ਬੱਚਿਆਂ ਨੂੰ ਹਾਦਸਿਆਂ ਤੋਂ ਬਚਾਉਣ ਲਈ ਪ੍ਰਸੰਸਾਯੋਗ ਉਪਰਾਲੇ

ਪੁਲਿਸ ਵਲੋਂ ਪੰਜਾਬ ਦੇ ਬੱਚਿਆਂ ਨੂੰ ਹਾਦਸਿਆਂ ਤੋਂ ਬਚਾਉਣ ਲਈ ਪ੍ਰਸੰਸਾਯੋਗ ਉਪਰਾਲੇ
ਪਟਿਆਲਾ : ਪੰਜਾਬ ਪੁਲਿਸ ਦੇ ਏ ਡੀ ਜੀ ਪੀ ਟ੍ਰੈਫਿਕ ਸ਼੍ਰੀ ਅਮਨਦੀਪ ਸਿੰਘ ਰਾਏ ਵੱਲੋਂ ਵਿਦਿਆਰਥੀਆਂ ਅਤੇ ਨਾਬਾਲਗਾਂ ਨੂੰ ਸੜਕੀ ਹਾਦਸਿਆਂ, ਨਸ਼ਿਆਂ ਅਤੇ ਅਪਰਾਧਾਂ ਤੋਂ ਬਚਾਉਣ ਲਈ ਜੰਗੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਅਤੇ ਘਰ ਪਰਿਵਾਰਾਂ ਨੂੰ ਸੁਰੱਖਿਅਤ ਖੁਸ਼ਹਾਲ ਸਿਹਤਮੰਦ ਰਖਿਆ ਜਾ ਸਕਦਾ ਹੈ ਇਸੇ ਸਬੰਧ ਵਿੱਚ ਸਰਕਾਰਾਂ ਵਲੋਂ ਆਵਾਜਾਈ ਸੋਧ ਕੀਤੇ ਕਾਨੂੰਨਾਂ ਅਨੁਸਾਰ ਜੇਕਰ ਕੋਈ ਵਿਦਿਆਰਥੀ, ਜਾ ਨਾਬਾਲਗ ਜਾਂ ਮਾਤਾ ਪਿਤਾ, ਬਿਨਾਂ ਡਰਾਈਵਿੰਗ ਲਾਇਸੈਂਸ, ਆਰ ਸੀ‌, ਪ੍ਰਦੂਸ਼ਣ, ਬੀਮਾ ਡਾਕੂਮੈਂਟ ਵ੍ਹੀਕਲ ਚਲਾਉਂਦੇ ਹਨ ਤਾਂ ਉਨ੍ਹਾਂ ਨੂੰ ਅਤੇ ਜਿਨ੍ਹਾਂ ਦੇ ਨਾਮ ਤੇ ਵ੍ਹੀਕਲ ਰਜਿਸਟ੍ਰੇਸ਼ਨ ਹੈ, ਨੂੰ ਕਾਨੂੰਨਾਂ ਅਨੁਸਾਰ 25000 ਰੂਪੈ ਜੁਰਮਾਨਾ, , ਤਿੰਨ ਸਾਲਾਂ ਦੀ ਕੈਦ ਅਤੇ ਵ੍ਹੀਕਲ ਬੰਦ ਹੋ ਸਕਦੇ ਹਨ ਇਸ ਲਈ ਮਾਤਾ ਪਿਤਾ ਅਤੇ ਸਕੂਲ ਪ੍ਰਿੰਸੀਪਲ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਮੋਟਰਸਾਈਕਲ, ਸਕੂਟਰ, ਕਾਰਾਂ ਚਲਾਉਣ ਦੀ ਥਾਂ ਸਾਇਕਲਾਂ ਜਾ ਪੈਦਲ ਜਾ ਸਕੂਲ ਵਹੀਕਲਾਂ ਰਾਹੀਂ ਸਕੂਲ, ਕਾਲਜ ਭੇਜਣ, ਇਹ ਜਾਣਕਾਰੀ ਗ੍ਰੀਨ ਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ, ਵੱਡੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਇੰਸਪੈਕਟਰ ਸਰਬਜੀਤ ਕੌਰ ਅਤੇ ਏ ਐਸ ਆਈ ਸ਼੍ਰੀ ਰਾਮ ਸ਼ਰਨ ਆਵਾਜਾਈ ਸਿੱਖਿਆ ਸੈਲ ਪਟਿਆਲਾ ਨੇ ਦਿੱਤੀ। ਪ੍ਰਿੰਸੀਪਲਾਂ ਨੂੰ ਬੇਨਤੀ ਕੀਤੀ ਕਿ ਸੰਸਥਾਵਾਂ ਦੇ ਗੇਟ ਤੇ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਲਿਖ਼ਕੇ ਫਲੈਕਸ ਲਗਾਵੇ ਜਾਣ ਇਸ ਮੌਕੇ ਸ੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਨੇ ਕਿਹਾ ਕਿ ਸਕੂਲਾਂ, ਕਾਲਜਾਂ ਵਿਖੇ ਪੁਲਿਸ, ਐਂਬੂਲੈਂਸ, ਫਾਇਰ ਬ੍ਰਿਗੇਡ, ਸਾਈਬਰ ਸੁਰੱਖਿਆ, ਐਲ ਪੀ ਜੀ ਗੈਸ, ਅਤੇ ਨੇੜੇ ਦੇ ਪੁਲਿਸ ਸਟੇਸ਼ਨਾਂ ਦੇ ਨੰਬਰ ਦੋ ਤਿੰਨ ਥਾਵਾਂ ਤੇ ਲਿਖਕੇ ਲਗਾਏ ਜਾਣ। ਉਨ੍ਹਾਂ ਨੇ ਬੇਨਤੀ ਕੀਤੀ ਕਿ ਬੱਚਿਆਂ ਨੂੰ ਸਮੇਂ ਸਮੇਂ ਆਵਾਜਾਈ ਨਿਯਮਾਂ, ਕਾਨੂੰਨਾਂ, ਅਸੂਲਾਂ, ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ ਬਾਰੇ ਵੀ ਟਰੇਨਿੰਗ ਅਤੇ ਮੌਕ ਡਰਿੱਲਾਂ ਕਰਵਾਈਆਂ ਜਾਣ। ਪ੍ਰਿੰਸੀਪਲ ਸ਼੍ਰੀਮਤੀ ਮੰਜੂ ਗਰਗ ਨੇ ਧੰਨਵਾਦ ਕਰਦੇ ਹੋਏ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਕਾਨੂੰਨਾਂ, ਅਸੂਲਾਂ ਦੀ ਇਮਾਨਦਾਰੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਆਪਣੀ ਸੁਰੱਖਿਆ ਅਤੇ ਮਾਪਿਆਂ ਦੇ ਸਨਮਾਨ ਇੱਜ਼ਤ ਦਾ ਧਿਆਨ ਰੱਖਣ ਲਈ ਜ਼ੋਰ ਦਿੱਤਾ। ਸ਼੍ਰੀ ਕਾਕਾ ਰਾਮ ਵਰਮਾ ਨੇ ਮਾਪਿਆਂ, ਅਧਿਆਪਕਾਂ ਦੀ ਮਿਲਣੀ ਸਮੇਂ ਮਾਤਾ ਪਿਤਾ, ਬਜ਼ੁਰਗਾਂ ਨੂੰ ਵੀ ਇਨ੍ਹਾਂ ਨਿਯਮਾਂ, ਕਾਨੂੰਨਾਂ, ਅਸੂਲਾਂ, ਮਰਿਆਦਾਵਾਂ, ਫਰਜ਼ਾਂ, ਬਾਰੇ ਜਾਗਰੂਕ ਕੀਤਾ ਜਾਵੇਗਾ । ਸਾਰਿਆਂ ਨੇ ਪ੍ਰਣ ਕੀਤਾ ਕਿ ਉਹ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਹਮੇਸ਼ਾ ਪਾਲਣਾ ਕਰਦੇ ਰਹਿਣਗੇ।

Advertisement
Advertisement
Advertisement
Advertisement
Scroll to Top