Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:52 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਉਤੇ ਸੁਰਮਈ ਪੁਸ਼ਾਕੇ ਚੜ੍ਹਾਏ ਗਏ

ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਉਤੇ ਸੁਰਮਈ ਪੁਸ਼ਾਕੇ ਚੜ੍ਹਾਏ ਗਏ

ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਉਤੇ ਸੁਰਮਈ ਪੁਸ਼ਾਕੇ ਚੜ੍ਹਾਏ ਗਏ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਉਤੇ ਸੁਰਮਈ ਪੁਸ਼ਾਕੇ ਚੜ੍ਹਾਏ ਗਏ ਹਨ। ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਦੀ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ। ਗੁਰਦੁਆਰਾ ਕਮੇਟੀ ਨੇ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਫੈਸਲੇ ਦਾ ਸਵਾਗਤ ਕਰਦੇ ਹਨ । ਇਸ ਮੌਕੇ ਅਰਦਾਸ ਕਰਨ ਉਪਰੰਤ ਨੀਲੇ ਪੁਸ਼ਾਕੇ ਚੜ੍ਹਾਏ ਗਏ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਹੋਇਆ ਸੀ ਕਿ ਸਾਰੇ ਹੀ ਗੁਰਦੁਆਰਾ ਸਾਹਿਬਾਨਾਂ ਅੰਦਰ ਲੱਗੇ ਨਿਸ਼ਾਨ ਸਾਹਿਬ ਉੱਪਰ ਸੁਰਮਈ ਅਤੇ ਬਸੰਤੀ ਪੁਸ਼ਾਕੇ ਚੜ੍ਹਾਏ ਜਾਣ । ਉਸੇ ਹੁਕਮ ਤਹਿਤ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਗੁਰਦੁਆਰਾ ਸ਼ਹੀਦ ਗੰਜ ਕਾਲਿਆਂ ਵਾਲਾ ਵਿਖੇ ਗੁਰਦੁਆਰਾ ਕਮੇਟੀ ਵੱਲੋਂ ਨਿਸ਼ਾਨ ਸਾਹਿਬ ਉੱਪਰ ਸੁਰਮਈ ਨੀਲੇ ਰੰਗ ਦੇ ਪੁਸ਼ਾਕੇ ਚੜਾਏ ਗਏ। ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਅਰਦਾਸ ਕਰਨ ਉਪਰੰਤ ਸੇਵਾਦਾਰਾਂ ਵੱਲੋਂ ਨਿਸ਼ਾਨ ਸਾਹਿਬ ਉਤੇ ਸੁਰਮਈ ਨੀਲੇ ਪੁਸ਼ਾਕੇ ਚੜਾਏ ਗਏ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਕਾਬਲ ਸਿੰਘ ਸ਼ਾਹਪੁਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੋ ਹੁਕਮ ਹੋਇਆ ਸੀ, ਉਸ ਨੂੰ ਮੰਨਦੇ ਹੋਏ ਅਸੀਂ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਸੁਰਮਈ ਨੀਲੇ ਚੜਾਏ ਗਏ ਹਨ ।

Advertisement
Advertisement
Advertisement
Advertisement
Scroll to Top