Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਬੇਰੁਜ਼ਗਾਰ ਸਿਹਤ ਵਰਕਰ ਕਰਨਗੇ 4 ਅਗਸਤ ਦਿਨ ਐਤਵਾਰ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ

ਬੇਰੁਜ਼ਗਾਰ ਸਿਹਤ ਵਰਕਰ ਕਰਨਗੇ 4 ਅਗਸਤ ਦਿਨ ਐਤਵਾਰ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ

ਬੇਰੁਜ਼ਗਾਰ ਸਿਹਤ ਵਰਕਰ ਕਰਨਗੇ 4 ਅਗਸਤ ਦਿਨ ਐਤਵਾਰ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ
ਪਟਿਆਲਾ : ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 4 ਅਗਸਤ ਦਿਨ ਐਤਵਾਰ ਨੂੰ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨੇੜਲੀ ਉਹਨਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ । ਯੂਨੀਅਨ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਬਲਕਾਰ ਸਿੰਘ ਸ਼੍ਰੀ ਅਮ੍ਰਿਤਸਰ ਸਾਹਿਬ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣ ਵਾਅਦਿਆਂ ਦੌਰਾਨ ਸਿਹਤ ਵਿਭਾਗ ਵਿੱਚ ਵਿਸ਼ੇਸ਼ ਤੌਰ ‘ ਤੇ ਭਰਤੀਆਂ ਕਰਨ ਦਾ ਵਾਅਦਾ ਕੀਤਾ ਸੀ।ਪ੍ਰੰਤੂ ਕਰੀਬ ਦੋ ਸਾਲ ਵਿੱਚ ਸਿਹਤ ਵਿਭਾਗ ਅੰਦਰ ਮਲਟੀ ਪਰਪਜ਼ ਹੈਲਥ ਵਰਕਰ ਮੇਲ ਦੀ ਇੱਕ ਵੀ ਅਸਾਮੀ ਲਈ ਇਸ਼ਤਿਹਾਰ ਨਹੀਂ ਦਿੱਤਾ ਗਿਆ।ਜਦਕਿ ਸੂਬੇ ਅੰਦਰ ਡੇਂਗੂ ਅਤੇ ਚਿਕਨਗੁਨੀਆ ਸਮੇਤ ਅਨੇਕਾਂ ਬਿਮਾਰੀਆਂ ਕੀਮਤੀ ਜਾਨਾਂ ਲੈ ਰਹੀਆਂ ਹਨ।ਉਹਨਾਂ ਕਿਹਾ ਕਿ ਦਰਜਨਾਂ ਮੀਟਿੰਗਾਂ ਵਿੱਚ ਸਿਹਤ ਮੰਤਰੀ ਨੇ ਭਾਵੇਂ ਭਰੋਸਾ ਦਿੱਤਾ ਸੀ।ਉਹਨਾਂ ਦੱਸਿਆ ਕਿ ਕਿਸੇ ਵੀ ਭਰਤੀ ਦੇ ਇਸ਼ਤਿਹਾਰ ਵਿੱਚ ਚਾਲੂ ਸਾਲ ਦੀ ਪਹਿਲੀ ਜਨਵਰੀ ਨੂੰ ਉਮਰ ਹੱਦ ਦੀ ਲਈ ਮੁੱਢਲੀ ਤਰੀਕ ਮੰਨਿਆ ਜਾਂਦਾ ਹੈ।ਉਹਨਾਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਅੰਦਰ ਵਰਕਰ ਪੁਰਸ਼ ਦੀਆਂ ਅੰਦਾਜ਼ਨ 270 ਅਸਾਮੀਆਂ ਮਨਜੂਰ ਹੋਣ ਦਾ ਪਤਾ ਲੱਗਾ ਹੈ।ਪ੍ਰੰਤੂ ਜੇਕਰ ਇਹ ਇਸ਼ਤਿਹਾਰ ਜਲਦੀ ਜਾਰੀ ਨਾ ਕੀਤਾ ਤਾਂ ਹਜ਼ਾਰਾਂ ਬੇਰੁਜ਼ਗਾਰ ਹੋਰ ਓਵਰ ਏਜ਼ ਹੋ ਜਾਣਗੇ । ਉਹਨਾਂ ਅੱਗੇ ਦੱਸਿਆ ਕਿ ਪੰਜਾਬ ਅੰਦਰ ਸਿਹਤ ਵਰਕਰ ਦਾ ਕੋਰਸ ਕਰਵਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਅੰਦਰ 2012 ਮਗਰੋ ਕੋਰਸ ਬੰਦ ਹੋ ਚੁੱਕੇ ਹਨ, ਉਹਨਾਂ ਦੱਸਿਆ ਕਿ ਬੇਰੁਜ਼ਗਾਰ ਆਰ ਪਾਰ ਦੀ ਲੜਾਈ ਲਈ ਤਿਆਰ ਬਰ ਤਿਆਰ ਹਨ । ਇਸ ਮੌਕੇ ਰਾਜ ਸੰਗਤੀਵਾਲਾ,ਨਾਹਰ ਸਿੰਘ ,ਲਖਵਿੰਦਰ ਸਿੰਘ, ਰਵਿੰਦਰ ਅਜਨਾਲਾ, ਨੀਰਜ਼ ਕੁਮਾਰ, ਸਾਹਿਬ ਸਿੰਘ,ਨਵਦੀਪ ਸਿੰਘ ਦੀਪ ਸਿੰਘ, ਕੁਲਦੀਪ ਸਿੰਘ, ਰੁਪਿੰਦਰ ਸੁਨਾਮ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top