Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:20 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਸ਼ਹਿਰੀ ਵਿਕਾਸ ਲਈ ਏ.ਡੀ.ਸੀ. ਸ਼ਹਿਰੀ ਵਿਕਾਸ ਤੇ ਕਾਰਜ ਸਾਧਕ ਅਫ਼ਸਰਾਂ ਨਾਲ ਬੈਠਕ

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਸ਼ਹਿਰੀ ਵਿਕਾਸ ਲਈ ਏ.ਡੀ.ਸੀ. ਸ਼ਹਿਰੀ ਵਿਕਾਸ ਤੇ ਕਾਰਜ ਸਾਧਕ ਅਫ਼ਸਰਾਂ ਨਾਲ ਬੈਠਕ

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਸ਼ਹਿਰੀ ਵਿਕਾਸ ਲਈ ਏ.ਡੀ.ਸੀ. ਸ਼ਹਿਰੀ ਵਿਕਾਸ ਤੇ ਕਾਰਜ ਸਾਧਕ ਅਫ਼ਸਰਾਂ ਨਾਲ ਬੈਠਕ
-ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਨੂੰ ਸਾਫ ਸੁਥਰਾ ਰੱਖਣ ਤੇ ਸੁੰਦਰੀਕਰਨ ਦਿਖ ਲਈ ਉਪਰਾਲੇ ਕਰ ਰਹੀ ਹੈ
ਪਟਿਆਲਾ, 2 ਅਗਸਤ : ਜ਼ਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹੇ ਅੰਦਰ ਸ਼ਹਿਰੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਤੇ ‌ਜ਼ਿਲ੍ਹੇ ਦੇ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਨਾਲ ਇੱਕ ਮੀਟਿੰਗ ਕੀਤੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਤੋਂ ਸ਼ਹਿਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ, ਪਾਣੀ ਵਾਲੇ ਪਾਣੀ, ਸੀਵਰੇਜ, ਗੰਦੇ ਪਾਣੀ ਦੀ ਨਿਕਾਸੀ ਅਤੇ ਕੂੜੇ ਦੇ ਪ੍ਰਬੰਧਾਂ, ਪ੍ਰਾਪਰਟੀ ਟੈਕਸ ਵਸੂਲੀ, ਨਜਾਇਜ ਬਿਲਡਿੰਗਾਂ ਤੇ ਕਬਜ਼ਿਆ ਬਾਰੇ ਜਾਣਕਾਰੀ ਹਾਸਲ ਕੀਤੀ।
ਚੇਅਰਮੈਨ ਨੇ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਨਵੇਂ ਪ੍ਰੋਜੈਕਟ ਲਗਾਉਣ ਲਈ ਜਲਦ ਤੋਂ ਜਲਦ ਤਜਵੀਜ਼ਾਂ ਤਿਆਰ ਕਰਕੇ ਭੇਜਣ ਦੀ ਹਦਾਇਤ ਵੀ ਕੀਤੀ ਤਾਂ ਜੋ ਇਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਭੇਜ ਕੇ ਇਹ ਨਵੇਂ ਪ੍ਰੋਜੈਕਟ ਪਾਸ ਕਰਵਾਕੇ ਜ਼ਿਲ੍ਹੇ ਦੇ ਲੋਕਾਂ ਨੂੰ ਸੁਗਾਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀ ਹਦੂਦ ਵਿੱਚ ਵਸਦੇ ਲੋਕਾਂ ਨੂੰ ਮਕਾਨ ਬਣਾਉਣ ਸਮੇਂ ਨਕਸਾ ਪਾਸ ਕਰਵਾਉਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ ਸਗੋਂ ਇਸਨੂੰ ਹੋਰ ਪਾਰਦਰਸ਼ੀ ਢੰਗ ਨਾਲ ਪਾਸ ਕੀਤਾ ਜਾਵੇ।
ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਸ਼ਹਿਰਾਂ ਦੇ ਸੁੰਦਰੀਕਰਨ ਲਈ ਖਾਲੀ ਥਾਵਾਂ ਉੱਤੇ ਵੱਧ ਤੋਂ ਵੱਧ ਬੂਟੇ ਲਾਉਣ ਦੀ ਹਦਾਇਤ ਵੀ ਕੀਤੀ । ਏ.ਡੀ.ਸੀ (ਸ਼ਹਿਰੀ) ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਸ਼ਹਿਰਾਂ ਦੇ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਲਈ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਨੂੰ ਸਾਫ ਕਰਨ ਲਈ ਨਵੇਂ ਟ੍ਰੀਟਮੈਂਟ ਪ੍ਰੋਜੈਕਟ ਲਗਾਏ ਜਾ ਰਹੇ ਹਨ ਅਤੇ ਲੋਕਾਂ ਵਲੋਂ ਆਈਆਂ ਸ਼ਿਕਾਇਤਾਂ ਦੇ ਨਿਪਟਾਰੇ ਵੀ ਸਮੇਂ ਸਿਰ ਕਾਰਵਾਈ ਕਰਕੇ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਂਦਾ ਹੈ । ਮੀਟਿੰਗ ਦੌਰਾਨ ਲਖਵਿੰਦਰ ਸਿੰਘ ਈ.ਓ. ਸਨੌਰ ਤੇ ਦੇਵੀਗੜ, ਚੇਤਨ ਸ਼ਰਮਾ ਈ.ਓ. ਘਨੌਰ, ਜਗਜੀਤ ਸਿੰਘ ਈ.ਓ. ਭਾਦਸੋਂ, ਅਵਤਾਰ ਚੰਦ ਈ.ਓ. ਰਾਜਪੁਰਾ, ਬਲਜਿੰਦਰ ਕੌਰ ਈ.ਓ. ਪਾਤੜਾਂ ਤੇ ਘੱਗਾ, ਗੁਰਚਰਨ ਸਿੰਘ ਈ.ਓ. ਨਾਭਾ, ਜਗਦੀਪ ਸਿੰਘ ਜੇ.ਈ. ਸਮਾਣਾ ਅਤੇ ਬਿਕਰਮਜੀਤ ਸਿੰਘ ਇੰਨਵੈਸਟੀਗੇਟਰ, ਦਫ਼ਤ਼ਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਹਾਜ਼ਰ ਰਹੇ।

Advertisement
Advertisement
Advertisement
Advertisement
Scroll to Top