Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:25 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਕਾਲੋਮਾਜਰਾ 'ਚ ਜਨ ਸੁਵਿਧਾ ਕੈਂਪ: ਏ. ਡੀ. ਸੀ. ਕੰਚਨ ਨੇ ਲਿਆ ਜਾਇਜ਼ਾ

ਪਿੰਡ ਕਾਲੋਮਾਜਰਾ 'ਚ ਜਨ ਸੁਵਿਧਾ ਕੈਂਪ: ਏ. ਡੀ. ਸੀ. ਕੰਚਨ ਨੇ ਲਿਆ ਜਾਇਜ਼ਾ

ਪਿੰਡ ਕਾਲੋਮਾਜਰਾ ‘ਚ ਜਨ ਸੁਵਿਧਾ ਕੈਂਪ: ਏ.ਡੀ.ਸੀ. ਕੰਚਨ ਨੇ ਲਿਆ ਜਾਇਜ਼ਾ
-ਪਿੰਡ ਕਾਲੋਮਾਜਰਾ, ਰਾਮਨਗਰ, ਜਾਂਸਲਾ, ਜਾਂਸਲੀ ਤੇ ਜਲਾਲਪੁਰ ਦੇ ਵਸਨੀਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਭ
-ਮੌਕੇ ‘ਤੇ ਹੀ ਲੱਗੀ ਪੈਨਸ਼ਨ, ਲਾਭਪਾਤਰੀਆਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ
ਰਾਜਪੁਰਾ, 2 ਅਗਸਤ:’ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦੇ ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲੇ ਤਹਿਤ ਅੱਜ ਰਾਜਪੁਰਾ ਹਲਕੇ ਦੇ ਪਿੰਡ ਕਾਲੋਮਾਜਰਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਮੌਕੇ ਪਿੰਡ ਕਾਲੋਮਾਜਰਾ, ਰਾਮਨਗਰ, ਜਾਂਸਲਾ, ਜਾਂਸਲੀ ਤੇ ਜਲਾਲਪੁਰ ਦੇ ਵਸਨੀਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲਿਆ । ਹਲਕਾ ਵਿਧਾਇਕ ਨੀਨਾ ਮਿੱਤਲ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਦਾ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਅਤੇ ਐਸ ਡੀ ਐਮ ਰਵਿੰਦਰ ਸਿੰਘ ਨੇ ਜਾਇਜ਼ਾ ਲਿਆ। ਇਸ ਮੌਕੇ ਯੂਥ ਆਗੂ ਲਵਿਸ਼ ਮਿੱਤਲ, ਸਿਵਲ ਸਰਜਨ ਡਾ ਸੰਜੇ ਗੋਇਲ, ਤਹਿਸੀਲਦਾਰ ਜਸਪ੍ਰੀਤ ਸਿੰਘ, ਬੀ.ਡੀ.ਪੀ.ਓ. ਬਨਦੀਪ ਸਿੰਘ, ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ, ਐਸ.ਐਮ.ਓ. ਡਾ ਨਵਦੀਪ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ।
ਏ.ਡੀ.ਸੀ. ਕੰਚਨ ਨੇ ਜਿੱਥੇ ਲੋਕਾਂ ਨਾਲ ਗੱਲਬਾਤ ਕਰਕੇ ਕੈਂਪ ਬਾਰੇ ਫੀਡਬੈਕ ਹਾਸਲ ਕੀਤੀ ਉਥੇ ਹੀ ਹਰੇਕ ਟੇਬਲ ‘ਤੇ ਬੈਠੇ ਵੱਖ-ਵੱਖ ਵਿਭਾਗਾਂ ਦੇ ਮੁਲਾਜਮਾਂ ਤੋਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਬਾਰੇ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਨਾ ਹੋਣ ਦਿੱਤੀ ਜਾਵੇ ਅਤੇ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਮੌਕੇ ‘ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਨੇ ਇਸ ਮੌਕੇ ਵੱਖ-ਵੱਖ ਪੈਨਸ਼ਨਾਂ ਦੇ ਲਾਭਪਾਤਰੀਆਂ ਨੂੰ ਆਨ ਲਾਈਨ ਲਗਾਈ ਗਈ ਪੈਨਸ਼ਨ ਦੇ ਦਸਤਾਵੇਜ ਵੀ ਸੌਂਪੇ।
ਏ.ਡੀ.ਸੀ. ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਦੀ ਟੀਮ ਕੋਲ ਇਸ ਦੌਰਾਨ ਕਰੀਬ 32 ਲੋਕਾਂ ਨੇ ਆਪਣੀਆਂ ਅਰਜ਼ੀਆਂ ਦਿੱਤੀਆਂ, ਜਿਨ੍ਹਾਂ ਵਿੱਚੋਂ ਕਈਆਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ। 14 ਵਿਅਕਤੀਆਂ ਨੇ ਨਵੀਂ ਪੈਨਸ਼ਨ ਲਗਾਉਣ ਲਈ ਅਰਜ਼ੀ ਦਿੱਤੀ, ਜਿਨ੍ਹਾਂ ਦੀ ਮੌਕੇ ‘ਤੇ ਹੀ ਪੜਤਾਲ ਕੀਤੀ ਗਈ ਅਤੇ ਯੋਗ ਪਾਏ ਗਏ ਦੋ ਵਿਅਕਤੀਆਂ ਦੀ ਪੈਨਸ਼ਨ ਮੌਕੇ ‘ਤੇ ਹੀ ਲਗਾ ਦਿੱਤੀ ਗਈ।
ਇਸ ਦੌਰਾਨ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਆਪਣੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਵਾਇਆ। ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੇ ਫੌਰੀ ਹੱਲ ਹੋਣ ਦੇ ਭਰੋਸੇ ਨਾਲ ਪਹੁੰਚੇ ਲੋਕਾਂ ਨੇ ਆਪਣੇ ਕੰਮ ਹੋਣ ਦੇ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਇਸ ਜਨ ਸੁਵਿਧਾ ਕੈਂਪ ਦੌਰਾਨ ਰਾਸ਼ਨ ਕਾਰਡ ਨਾਲ ਸਬੰਧਤ ਅਰਜ਼ੀਆਂ, ਜਨਮ ਤੇ ਮੌਤ ਸਰਟੀਫਿਕੇਟ, ਆਧਾਰ ਕਾਰਡ ਅਪਡੇਸ਼ਨ, ਕਿਰਤ ਵਿਭਾਗ ਦੀ ਲਾਲ ਕਾਪੀ, ਮਾਲ ਵਿਭਾਗ ਦੇ ਕੰਮ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਸਮੇਤ ਸਿਹਤ ਵਿਭਾਗ ਦੀ ਟੀਮ ਵੱਲੋਂ ਸਿਹਤ ਜਾਂਚ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।
ਇਸ ਮੌਕੇ ਡੀ.ਡੀ.ਐਫ. ਨਿਧੀ ਮਲਹੋਤਰਾ, ਬਲਾਕ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ, ਸੰਦੀਪ ਸਿੰਘ ਕਾਲੋਮਾਜਰਾ ਤੇ ਕੁਲਵਿੰਦਰ ਸਿੰਘ ਰਾਮਨਗਰ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top