Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:33 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਸਿਵਲ ਹਸਪਤਾਲ ਰਾਜਪੁਰਾ ਦਾ ਕੀਤਾ ਗਿਆ ਦੌਰਾ

ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਸਿਵਲ ਹਸਪਤਾਲ ਰਾਜਪੁਰਾ ਦਾ ਕੀਤਾ ਗਿਆ ਦੌਰਾ

ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਸਿਵਲ ਹਸਪਤਾਲ ਰਾਜਪੁਰਾ ਦਾ ਕੀਤਾ ਗਿਆ ਦੌਰਾ
ਪਟਿਆਲਾ, 2 ਅਗਸਤ ( ) ਲੋਕਾਂ ਨੂੰ ਮਿਆਰੀ ਸਿਹਤ ਸਹੁਲਤਾਂ ਪ੍ਰਦਾਨ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਦਾ ਜਾਇਜਾ ਲੈਣ ਲਈ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਸਿਵਲ ਹਸਪਤਾਲ ਰਾਜਪੁਰਾ ਦਾ ਦੌਰਾ ਕੀਤਾ ਗਿਆ। ਦੋਰੇ ਦੋਰਾਣ ਸਭ ਤੋਂ ਪਹਿਲਾ ਉਹਨਾਂ ਵੱਲੋਂ ਸਟਾਫ ਦੀ ਹਾਜਰੀ ਚੈਕ ਕੀਤੀ। ਉਹਨਾਂ ਵੱਖ ਵੱਖ ਬਿਮਾਰੀਆਂ ਦੇ ਇਲਾਜ ਲਈ ਓ.ਪੀ.ਡੀ ਵਿਚ ਆਏ ਮਰੀਜਾਂ ਨਾਲ ਗੱਲਬਾਤ ਕੀਤੀ , ਮਰੀਜਾਂ ਤੋਂ ਹਸਪਤਾਲ ਵਿੱਚ ਉਹਨਾਂ ਦੇ ਕੀਤੇ ਜਾ ਰਹੇ ਇਲਾਜ ਬਾਰੇ ਜਾਣਕਾਰੀ ਲਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਗਰਭਵਤੀ ਔਰਤਾਂ ਦੇ ਇਲਾਜ ਵਿੱਚ ਕਿਸੇ ਤਰ੍ਹਾਂ ਦਾ ਵੀ ਮਰੀਜ਼ ਦਾ ਨੁਕਸਾਨ ਨਾ ਹੋਵੇ, ਇਸ ਨੂ਼ੰ ਯਕੀਨੀ ਬਣਾਉਣ ਲਈ ਸਟਾਫ ਨੂੰ ਨਿਰਦੇਸ਼ਤ ਕੀਤਾ। ਉਹਨਾਂ ਸਿਵਲ ਹਸਪਤਾਲ ਦੇ ਐਮਰਜੈਂਸੀ, ਡੇਂਗੁ ਵਾਰਡ , ਮੇਲ ਫੀਮੇਲ ਵਾਰਡ, ਲੇਬਰ ਰੂਮ ਆਦਿ ਦਾ ਵੀ ਨਿਰੀਖਣ ਕੀਤਾ। ਵਾਰਡਾਂ ਦੇ ਦੋਰੇ ਦੋਰਾਣ ਉਹਨਾਂ ਦਾਖਲ ਮਰੀਜਾਂ ਦਾ ਹਾਲਚਾਲ ਪੁੱਛਿਆ ਅਤੇ ਹਸਪਤਾਲ ਵਿਚ ਮੁਫਤ ਦੀਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਜਾਇਜਾ ਲਿਆ। ਉਹਨਾਂ ਐਮਰਜੈਂਸੀ ਵਿੱਚ ਵਰਤਣ ਲਈ ਰੱਖੀਆਂ ਦਵਾਈਆਂ ਦੀ ਐਕਸਪਾਇਰੀ ਮਿਤੀ ਵੀ ਚੈਕ ਕੀਤੀ। ਉਹਨਾਂ ਸਬੰਧਤ ਇੰਚਾਰਜ ਨੂੰ ਕਿਹਾ ਕਿ ਐਮਰਜੈਂਸੀ ਵਿੱਚ ਦਵਾਈਆਂ ਦੀ ਕਿਸੇ ਕਿਸਮ ਦੀ ਘਾਟ ਨਹੀ ਹੋਣੀ ਚਾਹੀਦੀ । ਇਸ ਮੋਕੇ ਉਹਨਾਂ ਸਮੂਹ ਮੈਡੀਕਲ ਅਫਸਰਾਂ ਅਤੇ ਸਟਾਫ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਮਰੀਜਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ, ਮਰੀਜਾਂ ਦੇ ਲੈਬ ਟੈਸਟ ਅਤੇ ਦਵਾਈਆਂ ਸਰਕਾਰੀ ਹਸਪਤਾਲ ਵਿੱਚ ਹੀ ਦੇਣੀਆਂ ਯਕੀਨੀ ਬਣਾਉਣ, ਡਿਉਟੀ ਦੋਰਾਣ ਸਮੇਂ ਦੀ ਪਾਬੰਦੀ ਅਤੇ ਹਸਪਤਾਲ ਵਿੱਚ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ । ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਬਿੰਧੀ ਚੰਦ ਵੱਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਯਕੀਨ ਵੀ ਦਵਾਇਆ ਗਿਆ। ਇਸ ਮੌਕੇ ਉਹਨਾਂ ਜਿਲਾ ਬੀ ਸੀ ਸੀ ਕੋਆਰਡੀਨੇਟਰ ਜ਼ਸਵੀਰ ਕੋਰ ਵੀ ਸੀ।

Advertisement
Advertisement
Advertisement
Advertisement
Scroll to Top