Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:34 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ 'ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ 'ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ
ਜ਼ਖ਼ਮੀ ਬੱਚਿਆਂ ਦੇ ਇਲਾਜ ਦਾ ਸਾਰਾ ਖਰਚਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਕਰਨ ਲਈ ਕਿਹਾ
ਸਲੰਡਰ ਫੱਟਣ ਦੀ ਘਟਨਾ ਦੀ ਰਿਪੋਰਟ 6 ਅਗਸਤ ਤੱਕ ਮੰਗੀ
ਚੰਡੀਗੜ੍ਹ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਸਬੰਧੀ ਮੀਡੀਆ ਦੀ ਖਬਰ ਦਾ ਸੂ-ਮੋਟੋ ਨੋਟਿਸ ਲਿਆ ਗਿਆ। ਇਸ ਘਟਨਾ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਨੂੰ 6 ਅਗਸਤ 2024 ਤੱਕ ਰਿਪੋਰਟ ਭੇਜਣ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚੇ ਜ਼ਖਮੀ ਹੋਏ ਹਨ। ਇਹਨ੍ਹਾਂ ਜਖ਼ਮੀ ਹੋਏ ਬੱਚਿਆਂ ਨੂੰ ਹਰ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਜਿਲ੍ਹਾ ਪ੍ਰਸ਼ਸਨ ਨੂੰ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਇਹਨਾਂ ਜਖ਼ਮੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਇਲਾਜ ਲਈ ਸਿਫਟ ਕਰਨ ਦੀ ਲੋੜ ਹੈ ਤਾਂ ਇਸ ਸਬੰਧੀ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ । ਉਨ੍ਹਾਂ ਦੱਸਿਆ ਕਿ ਇਹਨਾਂ ਜਖ਼ਮੀ ਬੱਚਿਆਂ ਦੇ ਇਲਾਜ ਦਾ ਸਾਰਾ ਖਰਚਾ ਜਿਲ੍ਹਾ ਪ੍ਰਸ਼ਸ਼ਨ ਵੱਲੋਂ ਕੀਤਾ ਜਾਵੇਗਾ । ਚੇਅਰਮੈਨ ਨੇ ਅੱਗੇ ਦੱਸਿਆ ਕਿ ਸਲੰਡਰ ਫੱਟਣ ਦੀ ਘਟਨਾ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ 6 ਅਗਸਤ 2024 ਤੱਕ ਮੁਕੰਮਲ ਰਿਪੋਰਟ ਮੰਗੀ ਗਈ ਹੈ। ਉਹਨਾਂ ਕਿਹਾ ਕਿ ਰਿਪੋਰਟ ਪ੍ਰਾਪਤ ਹੋਣ ਤੇ ਰੂਲਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top