Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:09 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਦੁਆਰਾ: Punjab Bani ਪ੍ਰਕਾਸ਼ਿਤ :Friday, 02 August, 2024, 08:00 PM

ਮੁੱਖ ਮੰਤਰੀ ਵੱਲੋਂ ਆਸਟ੍ਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ
ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ । ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ ਆਸਟਰੇਲੀਆ ਨੂੰ 3-2 ਨਾਲ ਪਛਾੜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਅਹਿਮ ਮੈਚ ਵਿੱਚ ਦੋ ਗੋਲ ਕਰਕੇ ਟੀਮ ਲਈ ਜਿੱਤ ਯਕੀਨੀ ਬਣਾਈ ਹੈ । ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਆਸਟ੍ਰੇਲੀਆ ਖਿਲਾਫ਼ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਭਾਰਤੀ ਟੀਮ ਨੂੰ ਨਾਕ ਆਊਟ ਮੈਚਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਭਾਰਤੀ ਟੀਮ ਦੇਸ਼ ਲਈ ਤਮਗਾ ਜ਼ਰੂਰ ਜਿੱਤੇਗੀ ।



Scroll to Top