Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:20 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ੇਸ਼ ਮੁੱਖ ਸਕੱਤਰ ਵੀ. ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

ਵਿਸ਼ੇਸ਼ ਮੁੱਖ ਸਕੱਤਰ ਵੀ. ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ
ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਲੈਣ-ਦੇਣ ਦੀ ਸੁਖਾਲੀ ਵਿਧੀ ਲਈ ਅਤਿ-ਆਧੁਨਿਕ ਸਾਧਨ ਅਮਲ ਵਿੱਚ ਲਿਆਉਣ ਵਾਸਤੇ ਸਮਝੌਤਾ ਸਹੀਬੱਧ
ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਪੰਜਾਬ ਰਾਜ ਸਹਿਕਾਰੀ ਬੈਂਕ ਅਤੇ 20 ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਦੀ ਮੌਜੂਦਗੀ ਵਿੱਚ ਅੱਜ ਮੈਸਰਜ਼ ਏਜਰਵ ਸਿਸਟਮਜ਼ ਲਿਮਟਿਡ ਅਤੇ ਮੈਸਰਜ਼ ਡਾਇਨਾਕੌਨਜ਼ ਸਿਸਟਮਜ਼ ਐਂਡ ਸਲਿਊਸ਼ਨਜ਼ ਲਿਮਟਿਡ ਨਾਲ ਸੀ.ਬੀ.ਐਸ. ਅਪਗ੍ਰੇਡੇਸ਼ਨ ਸਮਝੌਤਾ ਸਹੀਬੱਧ ਕੀਤਾ ਹੈ । ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਸੁਸਾਇਟੀਆਂ ਦੇ ਸਕੱਤਰਾਂ ਅਤੇ ਪ੍ਰਬੰਧਕ ਕਮੇਟੀਆਂ ਤੱਕ ਜਾਣਕਾਰੀ ਪਹੁੰਚਾਉਣ ਦੀ ਸਹੂਲਤ ਪ੍ਰਦਾਨ ਕਰਨ ਲਈ ਇਸ ਤਕਨਾਲੋਜੀ ਦੀ ਸ਼ੁਰੂਆਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਹਿਕਾਰੀ ਖੇਤਰ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਧੋਖਾਧੜੀ ਅਤੇ ਫੰਡਾਂ ਦੀ ਦੁਰਵਰਤੋਂ ਨੂੰ ਠੱਲ੍ਹ ਪਵੇਗੀ। ਸ੍ਰੀ ਵੀ.ਕੇ. ਸਿੰਘ ਨੇ ਅੱਗੇ ਕਿਹਾ ਕਿ ਇਹ ਤਕਨਾਲੋਜੀ ਸਹਿਜ ਲੈਣ-ਦੇਣ ਨਾਲ ਸਾਰੇ ਭਾਈਵਾਲਾਂ ਦਰਮਿਆਨ ਏਕੀਕਰਨ ਵਧਾਏਗੀ ਜਿਸ ਨਾਲ ਸਹਿਕਾਰੀ ਖੇਤਰ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਹੋਵੇਗਾ । ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਵਿੱਚ ਸਹਿਕਾਰੀ ਖੇਤਰ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ ਅਤੇ ਗਤੀਸ਼ੀਲ ਅਗਵਾਈ ਹੇਠ ਸੂਬਾ ਸਰਕਾਰ ਇਸ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਵੀ.ਕੇ. ਸਿੰਘ ਨੇ ਸੁਚਾਰੂ ਲੈਣ-ਦੇਣ ਲਈ ਮੌਜੂਦਾ ਬੈਂਕਿੰਗ ਪ੍ਰਣਾਲੀਆਂ ਦੇ ਵੱਖ-ਵੱਖ ਅਤਿ ਆਧੁਨਿਕ ਸਾਧਨਾਂ ਨੂੰ ਪੇਸ਼ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ । ਜ਼ਿਕਰਯੋਗ ਹੈ ਕਿ ਇਸ ਸਮਝੌਤੇ ਦਾ ਉਦੇਸ਼ ਮਜ਼ਬੂਤ ਅਤੇ ਆਧੁਨਿਕ ਸਹਿਕਾਰੀ ਈਕੋ-ਸਿਸਟਮ ਬਣਾਉਣ ਸਬੰਧੀ ਸੂਬੇ ਸਰਕਾਰ ਦੇ ਦ੍ਰਿਸ਼ਟੀਕੋਣ ਮੁਤਾਬਕ ਤਕਨੀਕੀ ਪ੍ਰਗਤੀ ਰਾਹੀਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਹੈ। ਇਸ ਸਮਝੌਤੇ ਸਬੰਧੀ ਕਰਵਾਏ ਸਮਾਰੋਹ ਦੌਰਾਨ ਮਾਹਿਰ ਟੀਮਾਂ ਨੇ ਇਸ ਸਮਝੌਤੇ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਪੀ.ਐਸ.ਸੀ.ਬੀ. ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਤੋਂ ਇਲਾਵਾ ਨਬਾਰਡ ਦੇ ਨੁਮਾਇੰਦੇ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top