Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:54 am

+91 90915 01313 , +91 90916 01313

punjabbanni@gmail.com
punjabbani@yahoo.com

ਬੱਚੇ ਹੋਣਗੇ ਸੁਰਖਿਅੱਤ ਜੇਕਰ ਮਾਪੇ ਅਧਿਆਪਕ ਕਰਨ ਸਹਿਯੋਗ- ਇੰਸਪੈਕਟਰ ਸਰਬਜੀਤ ਕੌਰ

ਬੱਚੇ ਹੋਣਗੇ ਸੁਰਖਿਅੱਤ ਜੇਕਰ ਮਾਪੇ ਅਧਿਆਪਕ ਕਰਨ ਸਹਿਯੋਗ- ਇੰਸਪੈਕਟਰ ਸਰਬਜੀਤ ਕੌਰ

ਬੱਚੇ ਹੋਣਗੇ ਸੁਰਖਿਅੱਤ ਜੇਕਰ ਮਾਪੇ ਅਧਿਆਪਕ ਕਰਨ ਸਹਿਯੋਗ- ਇੰਸਪੈਕਟਰ ਸਰਬਜੀਤ ਕੌਰ
ਪੰਜਾਬ ਪੁਲਿਸ ਵੱਲੋਂ ਹਮੇਸ਼ਾ ਹੀ ਲੋਕਾਂ ਦੀ ਸੁਰੱਖਿਆ, ਬਚਾਉ, ਮਦਦ, ਸਨਮਾਨ ਹਿੱਤ ਪ੍ਰਸ਼ੰਸਾਯੋਗ ਉਪਰਾਲੇ ਕੀਤੇ ਜਾਂਦੇ ਹਨ, ਜਿਸ ਹਿੱਤ ਪੁਲਿਸ ਕਰਮਚਾਰੀ ਹਰਰੋਜ 15/20 ਘੰਟੇ, ਇਮਾਨਦਾਰੀ, ਵਫ਼ਾਦਾਰੀ ਨਾਲ ਖਿੜ੍ਹੇ ਮੱਥੇ ਡਿਊਟੀਆਂ ਕਰਦੇ ਹਨ, ਇਸ ਲਈ ਸਾਨੂੰ ਪੁਲਿਸ ਆਰਮੀ ਅਤੇ ਦੂਸਰੇ ਜਾਨਾਂ ਬਚਾਉਣ ਵਾਲਿਆ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਹ ਵਿਚਾਰ ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਲਿਆਣ ਨੇ ਸਕੂਲ ਵਿਖੇ ਆਵਾਜਾਈ ਨਿਯਮਾਂ, ਕਾਨੂੰਨਾਂ, ਅਸੂਲਾਂ, ਮਰਿਆਦਾਵਾਂ, ਫਰਜ਼ਾਂ, ਬਾਰੇ ਜਾਣਕਾਰੀ ਦੇਣ ਲਈ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਇੰਸਪੈਕਟਰ ਸਰਬਜੀਤ ਕੌਰ, ਏ ਐਸ ਆਈ ਸ਼੍ਰੀ ਰਾਮ ਸ਼ਰਨ ਅਤੇ ਫ਼ਸਟ ਏਡ,ਸਿਹਤ, ਸੇਫਟੀ ਜਾਗਰੂਕਤਾ ਮਿਸ਼ਨ‌ ਦੇ ਚੀਫ਼ ਟ੍ਰੇਨਰ ਸ੍ਰੀ ਕਾਕਾ ਰਾਮ ਵਰਮਾ ਨੇ ਵਿਦਿਆਰਥੀਆਂ ਨੂੰ ਦਸਿਆ ਕਿ ਕੋਈ ਵੀ ਵਿਦਿਆਰਥੀ ਅਤੇ ਨਾਗਰਿਕ ਲਾਇਸੰਸ, ਬੀਮਾ, ਆਰ ਸੀ ਅਤੇ ਪ੍ਰਦੂਸ਼ਣ ਸਰਟੀਫਿਕੇਟ ਤੋਂ ਬਿਨਾਂ ਵ੍ਹੀਕਲ ਨਾ ਚਲਾਉਣ, ਨਹੀਂ ਤਾਂ ਕਾਨੂੰਨਾਂ ਅਨੁਸਾਰ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਜ਼ਾਵਾਂ ਅਤੇ ਜ਼ੁਰਮਾਨੇ ਲੱਗਣਗੇ ਅਤੇ ਵ੍ਹੀਕਲ ਬੰਦ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ 16 ਸਾਲਾਂ ਤੋਂ ਵੱਧ ਉਮਰ ਦੇ ਵਿਦਿਆਰਥੀ ਆਪਣੇ ਲਈ ਲਰਨਿੰਗ ਲਾਇਸੰਸ ਬਨਣਾ ਸਕਦੇ ਹਨ ਅਤੇ ਉਹ ਹੈਲਮਟ ਜਾਂ ਪੱਗੜੀ ਬੰਨਕੇ 50 ਸੀ ਸੀ ਤੱਕ ਹਾਉਸ ਪਵਰ ਦੀ ਵ੍ਹੀਕਲ ਚਲਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਲਰਨਿੰਗ ਲਾਇਸੰਸ ਲੈਕੇ ਮੋਟਰਸਾਈਕਲ ਸਕੂਟਰ ਕਾਰਾਂ ਨਹੀਂ ਚਲਾ ਸਕਦੇ। ਉਨ੍ਹਾਂ ਨੇ ਸੜਕਾਂ ਤੇ ਚਲਦੇ ਹੋਏ ਨਿਯਮਾਂ ਕਾਨੂੰਨਾਂ ਅਸੂਲਾਂ ਅਤੇ ਆਵਾਜਾਈ ਚਿੰਨਾਂ ਦੀ ਜਾਣਕਾਰੀ ਦਿੱਤੀ। ਸ਼੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਨੇ ਦੱਸਿਆ ਕਿ ਸੜਕਾਂ, ਘਰ ਮਹੱਲੇ, ਸੰਸਥਾਵਾਂ ਵਿਖੇ ਜੇਕਰ ਕੋਈ ਵਿਦਿਆਰਥੀ, ਅਧਿਆਪਕ, ਨਾਗਰਿਕ, ਪੀੜਤਾਂ ਬੇਹੋਸ਼ ਜਾਂ ਜ਼ਖ਼ਮੀ ਨੂੰ ਫ਼ਸਟ ਏਡ ਦੇਕੇ ਹਸਪਤਾਲ ਪਹੁੰਚਾਉਣ ਲਈ ਯਤਨ ਕਰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਸਰਕਾਰ, ਭਾਰਤ ਸਰਕਾਰ ਅਤੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪਟਿਆਲਾ ਵਲੋਂ ਸਨਮਾਨਿਤ ਕੀਤਾ ਜਾਵੇਗਾ। ਡਾਕਟਰ ਜਸਵਿੰਦਰ ਸਿੰਘ ਲੈਕਚਰਾਰ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਜਾਗਰੂਕਤਾ, ਸਖ਼ਤੀ ਅਤੇ ਪੁਲਿਸ ਪਬਲਿਕ, ਮਾਪਿਆਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਹਾਦਸਿਆਂ ਨਸ਼ਿਆਂ ਅਪਰਾਧਾਂ ਤੋਂ ਬਚਾਇਆ ਜਾ ਸਕਦਾ ਹੈ, ਸਕੂਲ ਵਲੋਂ ਮਾਪਿਆਂ ਨੂੰ ਵੀ ਬੱਚਿਆਂ ਨੂੰ ਵ੍ਹੀਕਲ ਚਲਾਉਣਾ ਸਿਖਾਉਂਣਾ ਅਤੇ ਲੈਕੇ ਦੇਣਾਂ ਬੰਦ ਕਰਨਾ ਚਾਹੀਦਾ ਹੈ ।ਸਕੂਲ ਦੇ ਸਿਕਿਉਰਟੀ ਗਾਰਡਾਂ ਵਲੋਂ ਵੀ ਇਸ ਮਿਸ਼ਨ ਦੀ ਸਫਲਤਾ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top