Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:48 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ

ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ

ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ
ਚੰਡੀਗੜ੍ਹ: ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਦੇਰ ਰਾਤ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਤਾਣ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਤੋਂ ਬਾਅਦ ਸਾਬਕਾ ਵਿਧਾਇਕ ਦੀ ਪਛਾਣ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਲਹਿਰਾਉਣ ਸਮੇਂ ਪਿਸਤੌਲ ਖਾਲੀ ਸੀ। ਦੱਸ ਦੇਈਏ ਕਿ ਜਸਜੀਤ ਸਿੰਘ ਪੰਜਾਬ ਦੇ ਸਾਬਕਾ ਮੰਤਰੀ ਕੈਪਟਨ ਕਮਲਜੀਤ ਸਿੰਘ ਦੇ ਬੇਟੇ ਹਨ। ਉਨ੍ਹਾਂ ਨੇ ਪਹਿਲੀ ਵਾਰ 2007 ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ, ਪਰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 2009 ਵਿੱਚ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ। ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਦਾ ਲੰਬੇ ਸਮੇਂ ਤੋਂ ਵਿਵਾਦਾਂ ਨਾਲ ਸਬੰਧ ਰਿਹਾ ਹੈ। 2018 ਵਿੱਚ, ਉਸ ਦੇ ਖਿਲਾਫ ਇੱਕ ਸੈਲੂਨ ਵਿੱਚ ਜਿਨਸੀ ਸ਼ੋਸ਼ਣ ਅਤੇ ਇੱਕ ਔਰਤ ਦੀ ਨਿਮਰਤਾ ਦਾ ਅਪਮਾਨ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਹ ਸਿਰ ਦੀ ਮਾਲਿਸ਼ ਕਰਵਾਉਣ ਲਈ ਸੈਲੂਨ ਗਿਆ ਸੀ। ਦੋਸ਼ ਹੈ ਕਿ ਉਸ ਨੇ ਰਿਸੈਪਸ਼ਨਿਸਟ ਨਾਲ ਛੇੜਛਾੜ ਕੀਤੀ ਸੀ। ਔਰਤ ਨੇ ਦੱਸਿਆ ਸੀ ਕਿ ਜਸਮੀਤ ਸ਼ਰਾਬੀ ਸੀ। ਉਸ ਨੂੰ ਇਸ ਮਾਮਲੇ ਵਿਚ 2023 ਵਿਚ ਸਜ਼ਾ ਸੁਣਾਈ ਗਈ ਸੀ। ਪੰਜਾਬ ਪੁਲਿਸ ਦੇ ਸੇਵਾਮੁਕਤ ਏਐਸਆਈ ਪ੍ਰਕਾਸ਼ ਚੰਦ ‘ਤੇ ਹਮਲੇ ਦਾ ਮਾਮਲਾ ਵੀ ਨਵੰਬਰ 2016 ‘ਚ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਅਦਾਲਤ ‘ਚ ਬਨੀ ਵਿਰੁੱਧ ਆਈ.ਪੀ.ਸੀ. ਦੀ ਧਾਰਾ 341 (ਧਮਕਾਉਣ), 325 (ਨੁਕਸ ਪਹੁੰਚਾਉਣਾ) ਅਤੇ 506 (ਧਮਕਾਉਣਾ) ਤਹਿਤ ਦੋਸ਼ ਆਇਦ ਕੀਤੇ ਗਏ ਸਨ। ਕਈ ਸਾਲਾਂ ਤੱਕ ਪੁਲੀਸ ਨੇ ਉਸ ਕੇਸ ਵਿੱਚ ਚਾਰਜਸ਼ੀਟ ਵੀ ਦਾਖ਼ਲ ਨਹੀਂ ਕੀਤੀ।

Advertisement
Advertisement
Advertisement
Advertisement
Scroll to Top