Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:30 pm

+91 90915 01313 , +91 90916 01313

punjabbanni@gmail.com
punjabbani@yahoo.com

ਹਲਕਾ ਕਰਤਾਰਪੁਰ ਤੇ ਖ਼ਾਸ ਕਰ ਥਾਣਾ ਕਰਤਾਰਪੁਰ ਵਿਚ ਸੱਤਾਧਾਰੀ ਧਿਰ ਨਾਲ ਸਬੰਧ ਨਾ ਰੱਖਣ ਵਾਲੇ ਲੋਕਾਂ ਦੀਆਂ ਸੇਵਾਵਾਂ ਬੰਦ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ : ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ

ਹਲਕਾ ਕਰਤਾਰਪੁਰ ਤੇ ਖ਼ਾਸ ਕਰ ਥਾਣਾ ਕਰਤਾਰਪੁਰ ਵਿਚ ਸੱਤਾਧਾਰੀ ਧਿਰ ਨਾਲ ਸਬੰਧ ਨਾ ਰੱਖਣ ਵਾਲੇ ਲੋਕਾਂ ਦੀਆਂ ਸੇਵਾਵਾਂ ਬੰਦ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ : ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ

ਹਲਕਾ ਕਰਤਾਰਪੁਰ ਤੇ ਖ਼ਾਸ ਕਰ ਥਾਣਾ ਕਰਤਾਰਪੁਰ ਵਿਚ ਸੱਤਾਧਾਰੀ ਧਿਰ ਨਾਲ ਸਬੰਧ ਨਾ ਰੱਖਣ ਵਾਲੇ ਲੋਕਾਂ ਦੀਆਂ ਸੇਵਾਵਾਂ ਬੰਦ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ : ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ
ਜਲੰਧਰ : ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਦੋਂ ਦੀ ਆਪ ਸਰਕਾਰ ਸੂਬੇ ਵਿਚ ਬਣੀ ਹੈ ਉਦੋਂ ਤੋਂ ਖ਼ਾਸ ਕਰ ਹਲਕਾ ਕਰਤਾਰਪੁਰ ਵਿੱਚ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਪੁਲਿਸ ਵੱਲੋਂ ਇਹ ਕੰਮ ਜਿਆਦਾਤਰ ਸੱਤਾਧਾਰੀ ਆਪ ਦੇ ਪ੍ਰਭਾਵ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਕਰਤਾਰਪੁਰ ਦੇ ਆਰੀਆ ਨਗਰ ਨਿਵਾਸੀ ਸਰਬਜੀਤ ਲਾਲ ਤੇ ਉਸਦੇ ਮੁਹੱਲਾ ਨਿਵਾਸੀ ਨੇ ਹੀ ਪਿਛਲੇ ਸਾਲ ਮਾਰਚ ਵਿਚ ਉਸਦੀ ਦੁਕਾਨ ਅੰਦਰ ਵੜ ਕੇ ਉਸ ਤੇ ਹਮਲਾ ਕਰ ਦਿੱਤਾ ਤੇ ਉਸਦੇ ਗੰਭੀਰ ਸੱਟਾ ਮਾਰੀਆਂ। ਪਰਿਵਾਰ ਦੀ ਜੱਦੋਜਹਿਦ ਤੋਂ ਬਾਅਦ ਕਰਤਾਰਪੁਰ ਪੁਲਿਸ ਨੇ ਹਮਲਾਵਰ ਤੇ ਪਰਚਾ ਤਾਂ ਦਰਜ ਕਰ ਦਿੱਤਾ ਪਰ ਨਾਲ ਹੀ ਐਸਐਚਓ ਕਰਤਾਰਪੁਰ ਰਮਨਦੀਪ ਨੇ ਪੀੜਤ ਸਰਬਜੀਤ ਲਾਲ ਤੇ ਹੀ ਝੂਠਾ ਕਰਾਸ ਕੇਸ ਕਰ ਦਿੱਤਾ ਤਾਂ ਕਿ ਪੀੜਤ ਨੂੰ ਹਮਲਾਵਰ ਦੇ ਨਾਲ ਸਮਝੌਤੇ ਲਈ ਮਜਬੂਰ ਕੀਤਾ ਜਾ ਸਕੇ। ਪੁਲਿਸ ਇਨਸਾਫ਼ ਮਿਲਣ ਦੀ ਬਜਾਏ ਹੁਣ ਉਲਟਾ ਪੀੜਤ ਸਰਬਜੀਤ ਲਾਲ ਪਿਛਲੇ ਸਵਾ ਸਾਲ ਤੋਂ ਥਾਣੇ ਚੱਕਰ ਲਗਾ ਰਿਹਾ ਹੈ ਆਪਣੇ ਦਰਜ ਝੂਠੇ ਕੇਸ ਨੂੰ ਰੱਦ ਕਰਵਾਉਣ ਲਈ। ਪਰ ਕਰਤਾਰਪੁਰ ਪੁਲਿਸ ਵੱਲੋਂ ਪੀੜਤ ਤੇ ਝੂਠਾ ਕੇਸ ਇਸ ਲਈ ਰੱਦ ਨਹੀਂ ਕੀਤਾ ਜਾ ਰਿਹਾ ਤਾਂ ਕਿ ਉਹ ਉਸ ਤੇ ਹਮਲਾ ਕਰਨ ਵਾਲੇ ਨਾਲ ਸਮਝੌਤਾ ਕਰ ਲਵੇ। ਬਸਪਾ ਆਗੂ ਨੇ ਕਿਹਾ ਕਿ ਹਲਕਾ ਕਰਤਾਰਪੁਰ ਤੇ ਖ਼ਾਸ ਕਰ ਥਾਣਾ ਕਰਤਾਰਪੁਰ ਵਿਚ ਸੱਤਾਧਾਰੀ ਧਿਰ ਨਾਲ ਸਬੰਧ ਨਾ ਰੱਖਣ ਵਾਲੇ ਲੋਕਾਂ ਦੀਆਂ ਸੇਵਾਵਾਂ ਬੰਦ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ ਤੇ ਨਿੱਕੇ ਨਿੱਕੇ ਕੰਮਾ ਲਈ ਉਨ੍ਹਾ ਨੂੰ ਥਾਣਾ ਮੁਖੀ ਰਮਨਦੀਪ ਵਲੋਂ ਰੋਜ਼ਾਨਾ ਖੱਜਲ ਖੁਆਰ ਕੀਤਾ ਜਾਂਦਾ ਹੈ। ਉਨ੍ਹਾ ਕਿਹਾ ਕਿ ਪਰਸ਼ਾਸ਼ਨ ਦਾ ਕੰਮ ਲੋਕਾਂ ਨੂੰ ਸੇਵਾਵਾਂ ਦੇਣਾ ਹੁੰਦਾ ਹੈ ਪਰ ਇੱਥੇ ਲੋਕਾਂ ਦੇ ਕੰਮ ਕਰਨ ਵਿਚ ਹੀ ਭੇਦਭਾਵ ਕੀਤਾ ਜਾ ਰਿਹਾ ਹੈ। ਬਲਵਿੰਦਰ ਕੁਮਾਰ ਨੇ ਕਿਹਾ ਕਿ ਇਨ੍ਹਾ ਸਾਰੇ ਮਸਲਿਆਂ ਨੂੰ ਕੱਲ ਮਿਤੀ 31 ਜੁਲਾਈ ਨੂੰ ਐਸਐਸਪੀ ਜਲੰਧਰ ਦੇਹਾਤੀ ਸਾਹਮਣੇ ਚੁੱਕਿਆ ਜਾਵੇਗਾ। ਉਨ੍ਹਾ ਕਿਹਾ ਕਿ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਬਸਪਾ ਸੰਘਰਸ਼ ਕਰੇਗੀ ।

Advertisement
Advertisement
Advertisement
Advertisement
Scroll to Top