Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:52 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਾਨਦਾਰ ਸੇਵਾਵਾਂ ਮਗਰੋਂ ਸੇਵਾਮੁਕਤ ਹੋਏ ਲੈਕਚਰਾਰ ਇਕਬਾਲ ਸਿੰਘ

ਸ਼ਾਨਦਾਰ ਸੇਵਾਵਾਂ ਮਗਰੋਂ ਸੇਵਾਮੁਕਤ ਹੋਏ ਲੈਕਚਰਾਰ ਇਕਬਾਲ ਸਿੰਘ

ਸ਼ਾਨਦਾਰ ਸੇਵਾਵਾਂ ਮਗਰੋਂ ਸੇਵਾਮੁਕਤ ਹੋਏ ਲੈਕਚਰਾਰ ਇਕਬਾਲ ਸਿੰਘ
ਸਾਲ 1997 ‘ਚ ਹੋਈ ਪਹਿਲੀ ਪੋਸਟਿੰਗ
ਪਟਿਆਲਾ : ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਅੰਦਰ ਲਗਾਤਾਰ 28 ਸਾਲ ਦੀਆਂ ਸ਼ਾਨਦਾਰ ਅਤੇ ਬੇਦਾਗ ਸੇਵਾਵਾਂ ਨਿਭਾਉਣ ਉਪਰੰਤ ਰਾਜਨੀਤੀ ਸ਼ਾਸਤਰ ਵਿਸ਼ੇ ਦੇ ਲੈਕਚਰਾਰ ਇਕਬਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਗਵਾਨਪੁਰ ਜੱਟਾਂ ਤੋਂ ਸੇਵਾ ਮੁਕਤ ਹੋ ਗਏ ਹਨ
ਲੈਕਚਰਾਰ ਇਕਬਾਲ ਸਿੰਘ ਦੀ ਪਹਿਲੀ ਪੋਸਟਿੰਗ ਬਤੌਰ ਪ੍ਰਾਇਮਰੀ ਅਧਿਆਪਕ 18 ਅਗਸਤ 1997 ਨੂੰ ਸਰਕਾਰੀ ਪ੍ਰਾਇਮਰੀ ਸਕੂਲ ਹਿਆਣਾ ਖੁਰਦ ਬਲਾਕ ਭਾਦਸੋ ਵਿਖੇ ਹੋਈ। ਇਸ ਤੋਂ ਬਾਅਦ ਬਤੌਰ ਐਸ.ਐਸ. ਮਾਸਟਰ ਸਰਕਾਰੀ ਮਿਡਲ ਸਕੂਲ ਪਰੋੜ ਜ਼ਿਲ੍ਹਾ ਪਟਿਆਲਾ ਵਿਖੇ 07 ਜੁਲਾਈ 1998 ਨੂੰ ਜੁਆਇਨ ਕੀਤਾ ਅਤੇ 23 ਜੂਨ 2021 ਵਿੱਚ ਉਨ੍ਹਾਂ ਨੂੰ ਵਿਭਾਗ ਨੇ ਤਰੱਕੀ ਦੇ ਕੇ ਲੈਕਚਰਾਰ ਨਿਯੁਕਤ ਕੀਤਾ । 24 ਜੁਲਾਈ 1966 ਨੂੰ ਪਿਤਾ ਸੁਦਰਸ਼ਨ ਸਿੰਘ ਅਤੇ ਮਾਤਾ ਜਸਵੀਰ ਕੌਰ ਦੀ ਕੁੱਖੋਂ ਜਨਮੇ ਇਕਬਾਲ ਸਿੰਘ ਦਾ ਵਿਆਹ ਅੰਮ੍ਰਿਤ ਕੌਰ ਨਾਲ ਹੋਇਆ। ਜਿਨਾਂ ਦੀ ਕੁੱਖੋਂ ਇੱਕ ਬੇਟਾ ਪਰਮਪ੍ਰੀਤ ਸਿੰਘ ਅਤੇ ਬੇਟੀ ਭਵਨੀਤ ਕੌਰ ਨੇ ਜਨਮ ਲਿਆ । ਬੇਟੀ ਭਵਨੀਤ ਕੌਰ ਉਚੇਰੀ ਸਿੱਖਿਆ ਹਾਸਲ ਕਰਨ ਲਈ ਵਿਦੇਸ਼ ਗਈ ਹੋਈ ਹੈ ਜਦਕਿ ਬੇਟਾ ਪਰਮਪ੍ਰੀਤ ਸਿੰਘ ਇੱਥੇ ਰਹਿ ਕੇ ਹੀ ਉਚੇਰੀ ਸਿੱਖਿਆ ਹਾਸਲ ਕਰ ਰਿਹਾ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਵਧਾਈ ਦੇਣ ਲਈ ਪੁੱਜੇ ਸਾਬਕਾ ਪ੍ਰਿੰਸੀਪਲ ਨੈਸ਼ਨਲ ਐਵਾਰਡੀ ਤੋਤਾ ਸਿੰਘ ਚਹਿਲ ਨੇ ਕਿਹਾ ਕਿ ਲੈਕਚਰਾਰ ਇਕਬਾਲ ਸਿੰਘ ਇੱਕ ਬਹੁਤ ਹੀ ਸੁਲਝੇ ਹੋਏ ਅਧਿਆਪਕ ਹਨ, ਜਿਨ੍ਹਾਂ ਦੇ ਪੜ੍ਹਾਏ ਹੋਏ ਵਿਦਿਆਰਥੀ ਵੱਖ-ਵੱਖ ਸਰਕਾਰੀ ਵਿਭਾਗਾਂ ਅੰਦਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਲੈਕਚਰਾਰ ਇਕਬਾਲ ਸਿੰਘ ਗਿਆਨ ਦਾ ਖਜਾਨਾ ਹਨ।

Advertisement
Advertisement
Advertisement
Advertisement
Scroll to Top