Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:22 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਪ੍ਰਸ਼ਾਸਨਿਕ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਪ੍ਰਸ਼ਾਸਨਿਕ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਪ੍ਰਸ਼ਾਸਨਿਕ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਘੱਗਰ, ਬਰਸਾਤੀ ਨਾਲਿਆਂ, ਨਹਿਰਾਂ ਵਿੱਚ ਪਾਣੀ ਦੇ ਪੱਧਰ ’ਤੇ ਨਿਰੰਤਰ ਚੌਕਸੀ ਰੱਖਣ ਦੇ ਹੁਕਮ
ਸੰਗਰੂਰ, 2 ਅਗਸਤ: ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਬਰਸਾਤ ਕਾਰਨ ਆਏ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਸ਼ਾਸਨਿਕ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਸਮੀਖਿਆ ਮੀਟਿੰਗ ਕੀਤੀ ਅਤੇ ਘੱਗਰ ਦਰਿਆ ਸਮੇਤ ਜ਼ਿਲ੍ਹੇ ਵਿੱਚੋਂ ਲੰਘਦੇ ਬਰਸਾਤੀ ਨਾਲਿਆਂ, ਨਹਿਰਾਂ ਵਿੱਚ ਪਾਣੀ ਦੇ ਪੱਧਰ ’ਤੇ ਨਿਰੰਤਰ ਚੌਕਸੀ ਰੱਖਣ ਦੇ ਹੁਕਮ ਦਿੱਤੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ 01672-234196 ’ਤੇ ਪ੍ਰਾਪਤ ਹੋਣ ਵਾਲੀ ਕਿਸੇ ਵੀ ਸੂਚਨਾ ਜਾਂ ਸ਼ਿਕਾਇਤ ਦਾ ਫੌਰੀ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਡਰੇਨੇਜ਼ ਦੀ ਸਫ਼ਾਈ ਤੇ ਗੰਦੇ ਪਾਣੀ ਦੇ ਨਿਕਾਸ, ਹੜ੍ਹਾਂ ਨਾਲ ਸਬੰਧਤ ਰਾਹਤ ਸਮੱਗਰੀ ਦੀ ਉਪਲਬਧਤਾ ਸਬੰਧੀ ਤਿਆਰੀ, ਕਿਸ਼ਤੀਆਂ ਚਲਾਉਣ ਵਾਲੇ ਅਤੇ ਤੈਰਨ ਵਾਲੇ ਮਾਹਿਰ ਕਰਮਚਾਰੀਆਂ, ਮੈਡੀਕਲ ਸੁਵਿਧਾਵਾਂ ਦੀ ਉਪਲਬਧਤਾ, ਖਾਣ ਪੀਣ ਵਾਲੀਆਂ ਵਸਤਾਂ ਦੇ ਭੰਡਾਰ, ਪਸ਼ੂਆ ਦੇ ਚਾਰੇ ਤੇ ਡਾਕਟਰੀ ਸੇਵਾਵਾਂ, ਬਿਜਲੀ ਦੀ ਨਿਰਵਿਘਨ ਸਪਲਾਈ ਤੇ ਆਵਾਜਾਈ ਨੂੰ ਸੁਚਾਰੂ ਰੱਖਣ, ਸ਼ਹਿਰਾਂ ਤੇ ਪਿੰਡਾਂ ਵਿੱਚ ਪਾਣੀ ਦੀ ਨਿਯਮਤ ਨਿਕਾਸੀ, ਪੁਲਿਸ ਗਸ਼ਤ ਤੇ ਰਿਲੀਫ਼ ਕੈਂਪਾਂ ਦੀ ਸਥਾਪਨਾ ਸਬੰਧੀ ਵਿਸਥਾਰ ਵਿੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਅਜਿਹੀ ਕਿਸੇ ਵੀ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਤਿਆਰੀਆਂ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਇਸ ਸਬੰਧੀ ਸਮੂਹ ਉਪ ਮੰਡਲ ਮੈਜਿਸਟਰੇਟ ਸਬ ਡਵੀਜ਼ਨਾਂ ਵਿੱਚ ਕੀਤੇ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਪਾਣੀ ਦੇ ਨਿਰੰਤਰ ਸੈਂਪਲ ਲੈ ਕੇ ਜਾਂਚ ਕਰਵਾਉਣ, ਡਰੇਨਾਂ ਤੇ ਨਾਲਿਆਂ ਦੀ ਸਫ਼ਾਈ, ਡੇਂਗੂ ਸਮੇਤ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਫੋਗਿੰਗ ਤੇ ਖੜ੍ਹੇ ਪਾਣੀ ’ਤੇ ਲਾਰਵਾਸਾਈਡ ਦਵਾਈ ਦਾ ਸਪਰੇਅ ਕਰਦੇ ਰਹਿਣ ਦੀ ਹਦਾਇਤ ਕੀਤੀ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਵਣ ਮੰਡਲ ਅਫ਼ਸਰ ਮੋਨਿਕਾ ਦੇਵੀ ਯਾਦਵ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਿਵਲ ਸਰਜਨ, ਐਕਸੀਅਨ ਡਰੇਨੇਜ਼, ਐਕਸੀਅਨ ਮੰਡੀ ਬੋਰਡ, ਐਕਸੀਅਨ ਜਲ ਸਪਲਾਈ ਤੇ ਸੀਵਰੇਜ ਬੋਰਡ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top